haryana News : ਪਾਣੀਪਤ 'ਚ ਇਕ ਵਾਰ ਫਿਰ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਰਵਿੰਦਰਾ ਹਸਪਤਾਲ ਨੇੜੇ ਬੁੱਧਵਾਰ ਨੂੰ ਦੋ ਵਿਅਕਤੀ ਬੱਚੀ ਨੂੰ ਹਸਪਤਾਲ ਦੇ ਨੇੜੇ ਗਲੀ 'ਚ ਸੁੱਟ ਕੇ ਫਰਾਰ ਹੋ ਗਏ ਹਨ। ਜਦੋਂ  ਬੱਚੀ ਦੇ ਰੋਣ ਦੀ ਆਵਾਜ਼ ਆਈ ਤਾਂ ਰਾਹਗੀਰਾਂ ਨੂੰ ਇਸ ਬਾਰੇ ਪਤਾ ਲੱਗਾ। ਜਿਸ ਤੋਂ ਬਾਅਦ ਉਨ੍ਹਾਂ ਨੇ ਬੱਚੀ ਨੂੰ ਦੇਖਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। 

 

ਪੁਲਿਸ ਦੇ ਆਉਣ ਤੱਕ ਸਥਾਨਕ ਲੋਕਾਂ ਨੇ ਬੱਚੀ ਦੀ ਦੇਖਭਾਲ ਕੀਤੀ ਅਤੇ ਉਸ ਨੂੰ ਗਰਮ ਦੁੱਧ ਪਿਲਾਇਆ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਬੱਚੀ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਦੀ ਨਿਗਰਾਨੀ 'ਚ ਉਸ ਨੂੰ SNCU ਵਾਰਡ 'ਚ ਭਰਤੀ ਕੀਤਾ ਗਿਆ। ਪੁਲੀਸ ਨੇ ਚਸ਼ਮਦੀਦ ਦੀ ਸ਼ਿਕਾਇਤ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 


ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਦੀ ਸ਼ੁਰੂਆਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 22 ਜਨਵਰੀ 2015 ਨੂੰ ਪਾਣੀਪਤ ਦੀ ਇਸ ਧਰਤੀ ਤੋਂ ਕੀਤੀ ਸੀ ਅਤੇ ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਦਾ ਨਾਅਰਾ ਦਿੱਤਾ ਸੀ ਪਰ ਅੱਜ ਵੀ ਇਸ ਧਰਤੀ 'ਤੇ ਰਹਿਣ ਵਾਲੇ ਲੋਕਾਂ ਦੀ ਮਾਨਸਿਕਤਾ ਨਹੀਂ ਬਦਲ ਰਹੀ। ਜਿਸ ਕਾਰਨ ਉਹ ਧੀਆਂ ਗੋਦ ਲੈਣ ਲਈ ਤਿਆਰ ਨਹੀਂ ਹੈ। ਜਿਸ ਕਾਰਨ ਪਾਣੀਪਤ 'ਚ ਹਰ ਰੋਜ਼ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਕਿ ਕੋਈ ਨਾ ਕੋਈ ਕਲਯੁਗੀ ਮਾਂ-ਬਾਪ ਆਪਣੀ ਬੱਚੀ ਨੂੰ ਲਾਵਾਰਸ ਹਾਲਤ 'ਚ ਛੱਡ ਜਾਂਦੇ ਹਨ ਅਤੇ ਧੀਆਂ ਨੂੰ ਇਹ ਵੀ ਨਹੀਂ ਪਤਾ ਹੁੰਦਾ ਕਿ ਉਨ੍ਹਾਂ ਨੂੰ ਧੀ ਹੋਣ ਦੀ ਸਜ਼ਾ ਜਾਂ ਕਿਸੇ ਕਲਯੁਗੀ ਮਾਂ ਨੇ ਆਪਣਾਪਾਪ ਛੁਪਾਉਣ ਦੀ ਕੋਸ਼ਿਸ਼ ਕੀਤੀ। ਜਿਸ ਕਾਰਨ ਉਹ ਬੱਚੀਆਂ ਅਨਾਥ ਹੋ ਜਾਂਦੀਆਂ ਹਨ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।