(Source: ECI/ABP News/ABP Majha)
Sexual Harassment Case: ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੂੰ ਮਿਲੀ ਰਾਹਤ, ਅਦਾਲਤ ਨੇ ਦਿੱਤੀ ਅਗਾਊਂ ਜ਼ਮਾਨਤ
ਜੂਨੀਅਰ ਮਹਿਲਾ ਕੋਚ ਨੇ 26 ਦਸੰਬਰ 2022 ਨੂੰ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਇਆ ਸੀ। ਇਸ ਮਾਮਲੇ ਸਬੰਧੀ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਇਸ ਮਾਮਲੇ ਵਿੱਚ ਸੰਦੀਪ ਸਿੰਘ ਨੂੰ ਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ।
Sandeep Singh: ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ 'ਤੇ ਜੂਨੀਅਰ ਮਹਿਲਾ ਕੋਚ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਸਨ। ਜੇਲ੍ਹ ਜਾਣ ਤੋਂ ਬਚਣ ਲਈ ਮੰਤਰੀ ਸੰਦੀਪ ਸਿੰਘ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦੀ ਅੱਜ ਸੁਣਵਾਈ ਹੋਈ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸੰਦੀਪ ਸਿੰਘ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।
ਦੱਸ ਦੇਈਏ ਕਿ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ 'ਤੇ ਜੂਨੀਅਰ ਮਹਿਲਾ ਕੋਚ ਵੱਲੋਂ ਲਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਪਹਿਲਾਂ ਹੀ ਸੀਜੇਐੱਮ ਅਦਾਲਤ 'ਚ ਚਲਾਨ ਪੇਸ਼ ਕਰ ਚੁੱਕੀ ਹੈ। ਜਿਸ ਵਿੱਚ ਸੰਦੀਪ ਸਿੰਘ ਨੂੰ ਧਾਰਾ 342, 354, 354ਏ, 354ਬੀ, 506 ਅਤੇ 509 ਤਹਿਤ ਮੁਲਜ਼ਮ ਬਣਾਇਆ ਗਿਆ ਸੀ। ਕਰੀਬ 8 ਮਹੀਨੇ ਬਾਅਦ 25 ਅਗਸਤ ਨੂੰ ਇਸ ਮਾਮਲੇ ਦੀ ਚਾਰਜਸ਼ੀਟ ਪੇਸ਼ ਕੀਤੀ ਗਈ। ਹੁਣ ਇਸ ਮਾਮਲੇ ਦੀ ਸੁਣਵਾਈ 16 ਸਤੰਬਰ ਨੂੰ ਹੋਣੀ ਹੈ। ਇਸੇ ਮਾਮਲੇ ਨੂੰ ਲੈ ਕੇ ਅਦਾਲਤ ਵੱਲੋਂ ਪਹਿਲਾਂ ਹੀ ਮੰਤਰੀ ਸੰਦੀਪ ਸਿੰਘ ਨੂੰ ਨੋਟਿਸ ਭੇਜਿਆ ਜਾ ਚੁੱਕਾ ਹੈ।
ਜਾਣੋ ਕੀ ਹੈ ਪੂਰਾ ਮਾਮਲਾ
ਦੱਸ ਦੇਈਏ ਕਿ ਜੂਨੀਅਰ ਮਹਿਲਾ ਕੋਚ ਨੇ 26 ਦਸੰਬਰ 2022 ਨੂੰ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਇਆ ਸੀ। ਇਸ ਮਾਮਲੇ ਸਬੰਧੀ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਤੋਂ ਬਾਅਦ 31 ਦਸੰਬਰ ਨੂੰ ਮੰਤਰੀ ਸੰਦੀਪ ਸਿੰਘ ਖਿਲਾਫ਼ ਮਾਮਲਾ ਦਰਜ ਕਰ ਲਿਆ ਸੀ। ਡੀਐਸਪੀ ਈਸਟ ਪਲਕ ਗੋਇਲ ਨੇ ਵੀ ਮਾਮਲੇ ਸਬੰਧੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ। ਜਿਸ ਵਿੱਚ ਮਹਿਲਾ ਥਾਣਾ ਇੰਚਾਰਜ ਇੰਸਪੈਕਟਰ ਊਸ਼ਾ, ਸਾਈਬਰ ਥਾਣਾ ਇੰਚਾਰਜ ਇੰਸਪੈਕਟਰ ਰਣਜੀਤ ਸਿੰਘ ਅਤੇ ਮਹਿਲਾ ਥਾਣਾ ਦੇ ਐਸ.ਆਈ.ਕਿਰੰਤ ਇਸ ਟੀਮ ਵਿੱਚ ਸ਼ਾਮਲ ਸਨ। ਮਾਮਲੇ ਦੀ ਜਾਂਚ ਤੋਂ ਬਾਅਦ ਐਸਆਈਟੀ ਨੇ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਧਾਰਾ 509 ਵੀ ਜੋੜ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।