ਚੰਡੀਗੜ੍ਹ: ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਰਾਜ ਵਿੱਚ ਲੌਕਡਾਊਨ ਜਾਂ ਨਾਇਟ ਕਰਫਿਊ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਵਿੱਜ ਨੇ ਕਿਹਾ ਕਿ ਸਰਕਾਰ ਲੌਕਡਾਊਨ ਜਾਂ ਨਾਇਟ ਕਰਫਿਊ ਕਿਸੇ ਵੀ ਤਰ੍ਹਾਂ ਨਹੀਂ ਲਾਗੂ ਕਰੇਗੀ।
ਸਿਹਤ ਮੰਤਰੀ ਨੇ ਕਿਹਾ ਨੇ ਕਿ ਉਹ ਲੋਕਾਂ ਨੂੰ ਇਹ ਸਮਝਾਉਣ ਲਈ ਜਾਗਰੂਕਤਾ ਫੈਲਾਉਣਗੇ ਕਿ ਉਨ੍ਹਾਂ ਨੂੰ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣ ਕਰਦਿਆਂ ਵਾਇਰਸ ਨਾਲ ਜੀਉਣਾ ਸਿੱਖਣਾ ਪਏਗਾ। ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਉਹ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਚਲਾਨ ਕਰਨਗੇ।
ਹਰਿਆਣਾ 'ਚ ਲੱਗੇਗਾ ਲੌਕਡਾਊਨ? ਸਿਹਤ ਮੰਤਰੀ ਨੇ ਕੀਤਾ ਸਪਸ਼ਟ
ਏਬੀਪੀ ਸਾਂਝਾ
Updated at:
24 Nov 2020 12:32 PM (IST)
ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਰਾਜ ਵਿੱਚ ਲੌਕਡਾਊਨ ਜਾਂ ਨਾਇਟ ਕਰਫਿਊ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ।
- - - - - - - - - Advertisement - - - - - - - - -