ਹਰਿਆਣਾ ਸਰਕਾਰ ਵੱਲੋਂ 'ਦਿੱਲੀ ਕੂਚ' ਕਰਨ ਵਾਲੇ ਕਿਸਾਨਾਂ ਨੂੰ ਰੋਕਣ ਦਾ ਐਲਾਨ, ਪੁਲਿਸ ਨੂੰ ਸਖਤੀ ਦੇ ਹੁਕਮ
ਮਨਵੀਰ ਕੌਰ ਰੰਧਾਵਾ | 24 Nov 2020 02:59 PM (IST)
ਖੇਤੀ ਕਾਨੂੰਨਾਂ ਦੇ ਲਾਗੂ ਹੋਣ ਤੋਂ ਬਾਅਦ ਭੜਕੇ ਕਿਸਾਨਾਂ ਦਾ ਗੁੱਸਾ ਸ਼ਾਂਤ ਕਰਨ ਦੀ ਥਾਂ ਹਰਿਆਣਾ ਸਰਕਾਰ ਉਨ੍ਹਾਂ ਨੂੰ ਹੋਰ ਵਧਾਉਣ ਦਾ ਕੰਮ ਕਰ ਰਹੀ ਹੈ। ਕਿਸਾਨਾਂ ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਹਰਿਆਣਾ (Haryana) ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਨੂੰ ਹਰਿਆਣਾ ਵਿੱਚੋਂ ਦਿੱਲੀ ਨਹੀਂ ਜਾਣ ਦਿੱਤਾ ਜਾਵੇਗਾ। ਹਰਿਆਣਾ ਸਰਕਾਰ (Haryana Government) ਨੇ ਪੁਲਿਸ ਨੂੰ ਸਖ਼ਤੀ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਸਭ ਤੋਂ ਲੱਗ ਰਿਹਾ ਹੈ ਕਿ ਕਿਸਾਨਾਂ ਤੇ ਸਰਕਾਰ ਵਿਚਾਲੇ ਟਕਰਾਅ ਹੋਏਗਾ ਕਿਉਂਕਿ ਪੰਜਾਬ ਦੇ ਕਿਸਾਨਾਂ ਨੇ ਹਰਿਆਣਾ ਵਿੱਚੋਂ ਲੰਘ ਕੇ ਹੀ ਦਿੱਲੀ ਜਾਣਾ ਹੈ। ਦਰਅਸਲ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਤੋਂ ਬਾਅਦ ਭੜਕੇ ਕਿਸਾਨਾਂ ਦਾ ਗੁੱਸਾ ਸ਼ਾਂਤ ਕਰਨ ਦੀ ਥਾਂ ਹਰਿਆਣਾ ਸਰਕਾਰ ਉਨ੍ਹਾਂ ਨੂੰ ਹੋਰ ਵਧਾਉਣ ਦਾ ਕੰਮ ਕਰ ਰਹੀ ਹੈ। ਕਿਸਾਨਾਂ ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਉਹ 26-27 ਨਵੰਬਰ ਨੂੰ ਦਿੱਲੀ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਜੇਕਰ ਕਿਸੇ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਉਸੇ ਥਾਂ ਧਰਨਾ ਲਾ ਕੇ ਬੈਠ ਜਾਣਗੇ। ਇਸ ਕਰਕੇ ਹੁਣ ਦਿੱਲੀ ਕੂਚ ਨੂੰ ਲੈ ਕੇ ਕਿਸਾਨਾਂ ਤੇ ਸਰਕਾਰ ਵਿਚਾਲੇ ਟਕਰਾਅ ਦੀ ਸਥਿਤੀ ਬਣ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਤਰੀਕਾਂ 'ਚ ਸਫਰ ਕਰਨ ਵਾਲਿਆਂ ਨੂੰ ਚੇਤਾਵਨੀ ਹੈ ਕਿ ਸਫਰ ਨਾ ਕੀਤਾ ਜਾਵੇ ਕਿਉਂਕਿ 26 ਨਵੰਬਰ ਤੋਂ ਹਾਈਵੇਅ ਜਾਮ ਹੋ ਸਕਦੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904