Haryana news: ਤੜਕਸਵੇਰ ਸੋਨੀਪਤ 'ਚ ਭਿਆਨਕ ਹਾਦਸਾ ਵਾਪਰਿਆ ਜਿਸ 'ਚ 4 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਨੈਸ਼ਨਲ ਹਾਈਵੇਅ 44 'ਤੇ ਪੈਂਦੇ ਪਿੰਡ ਗੜ੍ਹੀ ਕਲਾਂ ਗੰਨੌਰ ਵਿਖੇ ਇਹ ਦਰਦਨਾਕ ਹਾਦਸਾ ਵਾਪਰਿਆ। ਜਿੱਥੇ ਤੇਜ਼ ਰਫ਼ਤਾਰ ਪਿੱਕਅੱਪ ਬੋਲੋਰੋ ਨੇ ਅੱਗੇ ਜਾ ਰਹੇ ਟਰੈਕਟਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਪਿਕਅੱਪ ਬੋਲੋਰੋ 'ਚ ਸਵਾਰ 3 ਔਰਤਾਂ ਅਤੇ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 6 ਹੋਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਸੋਨੀਪਤ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਬ੍ਰੇਕਿੰਗ ! ਸੋਨੀਪਤ 'ਚ ਭਿਆਨਕ ਹਾਦਸਾ, ਪਿਕਅੱਪ ਗੱਡੀ ਨੇ ਟਰੈਕਟਰ ਨੂੰ ਮਾਰੀ ਜ਼ੋਰਦਾਰ ਟੱਕਰ, 4 ਲੋਕਾਂ ਦੀ ਮੌਤ
abp sanjha
Updated at:
20 Jul 2022 08:35 AM (IST)
Edited By: sanjhadigital
Haryana news: ਤੜਕਸਵੇਰ ਸੋਨੀਪਤ 'ਚ ਭਿਆਨਕ ਹਾਦਸਾ ਵਾਪਰਿਆ ਜਿਸ 'ਚ 4 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਨੈਸ਼ਨਲ ਹਾਈਵੇਅ 44 'ਤੇ ਪੈਂਦੇ ਪਿੰਡ ਗੜ੍ਹੀ ਕਲਾਂ ਗੰਨੌਰ ਵਿਖੇ ਇਹ ਦਰਦਨਾਕ ਹਾਦਸਾ ਵਾਪਰਿਆ।
ਸੋਨੀਪਤ ਹਾਦਸਾ