ਚੰਡੀਗੜ੍ਹ 'ਤੇ ਹੱਕ ਦਾ ਮਸਲਾ ਹੋਰ ਗਰਮਾਇਆ, ਅਨਿਲ ਵਿੱਜ ਨੇ ਚੰਡੀਗੜ੍ਹ ਬਾਰੇ ਕਿਹਾ-ਜਦੋਂ ਤੱਕ ਹਰ ਮਸਲਾ ਹੱਲ ਨਹੀਂ ਹੁੰਦਾ ਅਸੀਂ ਡਟੇ ਰਹਾਂਗੇ
Haryana News: ਚੰਡੀਗੜ੍ਹ 'ਤੇ ਦਾਅਵੇ ਨੂੰ ਲੈ ਕੇ ਹਰਿਆਣਾ ਵਿਧਾਨ ਸਭਾ 'ਚ ਪ੍ਰਸਤਾਵ ਪੇਸ਼ ਕੀਤਾ ਗਿਆ। ਇਸ ਪ੍ਰਸਤਾਵ 'ਤੇ ਚਰਚਾ ਦੌਰਾਨ ਹਰਿਆਣਾ ਦੇ ਮੰਤਰੀ ਅਨਿਲ ਵਿੱਜ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ।
Anil Vij speaks in Haryana Assembly on issue related to Chandigarh, ask center for the help
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Haryana News: ਚੰਡੀਗੜ੍ਹ 'ਤੇ ਦਾਅਵੇਦਾਰੀ ਨੂੰ ਲੈ ਕੇ ਹਰਿਆਣਾ ਤੇ ਪੰਜਾਬ ਆਹਮੋ-ਸਾਹਮਣੇ ਹਨ। ਚੰਡੀਗੜ੍ਹ 'ਤੇ ਦਾਅਵੇ ਨੂੰ ਲੈ ਕੇ ਹਰਿਆਣਾ ਵਿਧਾਨ ਸਭਾ 'ਚ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਭਾਜਪਾ ਸਰਕਾਰ ਦੇ ਮੰਤਰੀ ਅਨਿਲ ਵਿੱਜ ਨੇ ਸਪੱਸ਼ਟ ਕੀਤਾ ਹੈ ਕਿ ਹਰਿਆਣਾ ਚੰਡੀਗੜ੍ਹ ਨਾਲ ਡੱਟਿਆ ਰਹੇਗਾ ਤੇ ਉਥੋਂ ਕਿਤੇ ਨਹੀਂ ਜਾਵੇਗਾ। ਇਸ ਪ੍ਰਸਤਾਵ 'ਤੇ ਬੋਲਦੇ ਹੋਏ ਅਨਿਲ ਵਿਜ ਨੇ ਵੀ ਐਸਵਾਈਐਲ ਦਾ ਮੁੱਦਾ ਉਠਾਇਆ।
ਅਨਿਲ ਵਿੱਜ ਦਾ ਕਹਿਣਾ ਹੈ ਕਿ ਚੰਡੀਗੜ੍ਹ ਹਰਿਆਣਾ ਦਾ ਹੈ। ਭਾਜਪਾ ਆਗੂ ਨੇ ਕਿਹਾ, "ਜੇ ਅਸੀਂ ਨਵੀਂ ਰਾਜਧਾਨੀ ਬਣਾਉਂਦੇ ਹਾਂ ਤਾਂ ਸਾਨੂੰ ਉਸ ਲਈ ਕੇਂਦਰ ਤੋਂ ਪੈਸਾ ਮਿਲਣਾ ਚਾਹੀਦਾ ਹੈ, ਜਦੋਂ ਤੱਕ ਸਾਰੇ ਮੁੱਦਿਆਂ ਦਾ ਫੈਸਲਾ ਨਹੀਂ ਹੁੰਦਾ, ਉਦੋਂ ਤੱਕ ਹਰਿਆਣਾ ਇੱਥੇ ਹੀ ਖੜ੍ਹਾ ਰਹੇਗਾ। ਜਦੋਂ ਤੱਕ ਸਾਨੂੰ ਹਿੰਦੀ ਬੋਲਣ ਵਾਲੇ ਇਲਾਕੇ ਤੇ SYL ਦਾ ਪਾਣੀ ਨਹੀਂ ਮਿਲਦਾ ਉਦੋਂ ਤੱਕ ਚੰਡੀਗੜ੍ਹ ਸਾਡਾ ਹੈ।"
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦਾ ਵਿਵਾਦ ਬਹੁਤ ਪੁਰਾਣਾ ਹੈ ਪਰ ਪਿਛਲੇ ਹਫ਼ਤੇ ਚੰਡੀਗੜ੍ਹ 'ਤੇ ਦਾਅਵੇ ਨੂੰ ਲੈ ਕੇ ਪੰਜਾਬ ਅਸੈਂਬਲੀ 'ਚ ਮਤਾ ਪਾਸ ਕੀਤਾ ਗਿਆ ਸੀ। ਇਸ ਪ੍ਰਸਤਾਵ ਦਾ ਹਰਿਆਣਾ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਤੇ ਇਹ ਮਾਮਲਾ ਇੱਕ ਵਾਰ ਫਿਰ ਗਰਮਾ ਗਿਆ ਹੈ।
ਚਰਚਾ ਵਿੱਚ ਆਇਆ ਐਸਵਾਈਐਲ ਦਾ ਮੁੱਦਾ ਵੀ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਚੰਡੀਗੜ੍ਹ 'ਤੇ ਦਾਅਵੇ ਨੂੰ ਲੈ ਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਗਿਆ ਹੈ। ਇਸ ਪ੍ਰਸਤਾਵ 'ਤੇ ਸੂਬੇ ਦੀ ਭਾਜਪਾ ਸਰਕਾਰ ਨੂੰ ਮੁੱਖ ਵਿਰੋਧੀ ਪਾਰਟੀ ਕਾਂਗਰਸ ਦਾ ਸਮਰਥਨ ਵੀ ਮਿਲ ਰਿਹਾ ਹੈ। ਹਰਿਆਣਾ ਨੇ ਵੀ ਚੰਡੀਗੜ੍ਹ ਦੇ ਮਾਮਲੇ ਨੂੰ ਅੱਗੇ ਲੈ ਕੇ ਐਸਵਾਈਐਲ ਦਾ ਮੁੱਦਾ ਉਠਾਇਆ ਹੈ।
ਹਰਿਆਣਾ ਸਰਕਾਰ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਨਿਰਮਾਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਹਰਿਆਣਾ ਸਰਕਾਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਚੰਡੀਗੜ੍ਹ ਦਾ ਮੁੱਦਾ ਉਠਾ ਕੇ ਦੋਵਾਂ ਸੂਬਿਆਂ ਵਿਚਾਲੇ ਮਾਹੌਲ ਖਰਾਬ ਕਰਨ ਦਾ ਦੋਸ਼ ਲਾਇਆ ਹੈ। ਹਰਿਆਣਾ ਕਾਂਗਰਸ ਦੇ ਆਗੂਆਂ ਦਾ ਕਹਿਣਾ ਹੈ ਕਿ ਉਹ ਚੰਡੀਗੜ੍ਹ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਹਨ।
ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ ਮਾਸਕ ਤੋਂ ਮਿਲੀ ਮੁਕਤੀ, ਬਗੈਰ ਮਾਸਕ ਨਹੀਂ ਲੱਗੇਗਾ ਜ਼ੁਰਮਾਨਾ