ਚੰਡੀਗੜ੍ਹ: ਦਿੱਲੀ ਦੀਆਂ ਹੱਦਾਂ ਉੱਪਰ ਬੈਠੇ ਕਿਸਾਨਾਂ ਬਾਰੇ ਹਰਿਆਣਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹਰਿਆਣਾ ਸਰਕਾਰ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨਿਆਂ ਉੱਪਰ ਬੈਠੇ ਕਿਸਾਨਾਂ ਦਾ ਕੋਰੋਨਾ ਟੈਸਟ ਕਰਵਾਏਗੀ ਤੇ ਉਨ੍ਹਾਂ ਨੂੰ ਕੋਰੋਨਾ ਵੈਕਸੀਨ ਵੀ ਲਵਾਏਗੀ।


ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਇਹ ਐਲਾਨ ਕੀਤਾ ਹੈ। ਅਨਿਲ ਵਿਜ ਨੇ ਕਿਹਾ ਹੈ ਕਿ ਹਰਿਆਣਾ ਵਿੱਚ ਰਹਿੰਦੇ ਹਰ ਵਿਅਕਤੀ ਦੀ ਸਿਹਤ ਦੀ ਚਿੰਤਾ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਕਿਸਾਨ ਕਈ ਥਾਵਾਂ 'ਤੇ ਧਰਨੇ 'ਤੇ ਬੈਠੇ ਹਨ, ਜਿਨ੍ਹਾਂ ਦਾ ਕੋਰੋਨਾ ਟੈਸਟ ਹੋਵੇਗਾ ਤੇ ਟੀਕਾ ਲਾਇਆ ਜਾਵੇਗਾ।



ਦੱਸ ਦਈਏ ਕਿ ਕਿਸਾਨ ਦਿੱਲੀ ਦੀਆਂ ਹੱਦਾਂ 'ਤੇ ਕਈ ਥਾਵਾਂ 'ਤੇ ਧਰਨੇ 'ਤੇ ਬੈਠੇ ਹਨ। ਮੁੱਖ ਤੌਰ 'ਤੇ ਸਿੰਘੂ ਤੇ ਟਿਕਰੀ ਹੱਦ 'ਤੇ ਕਿਸਾਨ ਤੇ ਲਗਪਗ 4 ਮਹੀਨਿਆਂ ਤੋਂ ਧਰਨੇ 'ਤੇ ਬੈਠੇ ਹਨ। ਹੁਣ ਦਿੱਲੀ ਤੇ ਹਰਿਆਣਾ ਸਮੇਤ ਪੂਰੇ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਤੇਜ਼ੀ ਨਾਲ ਫੈਲ ਰਹੀ ਹੈ। ਅਜਿਹੀ ਸਥਿਤੀ ਵਿੱਚ ਹਰਿਆਣਾ ਸਰਕਾਰ ਨੇ ਹੁਣ ਕੋਰੋਨਾ ਟੈਸਟ ਦੇ ਨਾਲ ਹੀ ਕਿਸਾਨਾਂ ਦੇ ਟੀਕਾਕਰਨ ਦੀ ਗੱਲ ਕੀਤੀ ਹੈ।


ਇਹ ਵੀ ਪੜ੍ਹੋ: Covid-19 ਦਾ ਉਡਾਇਆ ਮਖੌਲ, ਸੋਸ਼ਲ ਮੀਡੀਆ 'ਤੇ ਫੈਲਾਈ ਝੂਠੀ ਖਬਰ, ਹੁਣ ਉਸੇ ਬੰਦੇ ਦੀ ਕੋਰੋਨਾ ਨਾਲ ਮੌਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904