Excise Policy on Liquor: ਸ਼ਰਾਬੀਆਂ ਨੂੰ ਲੱਗਿਆ ਵੱਡਾ ਝਟਕਾ, ਮਹਿੰਗੀ ਹੋ ਗਈ ਸ਼ਰਾਬ, ਇੰਨੀ ਤਰੀਕ ਤੋਂ ਬਦਲ ਜਾਣਗੇ ਰੇਟ
Excise Policy on Liquor: ਹਰਿਆਣਾ ਵਿੱਚ ਸ਼ਰਾਬ ਪੀਣ ਵਾਲਿਆਂ ਨੂੰ ਵੱਡਾ ਝਟਕਾ ਲੱਗਿਆ ਹੈ। ਹਰਿਆਣਾ ਸਰਕਾਰ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ 2024-25 ਲਈ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦਿੱਤੀ। ਇਸ ਤੋਂ ਬਾਅਦ ਸ਼ਰਾਬ ਮਹਿੰਗੀ ਹੋ ਗਈ ਹੈ।
ਲੋਕ ਸਭਾ ਚੋਣਾਂ ਤੋਂ ਬਾਅਦ ਦਿੱਲੀ ਦੇ ਗੁਆਂਢੀ ਸੂਬੇ ਹਰਿਆਣਾ 'ਚ ਸ਼ਰਾਬ ਮਹਿੰਗੀ ਹੋਣ ਜਾ ਰਹੀ ਹੈ। ਹਰਿਆਣਾ ਸਰਕਾਰ ਦੀ ਕੈਬਨਿਟ ਨੇ ਬੁੱਧਵਾਰ ਨੂੰ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿਚ ਅਗਲੇ ਮਹੀਨੇ ਤੋਂ ਸ਼ਰਾਬ 'ਤੇ ਐਕਸਾਈਜ਼ ਡਿਊਟੀ ਵਧਾਉਣ ਦਾ ਪ੍ਰਸਤਾਵ ਕੀਤਾ ਗਿਆ ਹੈ।
ਹਰਿਆਣਾ ਸਰਕਾਰ ਨੇ ਚੋਣ ਕਮਿਸ਼ਨ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਨਵੀਂ ਆਬਕਾਰੀ ਨੀਤੀ ਨੂੰ ਦਿੱਤੀ ਪ੍ਰਵਾਨਗੀ
ਨਿਊਜ਼ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੇ ਚੋਣ ਕਮਿਸ਼ਨ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕਿਉਂਕਿ ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ ਚੱਲ ਰਹੀਆਂ ਹਨ, ਇਸ ਲਈ ਸਰਕਾਰ ਨੂੰ ਸਭ ਤੋਂ ਪਹਿਲਾਂ ਇਸ ਫੈਸਲੇ 'ਤੇ ਚੋਣ ਕਮਿਸ਼ਨ ਤੋਂ ਹਰੀ ਝੰਡੀ ਦੀ ਲੋੜ ਸੀ। ਹਾਲਾਂਕਿ ਨਵੀਂ ਨੀਤੀ ਲੋਕ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਹੀ ਲਾਗੂ ਹੋਵੇਗੀ।
ਹਰਿਆਣਾ ਸਰਕਾਰ ਦੀ ਨਵੀਂ ਆਬਕਾਰੀ ਨੀਤੀ 12 ਜੂਨ ਤੋਂ ਲਾਗੂ ਹੋਵੇਗੀ
ਲੋਕ ਸਭਾ ਚੋਣਾਂ 2024 ਪਿਛਲੇ ਮਹੀਨੇ ਯਾਨੀ ਅਪ੍ਰੈਲ 2024 ਤੋਂ ਸ਼ੁਰੂ ਹੋ ਗਈਆਂ ਹਨ। ਹੁਣ ਤੱਕ ਚਾਰ ਪੜਾਅ ਦੀਆਂ ਚੋਣਾਂ ਹੋ ਚੁੱਕੀਆਂ ਹਨ ਅਤੇ ਤਿੰਨ ਗੇੜਾਂ ਦੀ ਵੋਟਿੰਗ ਅਜੇ ਬਾਕੀ ਹੈ। ਆਖਰੀ ਪੜਾਅ 'ਚ 1 ਜੂਨ 2024 ਨੂੰ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਲੋਕ ਸਭਾ ਚੋਣਾਂ 2024 ਦੇ ਨਤੀਜੇ 4 ਜੂਨ ਨੂੰ ਜਾਰੀ ਕੀਤੇ ਜਾਣਗੇ। ਹਰਿਆਣਾ ਸਰਕਾਰ ਦੀ ਨਵੀਂ ਆਬਕਾਰੀ ਨੀਤੀ 12 ਜੂਨ ਤੋਂ ਲਾਗੂ ਹੋਵੇਗੀ। ਇਹ ਨੀਤੀ 12 ਜੂਨ, 2024 ਤੋਂ ਅਗਲੇ ਇੱਕ ਸਾਲ ਲਈ ਹੈ।
ਇਹ ਵੀ ਪੜ੍ਹੋ: MP Assault Row: ਸਵਾਤੀ ਮਾਲੀਵਾਲ ਨਾਲ CM ਹਾਊਸ ਹੋਈ ਕੁੱਟਮਾਰ AAP ਵਾਲਿਆਂ ਨੂੰ ਪੈਣ ਲੱਗੀ ਭਾਰੀ, ਪਾਰਟੀ ਨੂੰ ਇੰਝ ਹੋਵੇਗਾ ਨੁਕਸਾਨ
ਸ਼ਰਾਬ ਦੀਆਂ ਕੀਮਤਾਂ 'ਚ ਹੋ ਸਕਦਾ ਵਾਧਾ
ਰਿਪੋਰਟ ਮੁਤਾਬਕ ਨਵੀਂ ਨੀਤੀ ਦੇ ਲਾਗੂ ਹੋਣ ਤੋਂ ਬਾਅਦ ਹਰਿਆਣਾ 'ਚ ਸ਼ਰਾਬ ਦੀਆਂ ਕੀਮਤਾਂ 'ਚ ਵਾਧਾ ਹੋ ਸਕਦਾ ਹੈ ਕਿਉਂਕਿ ਨਵੀਂ ਨੀਤੀ 'ਚ ਐਕਸਾਈਜ਼ ਡਿਊਟੀ ਵਧਾਉਣ ਦੀ ਤਜਵੀਜ਼ ਰੱਖੀ ਗਈ ਹੈ। ਹਾਲਾਂਕਿ ਅਜੇ ਤੱਕ ਇਹ ਨਹੀਂ ਦੱਸਿਆ ਗਿਆ ਹੈ ਕਿ ਐਕਸਾਈਜ਼ ਡਿਊਟੀ ਕਿੰਨੀ ਵਧਾਈ ਗਈ ਹੈ। ਫਿਲਹਾਲ ਸਿਰਫ ਇਹ ਦੱਸਿਆ ਗਿਆ ਹੈ ਕਿ ਐਕਸਾਈਜ਼ ਡਿਊਟੀ ਵਧਾਉਣ ਦੀ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਹ ਵਾਧਾ ਮਾਮੂਲੀ ਹੈ।
27 ਮਈ ਤੋਂ ਸ਼ੁਰੂ ਹੋਵੇਗੀ ਨਿਲਾਮੀ
ਨਵੀਂ ਨੀਤੀ 'ਚ ਭਾਰਤੀ ਬਣੀ ਵਿਦੇਸ਼ੀ ਸ਼ਰਾਬ ਯਾਨੀ IMFL ਅਤੇ ਦੇਸੀ ਸ਼ਰਾਬ ਦੋਵਾਂ 'ਤੇ ਐਕਸਾਈਜ਼ ਡਿਊਟੀ ਵਧਾਉਣ ਦਾ ਪ੍ਰਸਤਾਵ ਹੈ। ਯਾਨੀ ਕਿ 12 ਜੂਨ ਤੋਂ ਨਵੀਂ ਨੀਤੀ ਲਾਗੂ ਹੋਣ ਤੋਂ ਬਾਅਦ ਹਰਿਆਣਾ ਵਿੱਚ ਅੰਗਰੇਜ਼ੀ ਸ਼ਰਾਬ ਅਤੇ ਦੇਸੀ ਸ਼ਰਾਬ ਦੋਵਾਂ ਦੀਆਂ ਕੀਮਤਾਂ ਵਧਣ ਜਾ ਰਹੀਆਂ ਹਨ। ਸਰਕਾਰ ਆਉਣ ਵਾਲੇ ਦਿਨਾਂ ਵਿੱਚ ਆਯਾਤ ਬ੍ਰਾਂਡਾਂ ਲਈ ਘੱਟੋ-ਘੱਟ ਪ੍ਰਚੂਨ ਵਿਕਰੀ ਦਰ ਵੀ ਤੈਅ ਕਰੇਗੀ। ਨੀਤੀ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਸ਼ਰਾਬ ਦੀਆਂ ਪਰਚੂਨ ਦੁਕਾਨਾਂ ਦੀ ਈ-ਨਿਲਾਮੀ 27 ਮਈ ਤੋਂ ਸ਼ੁਰੂ ਹੋਵੇਗੀ।
QR CODE BASED TRACK AND TRACE SYSTEM
ਹਰਿਆਣਾ ਸਰਕਾਰ ਨੇ 12 ਜੂਨ, 2023 ਤੋਂ ਸ਼ੁਰੂ ਹੋਣ ਵਾਲੇ ਸਾਲ ਲਈ IMFL ਅਤੇ ਦੇਸੀ ਸ਼ਰਾਬ 'ਤੇ QR CODE BASED TRACK AND TRACE SYSTEM ਦੀ ਸ਼ੁਰੂਆਤ ਕੀਤੀ ਸੀ। ਹੁਣ ਇਸ ਨੂੰ 12 ਜੂਨ, 2024 ਤੋਂ ਸ਼ੁਰੂ ਹੋਣ ਵਾਲੇ ਸਾਲ ਵਿੱਚ ਦਰਾਮਦ ਵਿਦੇਸ਼ੀ ਸ਼ਰਾਬ 'ਤੇ ਵੀ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। 2024-25 ਲਈ, ਰਾਜ ਸਰਕਾਰ ਨੇ IMFL ਦਾ ਅਧਿਕਤਮ ਮੂਲ ਕੋਟਾ 700 ਲੱਖ ਪਰੂਫ ਲੀਟਰ ਅਤੇ ਦੇਸੀ ਸ਼ਰਾਬ ਦਾ 1,200 ਲੱਖ ਪਰੂਫ ਲੀਟਰ ਨਿਰਧਾਰਿਤ ਕੀਤਾ ਹੈ।
ਇਹ ਵੀ ਪੜ੍ਹੋ: Bengaluru Weather: ਬੈਂਗਲੁਰੂ 'ਚ ਭਾਰੀ ਮੀਂਹ ਕਾਰਨ ਸੜਕਾਂ ਹੋਈਆਂ ਜਲ-ਥਲ, ਤੂਫਾਨ-ਬਾਰਿਸ਼ ਨੇ ਜਨਜੀਵਨ ਕੀਤਾ ਪ੍ਰਭਾਵਿਤ