Lok Sabha Election: ਕਾਂਗਰਸ ਤੇ ਆਪ ਵਿਚਾਲੇ ਹੋਈ ਸੀਟਾਂ ਦੀ ਵੰਡ ? ਜਾਣੋ ਕਿਵੇਂ ਹੋਇਆ ਸਮਝੌਤਾ
ਦਿੱਲੀ, ਗੁਜਰਾਤ ਦੇ ਨਾਲ-ਨਾਲ ਹਰਿਆਣਾ ਵਿੱਚ ਵੀ ਆਮ ਆਦਮੀ ਪਾਰਟੀ ਨਾਲ ਕਾਂਗਰਸ ਦਾ ਸਮਝੌਤਾ ਹੋ ਸਕਦਾ ਹੈ। ਸੂਤਰਾਂ ਮੁਤਾਬਕ, ਕਾਂਗਰਸ ਹਰਿਆਣਾ ਵਿੱਚ ਆਪ ਨੂੰ ਇੱਕ ਸੀਟ ਦੇ ਸਕਦੀ ਹੈ ਤੇ ਬਾਕੀ ਦੀਆਂ 9 ਸੀਟਾਂ ਉੱਤੇ ਖ਼ੁਦ ਚੋਣਾਂ ਲੜੇਗੀ।
Lok Sabha Election 2024: ਦਿੱਲੀ, ਗੁਜਰਾਤ ਦੇ ਨਾਲ-ਨਾਲ ਹਰਿਆਣਾ ਵਿੱਚ ਵੀ ਆਮ ਆਦਮੀ ਪਾਰਟੀ ਨਾਲ ਕਾਂਗਰਸ ਦਾ ਸਮਝੌਤਾ ਹੋ ਸਕਦਾ ਹੈ। ਸੂਤਰਾਂ ਮੁਤਾਬਕ, ਕਾਂਗਰਸ ਹਰਿਆਣਾ ਵਿੱਚ ਆਪ ਨੂੰ ਇੱਕ ਸੀਟ ਦੇ ਸਕਦੀ ਹੈ ਤੇ ਬਾਕੀ ਦੀਆਂ 9 ਸੀਟਾਂ ਉੱਤੇ ਖ਼ੁਦ ਚੋਣਾਂ ਲੜੇਗੀ। ਉੱਥੇ ਦਿੱਲੀ ਵਿੱਚ ਸਮਝੌਤੇ ਦੇ ਤਹਿਤ ਕਾਂਗਰਸ ਤਿੰਨ ਤੇ ਆਪ ਚਾਰ ਸੀਟਾਂ ਉੱਤੇ ਚੋਣਾਂ ਲੜ ਸਕਦੀ ਹੈ। ਉੱਥੇ ਹੀ ਗੁਜਰਾਤ ਵਿੱਚ ਕਾਂਗਰਸ ਭਾਰੂਚ ਸੀਟ ਆਪ ਨੂੰ ਦੇ ਸਕਦੀ ਹੈ। ਦੋਵਾਂ ਪਾਰਟੀਆਂ ਵਿੱਚ ਸਮਝੌਤਾ ਆਖ਼ਰੀ ਪੜਾਅ ਉੱਤੇ ਹੈ।
ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਪੰਜਾਬ ਬਾਰੇ ਤਸਵੀਰ ਜਲਦੀ ਹੀ ਅਧਿਕਾਰਤ ਤੌਰ 'ਤੇ ਸਪੱਸ਼ਟ ਹੋ ਸਕਦੀ ਹੈ। 'ਆਪ' ਨੇ ਗੋਆ 'ਚ ਕਾਂਗਰਸ ਤੋਂ ਸੀਟਾਂ ਵੀ ਮੰਗੀਆਂ ਸਨ। ਦੋਵਾਂ ਧਿਰਾਂ ਵਿਚਾਲੇ ਕਈ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ। ਗਠਜੋੜ ਦੀ ਅਧਿਕਾਰਤ ਪ੍ਰਵਾਨਗੀ ਤੋਂ ਬਾਅਦ ਦੋਵੇਂ ਪਾਰਟੀਆਂ ਜਲਦੀ ਹੀ ਉਮੀਦਵਾਰਾਂ ਦਾ ਐਲਾਨ ਕਰ ਦੇਣਗੀਆਂ।
ਦਿੱਲੀ ਦੀ ਕਿਸ ਸੀਟ 'ਤੇ ਕੌਣ ਲੜੇਗਾ ਚੋਣ?
ਸਮਝੌਤੇ ਮੁਤਾਬਕ 'ਆਪ' ਦੱਖਣੀ ਦਿੱਲੀ, ਪੱਛਮੀ ਦਿੱਲੀ, ਉੱਤਰ ਪੱਛਮੀ ਦਿੱਲੀ ਅਤੇ ਨਵੀਂ ਦਿੱਲੀ ਦੀਆਂ ਸੀਟਾਂ 'ਤੇ ਉਮੀਦਵਾਰ ਖੜ੍ਹੇ ਕਰ ਸਕਦੀ ਹੈ। ਜਦਕਿ ਕਾਂਗਰਸ ਚਾਂਦਨੀ ਚੌਕ, ਪੂਰਬੀ ਦਿੱਲੀ ਅਤੇ ਉੱਤਰ ਪੂਰਬੀ ਦਿੱਲੀ ਸੀਟ ਤੋਂ ਚੋਣ ਲੜ ਸਕਦੀ ਹੈ। ਦਿੱਲੀ ਦੀਆਂ ਸਾਰੀਆਂ 7 ਲੋਕ ਸਭਾ ਸੀਟਾਂ ਇਸ ਵੇਲੇ ਭਾਰਤੀ ਜਨਤਾ ਪਾਰਟੀ (ਭਾਜਪਾ) ਕੋਲ ਹਨ।
ਅਰਵਿੰਦ ਕੇਜਰੀਵਾਲ ਦਾ ਬਿਆਨ
ਇਸ ਤੋਂ ਪਹਿਲਾਂ ਬੁੱਧਵਾਰ (21 ਫਰਵਰੀ) ਨੂੰ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਦਿੱਲੀ ਵਿੱਚ ਸੀਟਾਂ ਦੇ ਤਾਲਮੇਲ ਨੂੰ ਲੈ ਕੇ 'ਆਪ' ਅਤੇ ਕਾਂਗਰਸ ਵਿਚਾਲੇ ਗੱਲਬਾਤ ਵਿੱਚ ਕਾਫੀ ਦੇਰੀ ਹੋਈ ਹੈ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਇੱਕ-ਦੋ ਦਿਨਾਂ ਵਿੱਚ ਤਸਵੀਰ ਸਪੱਸ਼ਟ ਹੋ ਜਾਵੇਗੀ। ਇਸ ਸਮੇਂ ਪੰਜਾਬ ਅਤੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਸੱਤਾ ਵਿੱਚ ਹੈ। ਹਰਿਆਣਾ ਵਿੱਚ ਵੀ ‘ਆਪ’ ਲਗਾਤਾਰ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਲੱਗੀ ਹੋਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।