ਨਵੀਂ ਦਿੱਲੀ: ਚੋਣ ਕਮੀਸ਼ਨ ਨੇ ਅੱਜ ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਾਰੀਖ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮੀਸ਼ਨਰ ਸੁਨੀਲ ਅਰੋੜਾ ਨੇ ਕਿਹਾ ਕਿ ਹਰਿਆਣਾ ਅਤੇ ਮਹਾਰਾਸ਼ਟਰ ਦੀ ਵਿਧਾਨ ਸਭਾ ਦਾ ਪੰਜ ਸਾਲ ਦਾ ਕਾਰਜਕਾਲ 2 ਨਵੰਬਰ ਅਤੇ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ।

ਚੋਣ ਕਮੀਸ਼ਨਰ ਸੁਨੀਲ ਅਰੋੜਾ ਨੇ ਕਿਹਾ ਕਿ ਹਰਿਆਣਾ ਅਤੇ ਮਹਾਰਾਸ਼ਟਰ ‘ਚ 21 ਅਕਤੂਬਰ ਨੂੰ ਚੋਣਾਂ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 24 ਅਕਤੂਬਰ ਨੂੰ ਹੋਵੇਗੀ। ਇਸ ਦੇ ਨਾਲ ਉਨ੍ਹਾਂ ਨੇ ਮਹਾਰਾਸ਼ਟਰ ਦੇ ਗਢਚਿਰੌਲੀ ਅਤੇ ਗੋਂਦਿਆ ‘ਚ ਵਿਸ਼ੇਸ਼ ਸੁਰੱਖਿਆ ਪ੍ਰਬੰਧ ਦੇਣ ਦੀ ਗੱਲ ਕਹੀ।


ਚੋਣ ਕਮੀਸ਼ਨ ਨੇ ਉਮੀਦਵਾਰਾਂ ਤੋਂ ਅਪੀਲ ਕੀਤੀ ਹੈ ਕਿ ਉਹ ਪਲਾਸਟਿਕ ਦਾ ਇਸਤੇਮਾਲ ਚੋਣਾਂ ‘ਚ ਨਾਂ ਕਰਨ। ਮੁੱਖ ਚੋਣ ਕਮੀਸ਼ਨਰ ਸੁਨੀਲ ਅਰੋੜਾ ਨੇ ਕਿਹਾ ਕਿ ਉਮੀਦਵਾਰਾਂ ਨੂੰ ਕ੍ਰਿਿਮਨਲ ਰਿਕਾਰਡ ਦੀ ਜਾਣਕਾਰੀ ਦੇਣੀ ਹੋਵੇਗੀ।