ਹਰਿਆਣਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ
ਨਵੀਂ ਦਿੱਲੀ: ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਟਿਕਟਾਂ ਦੀ ਵੰਡ ਵਿੱਚ ਆਪਣੇ ਸਮਰਥਕਾਂ ਦੀ ਅਣਦੇਖੀ ਤੋਂ ਨਾਰਾਜ਼ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਅਸ਼ੋਕ ਤੰਵਰ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
ਨਵੀਂ ਦਿੱਲੀ: ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਟਿਕਟਾਂ ਦੀ ਵੰਡ ਵਿੱਚ ਆਪਣੇ ਸਮਰਥਕਾਂ ਦੀ ਅਣਦੇਖੀ ਤੋਂ ਨਾਰਾਜ਼ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਅਸ਼ੋਕ ਤੰਵਰ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
ਦਰਅਸਲ, ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਅਸ਼ੋਕ ਤੰਵਰ ਨੂੰ ਇੱਕ ਵੀ ਟਿਕਟ ਨਹੀਂ ਦਿੱਤੀ ਗਈ ਹੈ। ਅਸ਼ੋਕ ਤੰਵਰ ਆਪਣੇ ਸਮਰਥਕਾਂ ਲਈ 15 ਟਿਕਟਾਂ ਦੀ ਮੰਗ ਕਰ ਰਹੇ ਸਨ, ਪਰ ਜਦੋਂ ਟਿਕਟਾਂ ਦਾ ਐਲਾਨ ਕੀਤਾ ਗਿਆ ਤਾਂ ਤੰਵਰ ਦੇ ਹਿੱਸੇ ਵਿੱਚ ਇੱਕ ਵੀ ਸੀਟ ਨਹੀਂ ਆਈ।
ਇਸ ਤੋਂ ਪਹਿਲਾਂ ਅਸ਼ੋਕ ਤੰਵਰ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖ ਕਿ ਕਿਹਾ ਸੀ ਕਿ ਉਨ੍ਹਾਂ ਨੂੰ ਸਾਰੇ ਅਹੁਦਿਆਂ ਤੋਂ ਆਜ਼ਾਦ ਕਰ ਦਿੱਤਾ ਜਾਏ ਤਿ ਉਹ ਪਾਰਟੀ ਲਈ ਇੱਕ ਆਮ ਵਰਕਰ ਵਜੋਂ ਕੰਮ ਕਰਨਗੇ।
ਅਸ਼ੋਕ ਤੰਵਰ ਨੇ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਪਾਰਟੀ ਦੇ ਅੰਦਰ ਅਜਿਹੀਆਂ ਤਾਕਤਾਂ ਹਨ ਜਿਨ੍ਹਾਂ ਨੇ ਪਾਰਟੀ ਦਾ ਵਿਰੋਧ ਕੀਤਾ ਅਤੇ ਜ਼ਮੀਨ ‘ਤੇ ਕੰਮ ਕਰਨ ਵਾਲਿਆਂ ਨੂੰ ਰੋਕਿਆ ਗਿਆ। ਮੈਨੂੰ ਬਲਾਕ ਪ੍ਰਧਾਨ ਜਾਂ ਜ਼ਿਲ੍ਹਾ ਪ੍ਰਧਾਨ ਬਣਾਉਣ ਦੀ ਇਜਾਜ਼ਤ ਨਹੀਂ ਸੀ। ਮੇਰੇ ਸਾਥੀ ਧੜੇਬੰਦੀ ਦੀ ਭੇਟ ਚੜ ਗਏ।