ਹਰਿਆਣਾ ਦੇ ਸਾਬਕਾ ਮੁੱਖ ਮੰਤਰੀ OP Chautala ਦੀ ਸਜ਼ਾ ਦਾ ਅੱਜ ਹੋਵੇਗਾ ਐਲਾਨ, ਚੌਟਾਲਾ ਨੇ ਘੱਟ ਸਜ਼ਾ ਦੀ ਲਗਾਈ ਗੁਹਾਰ
Op Chautala Punishment: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਲਈ ਅੱਜ ਸਜ਼ਾ ਦਾ ਐਲਾਨ ਹੋਵੇਗਾ।
Op Chautala Punishment: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਲਈ ਅੱਜ ਸਜ਼ਾ ਦਾ ਐਲਾਨ ਹੋਵੇਗਾ। ਬੀਤੇ ਦਿਨ ਦਿੱਲੀ ਦੀ ਰਾਊਸ ਐਵੇਨਿਊ ਕੋਰਟ ਵਿੱਚ ਬਹਿਸ ਪੂਰੀ ਹੋਈ। ਅਦਾਲਤ ਨੇ ਓਪੀ ਚੌਟਾਲਾ ਨੂੰ ਸਜ਼ਾ 'ਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਕੋਰਟ ਹੁਣ ਅੱਜ ਦੁਪਹਿਰ 2 ਵਜੇ ਆਪਣਾ ਫੈਸਲਾ ਸੁਣਾਏਗੀ।
ਅਦਾਲਤ ਵਿੱਚ ਸਜ਼ਾ ‘ਤੇ ਬਹਿਸ ਦੌਰਾਨ ਸੀਬੀਆਈ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਪੀ ਚੌਟਾਲਾ ਨੂੰ ਵੱਧ ਤੋਂ ਵੱਧ ਸਜ਼ਾ ਦੇਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਓਪੀ ਚੌਟਾਲਾ ਦੇ ਵਕੀਲ ਨੇ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਸਜ਼ਾ ਵਿੱਚ ਨਰਮੀ ਦੀ ਅਪੀਲ ਕੀਤੀ ਹੈ।
ਦੱਸ ਦੇਈਏ ਕਿ ਸੀਬੀਆਈ ਨੇ 26 ਮਾਰਚ 2010 ਨੂੰ ਸਾਬਕਾ ਸੀਐਮ ਓਮਪ੍ਰਕਾਸ਼ ਚੌਟਾਲਾ ਦੇ ਖਿਲਾਫ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਇਸ 'ਚ ਦੱਸਿਆ ਗਿਆ ਸੀ ਕਿ ਓਪੀ ਚੌਟਾਲਾ ਨੇ 1993 ਤੋਂ 2006 ਦਰਮਿਆਨ ਕਥਿਤ ਤੌਰ 'ਤੇ ਆਮਦਨ ਤੋਂ ਬਹੁਤ ਜ਼ਿਆਦਾ 6.09 ਕਰੋੜ ਰੁਪਏ ਦੀ ਜਾਇਦਾਦ ਇਕੱਠੀ ਕੀਤੀ। ਇਹ ਉਸਦੀ ਆਮਦਨ ਤੋਂ ਵੱਧ ਹੈ। ਦੂਜੇ ਪਾਸੇ ਚੌਟਾਲਾ ਪਰਿਵਾਰ ਹਮੇਸ਼ਾ ਹੀ ਇਨ੍ਹਾਂ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ।
ਈਡੀ ਨੇ 3.68 ਕਰੋੜ ਰੁਪਏ ਦੀ ਜਾਇਦਾਦ ਕੀਤੀ ਸੀ ਕੁਰਕ
ਸਾਲ 2019 ਵਿੱਚ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਾਬਕਾ ਸੀਐਮ ਓਮ ਪ੍ਰਕਾਸ਼ ਚੌਟਾਲਾ ਦੀ 3 ਕਰੋੜ 68 ਲੱਖ ਰੁਪਏ ਦੀ ਜਾਇਦਾਦ ਕੁਰਕ ਕੀਤੀ ਸੀ। ਇਨ੍ਹਾਂ ਜਾਇਦਾਦਾਂ ਵਿੱਚ ਓਮਪ੍ਰਕਾਸ਼ ਚੌਟਾਲਾ ਦੀ ਮਲਕੀਅਤ ਵਾਲੇ ਫਲੈਟ, ਪਲਾਟ ਅਤੇ ਜ਼ਮੀਨ ਸ਼ਾਮਲ ਹੈ। ਜ਼ਬਤ ਕੀਤੀਆਂ ਜਾਇਦਾਦਾਂ ਨਵੀਂ ਦਿੱਲੀ ਅਤੇ ਹਰਿਆਣਾ ਦੇ ਪੰਚਕੂਲਾ ਅਤੇ ਸਿਰਸਾ ਜ਼ਿਲ੍ਹਿਆਂ ਵਿੱਚ ਹਨ। ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਨੀ ਲਾਂਡਰਿੰਗ ਤਹਿਤ ਦਰਜ ਐਫਆਈਆਰ ਦੇ ਸਬੰਧ ਵਿੱਚ ਕੀਤੀ ਗਈ।