ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਆਸਟ੍ਰੇਲੀਆ ਦੇ ਗੋਲਡ ਕੋਸਟ ਵਿੱਚ ਹੋਈਆਂ ਇੱਕੀਵੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਤੇ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕਰ ਦਿੱਤਾ ਹੈ।
[embed]https://twitter.com/anilvijminister/status/985387332764360704[/embed]
ਖੇਡ ਤੇ ਨੌਜਵਾਨਾਂ ਬਾਰੇ ਮਾਮਲੇ ਮੰਤਰੀ ਅਨਿਲ ਵਿਜ ਨੇ ਐਲਾਨ ਕੀਤਾ ਕਿ ਸੋਨ ਤਗ਼ਮਾ ਜਿੱਤਣ ਵਾਲੇ ਖਿਡਾਰੀ ਲਈ 1.5 ਕਰੋੜ, ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਖਿਡਾਰੀ ਲਈ 75 ਲੱਖ ਤੇ ਕਾਂਸੇ ਦਾ ਤਗ਼ਮਾ ਜਿੱਤਣ ਵਾਲੇ ਖਿਡਾਰੀ ਨੂੰ 50 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ।
[embed]https://twitter.com/anilvijminister/status/985389306666717184[/embed]
ਮੰਤਰੀ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀ ਨੂੰ ਏ ਸ਼੍ਰੇਣੀ, ਸਿਲਵਰ ਮੈਡਲ ਜਿੱਤਣ ਵਾਲੇ ਖਿਡਾਰੀ ਨੂੰ ਬੀ ਸ਼੍ਰੇਣੀ ਤੇ ਕਾਂਸੇ ਦਾ ਤਗ਼ਮਾ ਜਿੱਤਣ ਵਾਲੇ ਖਿਡਾਰੀਆਂ ਨੂੰ ਸੀ ਸ਼੍ਰੇਣੀ ਦੀ ਨੌਕਰੀ ਦਿੱਤੀ ਜਾਵੇਗੀ।
ਆਸਟ੍ਰੇਲੀਆ ਦੇ ਗੋਲਡ ਕੋਸਟ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ 2018 ਵਿੱਚ ਹਰਿਆਣਾ ਦੇ 38 ਖਿਡਾਰੀਆਂ ਨੇ ਭਾਗ ਲਿਆ ਸੀ ਤੇ ਇਨ੍ਹਾਂ ਨੇ 22 ਤਗ਼ਮੇ (9 ਗੋਲਡ, 6 ਸਿਲਵਰ ਤੇ 7 ਬ੍ਰੌਂਜ਼) ਜਿੱਤੇ। ਮੁੱਖ ਮੰਤਰੀ ਨੇ ਆਪਣੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ ਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ।