ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਰਾਮ ਰਹੀਮ ਜਲਦ ਹੋਵੇਗਾ ਜੇਲ੍ਹ 'ਚੋਂ ਬਾਹਰ, ਖੱਟਰ ਦੇ ਮੰਤਰੀ ਨੇ ਦਿੱਤਾ ਵੱਡਾ ਬਿਆਨ
ਪੰਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਸਾ ਤੋਂ ਰਿਪੋਰਟ ਆਉਣ ਦਾ ਇੰਤਜ਼ਾਰ ਹੈ, ਜਦ ਉਹ ਰਿਪੋਰਟ ਆ ਜਾਵੇਗੀ, ਉਹ ਰਾਮ ਰਹੀਮ ਨੂੰ ਪੈਰੋਲ ਦੇ ਦੇਣਗੇ। ਜੇਲ੍ਹ ਮੰਤਰੀ ਨੇ ਇਹ ਵੀ ਦੱਸਿਆ ਕਿ ਰਾਮ ਰਹੀਮ ਲਈ ਰੋਜ਼ਾਨਾ ਹਾਜ਼ਰੀ ਲਵਾਉਣ ਵੀ ਲਾਗੂ ਕੀਤਾ ਜਾ ਸਕਦਾ ਹੈ, ਤਾਂ ਜੋ ਉਹ ਵਿਦੇਸ਼ ਨਾ ਭੱਜ ਸਕੇ।
![ਰਾਮ ਰਹੀਮ ਜਲਦ ਹੋਵੇਗਾ ਜੇਲ੍ਹ 'ਚੋਂ ਬਾਹਰ, ਖੱਟਰ ਦੇ ਮੰਤਰੀ ਨੇ ਦਿੱਤਾ ਵੱਡਾ ਬਿਆਨ haryana jail minister agrees to grant parole to dera sirsa chief gurmeet ram rahim ਰਾਮ ਰਹੀਮ ਜਲਦ ਹੋਵੇਗਾ ਜੇਲ੍ਹ 'ਚੋਂ ਬਾਹਰ, ਖੱਟਰ ਦੇ ਮੰਤਰੀ ਨੇ ਦਿੱਤਾ ਵੱਡਾ ਬਿਆਨ](https://static.abplive.com/wp-content/uploads/sites/5/2019/06/24175120/dera-sirsa-chief-gurmeet-ram-rahim-krishan-lal-panwar.jpg?impolicy=abp_cdn&imwidth=1200&height=675)
ਪਾਨੀਪਤ: ਪਹਿਲਾਂ ਤੋਂ ਹੀ ਬਲਾਤਕਾਰੀ ਤੇ ਕਾਤਲ ਰਾਮ ਰਹੀਮ ਨੂੰ ਜੇਲ੍ਹ ਵਿੱਚੋਂ ਬਾਹਰ ਕੱਢਣ ਲਈ ਝੁਕੀ ਹੋਈ ਖੱਟਰ ਸਰਕਾਰ ਦੇ ਮੰਤਰੀ ਨੇ ਅੱਜ ਵੱਡਾ ਬਿਆਨ ਦਿੱਤਾ ਹੈ। ਹਰਿਆਣਾ ਦੇ ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਦਾ ਕਹਿਣਾ ਹੈ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲ ਜਾਵੇਗੀ।
ਪੰਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਸਾ ਤੋਂ ਰਿਪੋਰਟ ਆਉਣ ਦਾ ਇੰਤਜ਼ਾਰ ਹੈ, ਜਦ ਉਹ ਰਿਪੋਰਟ ਆ ਜਾਵੇਗੀ, ਉਹ ਰਾਮ ਰਹੀਮ ਨੂੰ ਪੈਰੋਲ ਦੇ ਦੇਣਗੇ। ਜੇਲ੍ਹ ਮੰਤਰੀ ਨੇ ਇਹ ਵੀ ਦੱਸਿਆ ਕਿ ਰਾਮ ਰਹੀਮ ਲਈ ਰੋਜ਼ਾਨਾ ਹਾਜ਼ਰੀ ਲਵਾਉਣ ਵੀ ਲਾਗੂ ਕੀਤਾ ਜਾ ਸਕਦਾ ਹੈ, ਤਾਂ ਜੋ ਉਹ ਵਿਦੇਸ਼ ਨਾ ਭੱਜ ਸਕੇ।
ਕ੍ਰਿਸ਼ਨ ਲਾਲ ਪੰਵਾਰ ਨੇ ਫਿਰ ਤੋਂ ਕਾਨੂੰਨ ਵਿੱਚ ਮੌਜੂਦ ਸਹੂਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਰਾਮ ਰਹੀਮ ਜਾਂ ਜੇਲ੍ਹ ਵਿੱਚ ਕੋਈ ਵੀ ਕੈਦੀ ਹੋਵੇ, ਇੱਕ ਸਾਲ ਬਾਅਦ ਉਸ ਨੂੰ ਪੈਰੋਲ ਦਾ ਅਧਿਕਾਰ ਹੈ, ਜਿਸ ਦੌਰਾਨ ਉਹ ਆਪਣੇ ਘਰ ਦੇ ਕੰਮ-ਕਾਰ ਕਰ ਸਕਦਾ ਹੈ। ਚੋਣਾਂ ਤੋਂ ਪਹਿਲਾਂ ਰਾਮ ਰਹੀਮ ਦੀ ਰਿਹਾਈ ਕਰਵਾਉਣ ਲਈ ਲਗਾਤਾਰ ਕਾਰਜਸ਼ੀਲ ਖੱਟਰ ਸਰਕਾਰ ਦੇ ਮੰਤਰੀ ਨੇ ਇਸ ਪ੍ਰਚਾਰ ਨੂੰ ਵਿਰੋਧੀਆਂ ਦੀ ਸਾਜ਼ਿਸ ਦੱਸਿਆ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਤੇ ਵਿਰੋਧ ਦੋਵੇਂ ਹੀ ਖ਼ਤਮ ਹੋ ਚੁੱਕੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)