ਪੜਚੋਲ ਕਰੋ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਲਿਆਉਣ ਲਈ ਹਰਿਆਣਾ ਸਰਕਾਰ ਹੋਈ ਪੱਬਾਂ ਭਾਰ

ਰਾਮ ਰਹੀਮ ਵੱਲੋਂ ਕੀਤੇ ਬਲਾਤਕਾਰ ਤੇ ਕਤਲ ਜਿਹੇ ਸੰਗੀਨ ਜੁਰਮਾਂ ਦੇ ਬਾਵਜੂਦ ਉਸ ਨੂੰ ਜੇਲ੍ਹੋਂ ਬਾਹਰ ਲਿਆਉਣ ਦੇ ਜੋਖ਼ਮ ਬਾਰੇ ਪੁੱਛਣ 'ਤੇ ਮੰਤਰੀ ਨੇ ਉਲਟਾ ਮੀਡੀਆ ਨੂੰ ਹੀ ਸਵਾਲ ਕੀਤਾ ਕਿ ਤੁਸੀਂ ਦੱਸੋ ਕਿਹੜੇ ਕਾਨੂੰਨ ਤਹਿਤ ਉਹ (ਰਾਮ ਰਹੀਮ) ਪੈਰੋਲ ਨਹੀਂ ਮੰਗ ਸਕਦੇ।

ਚੰਡੀਗੜ੍ਹ: ਚੜ੍ਹਦੇ ਸਾਲ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ ਅਤੇ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 42 ਦਿਨਾਂ ਲਈ ਜੇਲ੍ਹ ਤੋਂ ਬਾਹਰ ਲਿਆਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੋ ਗਈ ਹੈ। ਜੇਲ੍ਹ ਪ੍ਰਸ਼ਾਸਨ ਜਿੱਥੇ ਰਾਮ ਰਹੀਮ ਦੀ ਪੈਰੋਲ ਅਰਜ਼ੀ 'ਤੇ ਕਾਰਵਾਈ ਕਰ ਰਿਹਾ ਹੈ, ਉੱਥੇ ਹੀ ਹਰਿਆਣਾ ਸਰਕਾਰ ਦੇ ਮੰਤਰੀ ਵੀ ਆਪਣਾ ਜ਼ੋਰ ਲਾ ਰਹੇ ਹਨ। ਰਾਮ ਰਹੀਮ ਨੇ ਹਰਿਆਣਾ ਸਰਕਾਰ ਤੋਂ ਖੇਤੀ ਕਰਨ ਲਈ ਪੈਰੋਲ ਮੰਗੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਲਿਆਉਣ ਲਈ ਹਰਿਆਣਾ ਸਰਕਾਰ ਹੋਈ ਪੱਬਾਂ ਭਾਰ ਹਰਿਆਣਾ ਦੇ ਜੇਲ੍ਹ ਮੰਤਰੀ ਨੇ ਰਾਮ ਰਹੀਮ ਦੀ ਪੈਰੋਲ ਬਾਰੇ ਪੂਰੀ ਜ਼ਿੰਮੇਵਾਰੀ ਆਪਣੇ ਅਫ਼ਸਰਾਂ 'ਤੇ ਸੁੱਟ ਦਿੱਤੀ, ਪਰ ਆਪਣੇ ਗੁੱਸੇ ਵਾਲੇ ਸੁਭਾਅ ਕਰਕੇ ਜਾਣੇ ਜਾਂਦੇ ਮੰਤਰੀ ਅਨਿਲ ਵਿਜ ਨੇ ਰਾਮ ਰਹੀਮ ਦੀ ਪੈਰੋਲ ਦੀ ਖੁੱਲ੍ਹ ਕੇ ਵਕਾਲਤ ਕੀਤੀ। ਵਿਜ ਦਾ ਮੰਨਣਾ ਹੈ ਕਿ ਪੈਰੋਲ ਕਾਨੂੰਨ ਮੁਤਾਬਕ ਹਰ ਕੈਦੀ ਦਾ ਅਧਿਕਾਰ ਹੈ ਅਤੇ ਜੇਕਰ ਰਾਮ ਰਹੀਮ ਨੂੰ ਪੈਰੋਲ ਮਿਲਦੀ ਹੈ ਤਾਂ ਇਸ ਵਿੱਚ ਕੋਈ ਹੈਰਾਨੀ ਨਹੀਂ ਹੋਣੀ ਚਾਹੀਦੀ। ਇੰਨਾ ਹੀ ਨਹੀਂ ਪੱਤਰਕਾਰਾਂ ਵੱਲੋਂ ਵਾਰ-ਵਾਰ ਰਾਮ ਰਹੀਮ ਵੱਲੋਂ ਕੀਤੇ ਬਲਾਤਕਾਰ ਤੇ ਕਤਲ ਜਿਹੇ ਸੰਗੀਨ ਜੁਰਮਾਂ ਦੇ ਬਾਵਜੂਦ ਉਸ ਨੂੰ ਜੇਲ੍ਹੋਂ ਬਾਹਰ ਲਿਆਉਣ ਦੇ ਜੋਖ਼ਮ ਬਾਰੇ ਪੁੱਛਣ 'ਤੇ ਮੰਤਰੀ ਨੇ ਉਲਟਾ ਮੀਡੀਆ ਨੂੰ ਹੀ ਸਵਾਲ ਕੀਤਾ ਕਿ ਤੁਸੀਂ ਦੱਸੋ ਕਿਹੜੇ ਕਾਨੂੰਨ ਤਹਿਤ ਉਹ (ਰਾਮ ਰਹੀਮ) ਪੈਰੋਲ ਨਹੀਂ ਮੰਗ ਸਕਦੇ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਲਿਆਉਣ ਲਈ ਹਰਿਆਣਾ ਸਰਕਾਰ ਹੋਈ ਪੱਬਾਂ ਭਾਰ ਹਰਿਆਣਾ ਸਰਕਾਰ ਦੇ ਗ੍ਰਹਿ ਸਕੱਤਰ ਐਸਐਸ ਪ੍ਰਸਾਦ ਦਾ ਕਹਿਣਾ ਹੈ ਕਿ ਚੰਗੇ ਵਿਹਾਰ ਦੇ ਚੱਲਦਿਆਂ ਕਿਸਸੇ ਵੀ ਕੈਦੀ ਨੂੰ ਪੈਰੋਲ ਦਿੱਤੀ ਜਾ ਸਕਦੀ ਹੈ, ਪਰ ਪੈਰੋਲ 'ਤੇ ਜਾਣ ਦਾ ਕਾਰਨ ਗੰਭੀਰ ਭਾਵ ਜ਼ਰੂਰੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੈਰੋਲ ਦੇ ਮਾਮਲੇ ਵਿੱਚ ਜੇਲ੍ਹ ਸੁਪਰਡੈਂਟ ਡੀਸੀ ਤੋਂ ਰਾਏ ਮੰਗਦਾ ਹੈ ਅਤੇ ਡੀਸੀ ਪੁਲਿਸ ਕਮਿਸ਼ਨਰ ਤੋਂ ਵਿਚਾਰ ਮੰਗਦਾ ਹੈ। ਇਸ ਮਾਮਲੇ ਵਿੱਚ ਜੇਲ੍ਹ ਇੰਚਾਰਜ ਨੇ ਆਪਣੀ ਰਾਏ ਦੇ ਦਿੱਤੀ ਹੈ। ਉੱਧਰ, ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਪੁੱਤਰ ਅੰਸ਼ੁਲ ਨੇ ਆਪਣੇ ਪਿਤਾ ਦੇ ਕਾਤਲ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਰਾਮ ਰਹੀਮ ਹਿੰਸਾ ਕਰਵਾ ਸਕਦਾ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਲਿਆਉਣ ਲਈ ਹਰਿਆਣਾ ਸਰਕਾਰ ਹੋਈ ਪੱਬਾਂ ਭਾਰ ਜ਼ਿਕਰਯੋਗ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਹਰਿਆਣਾ ਦੇ ਭਾਜਪਾ ਲੀਡਰ ਗੁਰਮੀਤ ਰਾਮ ਰਹੀਮ ਦੇ ਡੇਰੇ ਤੋਂ ਵੋਟ ਮੰਗਣ ਲਈ ਤਿਆਰ ਸਨ। ਰਾਮ ਰਹੀਮ ਇਸ ਸਮੇਂ ਦੋ ਸਾਧਵੀਆਂ ਨਾਲ ਬਲਾਤਕਾਰ ਮਾਮਲੇ ਵਿੱਚ 10-10 ਸਾਲ ਦੀ ਵੱਖਰੀ-ਵੱਖਰੀ ਸਜ਼ਾ ਯਾਨੀ ਕੁੱਲ 20 ਸਾਲ ਦੀ ਕੈਦ ਕੱਟ ਰਿਹਾ ਹੈ। ਇਸ ਤੋਂ ਬਾਅਦ ਉਸ ਨੇ ਪੱਤਰਕਾਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ ਤਾ-ਉਮਰ ਕੈਦ ਵੀ ਭੁਗਤਣੀ ਹੈ। ਇਸ ਤੋਂ ਇਲਾਵਾ ਰਾਮ ਰਹੀਮ ਖ਼ਿਲਾਫ਼ ਅਦਾਲਤ ਵਿੱਚ ਜਾਰੀ ਡੇਰੇ ਦੇ ਪੈਰੋਕਾਰ ਰਣਜੀਤ ਸਿੰਘ ਦੇ ਕਤਲ ਅਤੇ ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲਿਆਂ ਦੇ ਫੈਸਲੇ ਵੀ ਆਉਣੇ ਹਨ। ਇੰਨੀ ਲੰਮੀ ਅਪਰਾਧਿਕ ਸੂਚੀ ਵਾਲਾ ਵਿਅਕਤੀ ਹਰਿਆਣਾ ਸਰਕਾਰ ਨੂੰ ਚੰਗੇ ਚਰਿੱਤਰ ਵਾਲਾ ਜਾਪਦਾ ਹੈ। ਰੋਹਤਕ ਜੇਲ੍ਹ ਪ੍ਰਸ਼ਾਸਨ ਨੇ ਇਸ ਬਾਰੇ ਉਚੇਚੀ ਟਿੱਪਣੀ ਵੀ ਕੀਤੀ ਹੈ ਕਿ ਰਾਮ ਰਹੀਮ ਨੇ ਜੇਲ੍ਹ ਵਿੱਚ ਕੋਈ ਅਪਰਾਧ ਵੀ ਨਹੀਂ ਕੀਤਾ। ਅਜਿਹੇ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਦੀ ਪੈਰੋਲ ਲਈ ਜਿਸ ਤਰੀਕੇ ਨਾਲ ਸਰਕਾਰੀ ਤੰਤਰ ਜੁਟਿਆ ਹੋਇਆ ਹੈ, ਉਸ ਤੋਂ ਜਾਪਦਾ ਹੈ ਕਿ ਰਾਮ ਰਹੀ ਜਲਦੀ ਹੀ ਜੇਲ੍ਹ ਵਿੱਚੋਂ ਬਾਹਰ ਆ ਸਕਦਾ ਹੈ।

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget