ਚੰਡੀਗੜ੍ਹ: ਹਰਿਆਣਾ ਦੇ ਆਈਜੀ ਹੇਮੰਤ ਕਲਸਨ ਨੂੰ ਦੋ ਔਰਤਾਂ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਔਰਤਾਂ ਦੀ ਸ਼ਿਕਾਇਤ 'ਤੇ ਕਲਸਨ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ।

ਪੀੜਤਾ ਦੀ ਸ਼ਿਕਾਇਤ ‘ਤੇ ਥਾਣਾ ਪਿੰਜੌਰ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਹੇਮੰਤ ਕਲਸਨ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ। ਇਸ ਤੋਂ ਬਾਅਦ ਗ੍ਰਿਫਤਾਰੀ ਕੀਤੀ ਗਈ। ਪੁਲਿਸ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਕਾਨੂੰਨੀ ਤੌਰ ਤੇ ਗ੍ਰਿਫਤਾਰ ਕੀਤਾ ਗਿਆ ਸੀ। ਹੇਮੰਤ ਕਲਸਨ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।

ਉਧਰ ਸਤਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਕਾਲੋਨੀ ਪਿੰਜੌਰ ਵਿੱਚ ਵੀ ਸ਼ਿਕਾਇਤ ਦਰਜ ਕਰਵਾਈ ਹੈ। ਸਤਿੰਦਰ ਸਿੰਘ ਨੇ ਦੋ ਲਾਇਆ ਹੈ ਕਿ 21 ਅਗਸਤ ਦੀ ਰਾਤ ਨੂੰ ਕਲਸਨ ਉਸ ਦੇ ਘਰ ਵਿੱਚ ਦਾਖਲ ਹੋਇਆ ਤੇ ਨਸ਼ੇ ਵਿੱਚ ਉਸ ਦੀ ਕੁੱਟਮਾਰ ਕੀਤੀ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਵੀ ਕਲਸਨ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904