ਚੰਡੀਗੜ੍ਹ: ਕੇਂਦਰ ਸਰਕਾਰ ਤੋਂ ਬਾਅਦ ਹੁਣ ਹਰਿਆਣਾ ਦੇ ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਥੋੜ੍ਹੀ ਰਾਹਤ ਮਿਲੀ ਹੈ। ਹਰਿਆਣਾ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਉਣ ਦਾ ਐਲਾਨ ਕੀਤਾ ਹੈ। ਹਰਿਆਣਾ ਵਿੱਚ ਹੁਣ ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ਵਿੱਚ 12 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ।


ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਉਣ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਮੌਕੇ 'ਤੇ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਨੂੰ ਅੱਗੇ ਵਧਾਉਂਦੇ ਹੋਏ ਹਰਿਆਣਾ ਸਰਕਾਰ ਨੇ ਸੂਬੇ 'ਚ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਵੀ ਘਟਾ ਦਿੱਤਾ ਹੈ, ਹੁਣ ਪੂਰੇ ਹਰਿਆਣਾ ਵਿਚ ਪੈਟਰੋਲ ਅਤੇ ਡੀਜ਼ਲ ਦੋਵੇਂ 12 ਰੁਪਏ ਪ੍ਰਤੀ ਲੀਟਰ ਸਸਤੇ ਹੋਣਗੇ।


ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ 3 ਨਵੰਬਰ ਨੂੰ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਦੇ ਐਲਾਨ ਤੋਂ ਬਾਅਦ ਪੈਟਰੋਲ ਦੀ ਕੀਮਤ ਵਿੱਚ 5 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ 10 ਰੁਪਏ ਦੀ ਕਟੌਤੀ ਕੀਤੀ ਗਈ ਹੈ।


ਲਗਾਤਾਰ ਵਧ ਰਹੀਆਂ ਸੀ ਕੀਮਤਾਂ


ਪਿਛਲੇ ਇੱਕ ਸਾਲ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਦੇਸ਼ ਦੇ ਸੂਬਿਆਂ 'ਚ ਪੈਟਰੋਲ 110 ਰੁਪਏ ਦੇ ਪਾਰ ਪਹੁੰਚ ਗਿਆ ਸੀ, ਜਦਕਿ ਡੀਜ਼ਲ ਵੀ 100 ਰੁਪਏ ਪ੍ਰਤੀ ਲੀਟਰ ਦੇ ਨੇੜੇ ਪਹੁੰਚ ਗਿਆ ਸੀ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਮਹਿੰਗਾਈ ਵੀ ਵਧੀ ਹੈ।


ਹਾਲ ਹੀ ਵਿਚ ਹੋਈਆਂ ਉਪ ਚੋਣਾਂ ਵਿਚ ਭਾਜਪਾ ਨੂੰ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਭਾਜਪਾ ਦੀ ਹਾਰ ਨੂੰ ਵਧਦੀ ਮਹਿੰਗਾਈ ਨਾਲ ਜੋੜ ਕੇ ਦੇਖਿਆ ਜਾ ਰਿਹਾ ਸੀ।


ਇਹ ਵੀ ਪੜ੍ਹੋ: Captain Amarinder Singh: ਸੋਨੀਆ ਨੇ ਮਨਜ਼ੂਰ ਕੀਤਾ ਕੈਪਟਨ ਦਾ ਅਸਤੀਫਾ, ਕਾਂਗਰਸ ਨਾਲ ਟੁੱਟਿਆ ਸਾਲਾਂ ਪੁਰਾਣਾ ਨਾਤਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904