Ram Rahim Parole: ਰਾਮ ਰਹੀਮ ਨੂੰ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ ਨੂੰ ਲੈ ਕੇ ਅੱਜ HC 'ਚ ਸੁਣਵਾਈ, ਹਰਿਆਣਾ ਸਰਕਾਰ ਦਾਇਰ ਕਰੇਗੀ ਜਵਾਬ
Ram Rahim Parole: ਜਿਨਸੀ ਸ਼ੋਸ਼ਣ ਤੇ ਕਤਲ ਮਾਮਲਿਆ 'ਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਪੈਰੋਲ ਦੇਣ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਇਰ ਅਰਜ਼ੀ 'ਤੇ

Ram Rahim Parole: ਜਿਨਸੀ ਸ਼ੋਸ਼ਣ ਤੇ ਕਤਲ ਮਾਮਲਿਆ 'ਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਪੈਰੋਲ ਦੇਣ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਇਰ ਅਰਜ਼ੀ 'ਤੇ ਪਿਛਲੀ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਗਿਆ ਸੀ। ਇਹ ਵੀ ਕਿਹਾ ਗਿਆ ਹੈ ਕਿ ਡੇਰਾ ਮੁਖੀ ਨੂੰ ਬਿਨਾਂ ਇਜਾਜ਼ਤ ਹੋਰ ਪੈਰੋਲ ਨਾਂ ਦਿੱਤੀ ਜਾਵੇ।
ਇਸ ਤੋਂ ਪਹਿਲਾਂ ਵੀ ਸੁਣਵਾਈ ਦੌਰਾਨ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਫਟਕਾਰ ਲਾਈ ਸੀ ਅਤੇ ਪੁੱਛਿਆ ਸੀ ਕਿ ਉਹ ਇਸ ਮਾਮਲੇ 'ਚ ਜਵਾਬ ਦੇਣ ਤੋਂ ਕਿਉਂ ਬਚ ਰਹੀ ਹੈ। ਐਕਟਿੰਗ ਚੀਫ਼ ਜਸਟਿਸ ਰਿਤੂ ਬਾਹਰੀ ਦੀ ਬੈਂਚ ਨੇ ਹਰਿਆਣਾ ਸਰਕਾਰ ਤੋਂ ਪੁੱਛਿਆ ਸੀ ਕਿ ਕੀ ਪੈਰੋਲ ਦਾ ਜੋ ਲਾਭ ਡੇਰਾ ਮੁਖੀ ਨੂੰ ਸਮੇਂ-ਸਮੇਂ 'ਤੇ ਦਿੱਤਾ ਜਾ ਰਿਹਾ ਹੈ, ਉਸੇ ਤਰ੍ਹਾਂ ਹੋਰ ਕੈਦੀਆਂ ਨੂੰ ਵੀ ਇਹ ਲਾਭ ਦਿੱਤਾ ਜਾ ਰਿਹਾ ਹੈ ਜਾਂ ਨਹੀਂ?
ਸਰਕਾਰ ਡੇਰਾ ਮੁਖੀ 'ਤੇ ਜ਼ਿਆਦਾ ਮਿਹਰਬਾਨ ਨਹੀਂ ਹੈ। ਅਜਿਹੇ 'ਚ ਦੱਸਿਆ ਜਾਵੇ ਕਿ ਕਿਹੜੇ-ਕਿਹੜੇ ਕੈਦੀਆਂ ਨੂੰ ਇਸ ਤਰ੍ਹਾਂ ਲਗਾਤਾਰ ਪੈਰੋਲ ਮਿਲੀ ਹੈ।
SGPC ਨੇ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਪੈਰੋਲ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ। ਐਸਜੀਪੀਸੀ ਦਾ ਕਹਿਣਾ ਹੈ ਕਿ ਡੇਰਾ ਮੁਖੀ ਰਾਮ ਰਹੀਮ ਖ਼ਿਲਾਫ਼ ਕਈ ਗੰਭੀਰ ਮਾਮਲੇ ਦਰਜ ਹਨ ਅਤੇ ਇਨ੍ਹਾਂ ਵਿੱਚ ਉਸ ਨੂੰ ਦੋਸ਼ੀ ਕਰਾਰ ਦੇ ਕੇ ਸਜ਼ਾ ਸੁਣਾਈ ਗਈ ਹੈ। ਇਸ ਦੇ ਬਾਵਜੂਦ ਹਰਿਆਣਾ ਸਰਕਾਰ ਡੇਰਾ ਮੁਖੀ ਨੂੰ ਪੈਰੋਲ ਦੇ ਰਹੀ ਹੈ, ਜੋ ਕਿ ਸਰਾਸਰ ਗਲਤ ਹੈ। ਇਸ ਲਈ ਡੇਰਾ ਮੁਖੀ ਨੂੰ ਦਿੱਤੀ ਪੈਰੋਲ ਰੱਦ ਕੀਤੀ ਜਾਵੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Before You Go
ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਟ੍ਰੈਂਡਿੰਗ ਟੌਪਿਕ





















