ਪੜਚੋਲ ਕਰੋ
ਹਰਿਆਣਾ-ਮਹਾਰਾਸ਼ਟਰ ‘ਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ
ਚੋਣ ਕਮੀਸ਼ਨ ਨੇ ਅੱਜ ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਾਰੀਖ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮੀਸ਼ਨਰ ਸੁਨੀਲ ਅਰੋੜਾ ਨੇ ਕਿਹਾ ਕਿ ਹਰਿਆਣਾ ਅਤੇ ਮਹਾਰਾਸ਼ਟਰ ਦੀ ਵਿਧਾਨ ਸਭਾ ਦਾ ਪੰਜ ਸਾਲ ਦਾ ਕਾਰਜਕਾਲ 2 ਨਵੰਬਰ ਅਤੇ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ।

ਨਵੀਂ ਦਿੱਲੀ: ਚੋਣ ਕਮੀਸ਼ਨ ਨੇ ਅੱਜ ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਾਰੀਖ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮੀਸ਼ਨਰ ਸੁਨੀਲ ਅਰੋੜਾ ਨੇ ਕਿਹਾ ਕਿ ਹਰਿਆਣਾ ਅਤੇ ਮਹਾਰਾਸ਼ਟਰ ਦੀ ਵਿਧਾਨ ਸਭਾ ਦਾ ਪੰਜ ਸਾਲ ਦਾ ਕਾਰਜਕਾਲ 2 ਨਵੰਬਰ ਅਤੇ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ। ਚੋਣ ਕਮੀਸ਼ਨਰ ਸੁਨੀਲ ਅਰੋੜਾ ਨੇ ਕਿਹਾ ਕਿ ਹਰਿਆਣਾ ਅਤੇ ਮਹਾਰਾਸ਼ਟਰ ‘ਚ 21 ਅਕਤੂਬਰ ਨੂੰ ਚੋਣਾਂ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 24 ਅਕਤੂਬਰ ਨੂੰ ਹੋਵੇਗੀ। ਇਸ ਦੇ ਨਾਲ ਉਨ੍ਹਾਂ ਨੇ ਮਹਾਰਾਸ਼ਟਰ ਦੇ ਗਢਚਿਰੌਲੀ ਅਤੇ ਗੋਂਦਿਆ ‘ਚ ਵਿਸ਼ੇਸ਼ ਸੁਰੱਖਿਆ ਪ੍ਰਬੰਧ ਦੇਣ ਦੀ ਗੱਲ ਕਹੀ।
ਚੋਣ ਕਮੀਸ਼ਨ ਨੇ ਉਮੀਦਵਾਰਾਂ ਤੋਂ ਅਪੀਲ ਕੀਤੀ ਹੈ ਕਿ ਉਹ ਪਲਾਸਟਿਕ ਦਾ ਇਸਤੇਮਾਲ ਚੋਣਾਂ ‘ਚ ਨਾਂ ਕਰਨ। ਮੁੱਖ ਚੋਣ ਕਮੀਸ਼ਨਰ ਸੁਨੀਲ ਅਰੋੜਾ ਨੇ ਕਿਹਾ ਕਿ ਉਮੀਦਵਾਰਾਂ ਨੂੰ ਕ੍ਰਿਿਮਨਲ ਰਿਕਾਰਡ ਦੀ ਜਾਣਕਾਰੀ ਦੇਣੀ ਹੋਵੇਗੀ।Chief Election Commissioner, Sunil Arora: Haryana & Maharashtra Assembly elections to be held on 21st October, counting on 24th October. pic.twitter.com/nF6lcJ4Log
— ANI (@ANI) September 21, 2019
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ

















