ਦਿਲ ਦਹਿਲਾਉਣ ਵਾਲੀ ਘਟਨਾ, ਇੱਕੋ ਪਰਿਵਾਰ ਦੇ ਛੇ ਜੀਆਂ ਦੀਆਂ ਮਿਲੀਆਂ ਲਾਸ਼ਾਂ
Haryana News: ਹਰਿਆਣਾ ਦੇ ਅੰਬਾਲਾ 'ਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕੋ ਪਰਿਵਾਰ ਦੇ ਛੇ ਲੋਕਾਂ ਦੀ ਇੱਕੋ ਸਮੇਂ ਮੌਤ ਹੋ ਗਈ ਹੈ। ਇਸ ਵਿੱਚ ਦੋ ਬੱਚੇ ਵੀ ਸ਼ਾਮਲ ਹਨ।
Haryana News: ਹਰਿਆਣਾ ਦੇ ਅੰਬਾਲਾ 'ਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕੋ ਪਰਿਵਾਰ ਦੇ ਛੇ ਲੋਕਾਂ ਦੀ ਇੱਕੋ ਸਮੇਂ ਮੌਤ ਹੋ ਗਈ ਹੈ। ਇਸ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਅੰਬਾਲਾ ਸ਼ਹਿਰ ਦੇ ਨਾਲ ਲੱਗਦੇ ਪਿੰਡ ਬਲਾਣਾ ਦਾ ਇਹ ਮਾਮਲਾ ਹੈ । ਦੱਸਿਆ ਜਾ ਰਿਹਾ ਹੈ ਕਿ ਰਾਤ ਖਾਣਾ ਖਾ ਕੇ ਇਹ ਪਰਿਵਾਰ ਸੁੱਤਾ ਸੀ ਜਿਸ ਤੋਂ ਬਾਅਦ ਸਵੇਰੇ ਇਹਨਾਂ ਦੀਆਂ ਲਾਸ਼ਾਂ ਮਿਲੀਆਂ ਹਨ।
ਜਾਣਕਾਰੀ ਮੁਤਾਬਕ ਪਰਿਵਾਰ ਦੇ 5 ਜੀਆਂ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ । ਜਿਸ ਤੋਂ ਬਾਅਦ ਪਰਿਵਾਰ ਦੇ ਇੱਕ ਮੈਂਬਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਵਾਲਿਆਂ ਵਿੱਚ 65 ਸਾਲਾ ਸੰਗਤ ਸਿੰਘ, ਉਸ ਦੀ ਪਤਨੀ ਮਹਿੰਦਰ ਕੌਰ (62), ਸੰਗਤ ਸਿੰਘ ਪੁੱਤਰ ਸੁਖਵਿੰਦਰ ਸਿੰਘ (32), ਸੁਖਵਿੰਦਰ ਦੀ ਪਤਨੀ ਪ੍ਰਮਿਲਾ (28) ਅਤੇ ਉਸ ਦੀਆਂ 6 ਅਤੇ 8 ਸਾਲ ਦੀਆਂ ਦੋ ਲੜਕੀਆਂ ਸ਼ਾਮਲ ਹਨ।
ਇਸ ਦੇ ਨਾਲ ਹੀ ਫਾਹਾ ਲਾਉਣ ਵਾਲੇ ਸੁਖਵਿੰਦਰ ਤੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ, ਜਿਸ ਵਿਚ ਉਸ ਨੇ ਆਪਣੀ ਕੰਪਨੀ ਦੇ ਮਾਲਕ ਨੂੰ ਮੌਤ ਲਈ ਜ਼ਿੰਮੇਵਾਰ ਠਹਿਰਾਇਆ। ਸੁਖਵਿੰਦਰ ਸਿੰਘ ਯਮੁਨਾਨਗਰ ਜ਼ਿਲ੍ਹੇ ਵਿੱਚ ਇੱਕ ਦੋ ਪਹੀਆ ਵਾਹਨ ਕੰਪਨੀ ਵਿੱਚ ਕੰਮ ਕਰਦਾ ਸੀ। ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਦੀ ਸੂਚਨਾ ਮਿਲਦੇ ਹੀ ਅੰਬਾਲਾ ਸ਼ਹਿਰ ਦੇ ਸਦਰ ਥਾਣਾ ਪੁਲਸ ਮੌਕੇ 'ਤੇ ਪਹੁੰਚ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
AAP ਵਿਧਾਇਕ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਲਾਂ! ਦੂਜੀ ਪਤਨੀ ਨੇ ਹਾਈਕੋਰਟ 'ਚ ਪਾਈ ਪਟੀਸ਼ਨ, ਰੇਪ ਤੇ ਧੋਖਾਧੜੀ ਦਾ ਦੋਸ਼
ਭਾਰਤ-ਪਾਕਿ ਸਰਹੱਦ 'ਤੇ BSF ਨੇ 3 ਕਿਲੋ ਤੋਂ ਵੱਧ ਹੈਰੋਇਨ, ਇੱਕ ਪਿਸਤੌਲ ਤੇ ਮੈਗਜ਼ੀਨ ਬਰਾਮਦ