Devotees Burnt Alive: ਹਰਿਆਣਾ ਦੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ 'ਤੇ ਸ਼ੁੱਕਰਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰ ਗਿਆ। ਨੂਹ 'ਚ ਤਵਾਡੂ ਤੋਂ ਲੰਘ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ 'ਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਬੱਸ ਵਿੱਚ ਸਵਾਰ ਅੱਠ ਲੋਕ ਜ਼ਿੰਦਾ ਸੜ ਗਏ, ਜਦੋਂ ਕਿ ਦੋ ਦਰਜਨ ਤੋਂ ਫ ਬੁਰੀ ਤਰ੍ਹਾਂ ਸੜ ਗਏ।


 


ਪੰਜਾਬ-ਚੰਡੀਗੜ੍ਹ ਦੇ ਸਨ ਸ਼ਰਧਾਲੂ


ਦੱਸਿਆ ਜਾ ਰਿਹਾ ਹੈ ਕਿ ਬੱਸ 'ਚ ਪੰਜਾਬ ਅਤੇ ਚੰਡੀਗੜ੍ਹ ਦੇ ਲੋਕ ਸਵਾਰ ਸਨ। ਉਹ ਮਥੁਰਾ ਅਤੇ ਵ੍ਰਿੰਦਾਵਨ ਦਾ ਦੌਰਾ ਕਰਕੇ ਵਾਪਸ ਆ ਰਹੇ ਸਨ। ਇਸ ਦੌਰਾਨ ਇਹ ਹਾਦਸਾ ਵਾਪਰਿਆ। ਚੱਲਦੀ ਬੱਸ ਵਿੱਚ ਅੱਗ ਦੀਆਂ ਲਪਟਾਂ ਦੇਖ ਕੇ ਸਥਾਨਕ ਲੋਕਾਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਨੇ ਵੀ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ।


ਸ਼ਰਧਾਲੂ ਟੂਰਿਸਟ ਬੱਸ ਕਿਰਾਏ ’ਤੇ ਲੈ ਕੇ ਮਥੁਰਾ-ਵ੍ਰਿੰਦਾਵਨ ਦੇ ਨਾਲ ਵਾਰਾਣਸੀ ਦਰਸ਼ਨਾਂ ਲਈ ਰਵਾਨਾ ਹੋਏ ਸਨ। ਬੱਸ ਵਿੱਚ ਬੱਚਿਆਂ ਸਮੇਤ ਕੁੱਲ 60 ਲੋਕ ਸਵਾਰ ਸਨ। ਸ਼ੁੱਕਰਵਾਰ ਰਾਤ ਜਦੋਂ ਦਰਸ਼ਨ ਕਰਕੇ ਵਾਪਸ ਆ ਰਹੇ ਸੀ ਤਾਂ ਰਾਤ ਕਰੀਬ ਡੇਢ ਵਜੇ ਬੱਸ ਨੂੰ ਅੱਗ ਲੱਗ ਗਈ।



ਡਰਾਈਵਰ ਨੂੰ ਨਹੀਂ ਪਤਾ ਲੱਗਿਆ ਘਟਨਾ ਬਾਰੇ


ਘਟਨਾ ਬਾਰੇ ਪਤਾ ਲੱਗਣ ਦੌਰਾਨ ਮੌਕੇ ’ਤੇ ਪੁੱਜੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਰਾਤ ਡੇਢ ਵਜੇ ਦੇ ਕਰੀਬ ਚੱਲਦੀ ਬੱਸ ਵਿੱਚ ਅੱਗ ਦੀਆਂ ਲਪਟਾਂ ਦੇਖੀਆਂ। ਉਹਨਾਂ ਨੇ ਰੌਲਾ ਪਾ ਕੇ ਡਰਾਈਵਰ ਨੂੰ ਬੱਸ ਰੋਕਣ ਲਈ ਕਿਹਾ ਪਰ ਬੱਸ ਨਹੀਂ ਰੁਕੀ। ਫਿਰ ਉਹਨਾਂ ਨੇ ਮੋਟਰਸਾਈਕਲ 'ਤੇ ਬੱਸ ਦਾ ਪਿੱਛਾ ਕੀਤਾ ਅਤੇ ਡਰਾਈਵਰ ਨੂੰ ਅੱਗ ਲੱਗਣ ਦੀ ਸੂਚਨਾ ਦਿੱਤੀ। ਉਦੋਂ ਤੱਕ ਅੱਗ ਕਾਫੀ ਫੈਲ ਚੁੱਕੀ ਸੀ।



ਸਮੇਂ ਤੋਂ ਪਹਿਲਾਂ ਹੀ 8 ਜ਼ਿੰਦਾ ਸੜੇ 


ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ ਪੱਧਰ ’ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੂੰ ਵੀ ਸੂਚਨਾ ਦਿੱਤੀ ਗਈ। ਉਦੋਂ ਤੱਕ ਕਈ ਲੋਕ ਬੁਰੀ ਤਰ੍ਹਾਂ ਸੜ ਚੁੱਕੇ ਸਨ। ਇਨ੍ਹਾਂ ਵਿੱਚੋਂ 8 ਦੀ ਮੌਤ ਹੋ ਗਈ ਸੀ। ਅਸੀਂ ਜ਼ਖਮੀਆਂ ਨੂੰ ਬਾਹਰ ਕੱਢਿਆ। ਉਦੋਂ ਤੱਕ ਪੁਲਿਸ ਪਹੁੰਚ ਚੁੱਕੀ ਸੀ। ਉਨ੍ਹਾਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।



ਪੁਲਿਸ ਵੀ ਮੌਕੇ 'ਤੇ ਪਹੁੰਚੀ 


ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਨਰਿੰਦਰ ਬਿਜਾਰਨੀਆ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ। ਕਰੀਬ ਦੋ ਦਰਜਨ ਲੋਕ ਜ਼ਖਮੀ ਹਨ। ਸਾਰਿਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।