Haryana news: ਹਰਿਆਣਾ ਦੇ ਹਿੰਸਾ ਪ੍ਰਭਾਵਿਤ ਜ਼ਿਲ੍ਹੇ ਨੂਹ ਵਿੱਚ ਕਾਂਗਰਸ ਨੇਤਾਵਾਂ ਨੇ ਜਾਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਕਾਂਗਰਸੀ ਆਗੂ ਹਿੰਸਾ ਪ੍ਰਭਾਵਿਤ ਖੇਤਰ ਦਾ ਦੌਰਾਨ ਕਰਨਗੇ। ਉੱਥੇ ਹੀ ਕਾਂਗਰਸ ਆਗੂਆਂ ਦੇ ਵਫ਼ਦ ਵਿੱਚ ਸਾਬਕਾ ਸੀਐਮ ਭੁਪਿੰਦਰ ਸਿੰਘ ਹੁੱਡਾ ਅਤੇ ਸੂਬਾ ਪ੍ਰਧਾਨ ਚੌਧਰੀ ਉਦੈਭਾਨ ਵੀ ਸ਼ਾਮਲ ਹੋਣਗੇ। ਕਾਂਗਰਸ ਮੁਤਾਬਕ ਇਸ ਦੌਰੇ ਦਾ ਮਕਸਦ ਇਲਾਕੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮੁੜ ਸਥਾਪਿਤ ਕਰਨਾ ਹੈ। ਕਾਂਗਰਸੀ ਆਗੂ ਹਿੰਸਾ ਤੋਂ ਪ੍ਰਭਾਵਿਤ ਲੋਕਾਂ ਅਤੇ ਇਲਾਕੇ ਦੇ ਪਤਵੰਤਿਆਂ ਨੂੰ ਵੀ ਮਿਲਣਗੇ।
ਇੱਥੇ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਪੁਲਿਸ ਨੇ ਸੀਪੀਆਈ ਦੇ ਵਫ਼ਦ ਨੂੰ ਨੂਹ ਜਾਣ ਤੋਂ ਰੋਕ ਦਿੱਤਾ ਸੀ। ਸੀਪੀਆਈ ਦਾ 4 ਮੈਂਬਰੀ ਵਫ਼ਦ ਗੁਰੂਗ੍ਰਾਮ ਅਤੇ ਨੂਹ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਾ ਚਾਹੁੰਦਾ ਸੀ। ਪੁਲਿਸ ਨੇ ਉਨ੍ਹਾਂ ਨੂੰ ਨੂਹ ਜ਼ਿਲ੍ਹੇ ਨੇੜੇ ਰੋਕ ਦਿੱਤਾ ਸੀ। ਇਸ ਦੇ ਲਈ ਪੁਲਿਸ ਨੇ ਧਾਰਾ 144 ਲਾਗੂ ਕਰਨ ਅਤੇ ਉਨ੍ਹਾਂ ਦੀ ਸੁਰੱਖਿਆ ਦਾ ਹਵਾਲਾ ਦਿੱਤਾ ਸੀ।
ਹਾਈਕੋਰਟ ਜੱਜ ਦੀ ਨਿਗਰਾਨੀ ਹੇਠਾਂ ਨੂਹ ਹਿੰਸਾ ਦੀ ਜਾਂਚ ਦੀ ਮੰਗ
ਉੱਥੇ ਹੀ ਕਾਂਗਰਸ ਨੇ ਨੂਹ ਹਿੰਸਾ ਦੀ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਨਿਆਂਇਕ ਜਾਂਚ ਦੀ ਮੰਗ ਚੁੱਕੀ ਹੈ। ਭੁਪਿੰਦਰ ਸਿੰਘ ਹੁੱਡਾ ਦਾ ਕਹਿਣਾ ਹੈ ਕਿ ਜੇਕਰ ਭਾਜਪਾ-ਜੇਜੇਪੀ ਸਰਕਾਰ ਨੇ ਸਮੇਂ ਸਿਰ ਢੁਕਵੇਂ ਕਦਮ ਚੁੱਕੇ ਹੁੰਦੇ ਅਤੇ ਸਥਿਤੀ ਦੀ ਸੰਵੇਦਨਸ਼ੀਲਤਾ ਨੂੰ ਗੰਭੀਰਤਾ ਨਾਲ ਲਿਆ ਹੁੰਦਾ ਤਾਂ ਇਹ ਹਿੰਸਾ ਨਾ ਵਾਪਰਦੀ। ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।
ਨੂਹ ਵਿੱਚ ਬੁਲਡੋਜਰ ਕਾਰਵਾਈ ‘ਤੇ ਰੋਕ
ਹਰਿਆਣਾ ਦੇ ਨੂਹ 'ਚ 31 ਜੁਲਾਈ ਨੂੰ ਹੋਈ ਹਿੰਸਾ ਤੋਂ ਬਾਅਦ ਸਰਕਾਰ ਵੱਲੋਂ ਨਾਜਾਇਜ਼ ਉਸਾਰੀਆਂ 'ਤੇ ਲਗਾਤਾਰ ਬੁਲਡੋਜ਼ਰ ਚਲਾਏ ਜਾ ਰਹੇ ਹਨ ਪਰ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਇਹ ਕਾਰਵਾਈ ਰੋਕ ਦਿੱਤੀ ਗਈ ਹੈ। ਦਰਅਸਲ, ਨੂਹ ਵਿੱਚ ਲਗਾਤਾਰ ਹਿੰਸਾ ਵਿੱਚ ਸ਼ਾਮਲ ਦੋਸ਼ੀਆਂ ਦੀਆਂ ਇਮਾਰਤਾਂ ਅਤੇ ਦੁਕਾਨਾਂ ਨੂੰ ਸਰਕਾਰ ਵੱਲੋਂ ਢਾਹਿਆ ਜਾ ਰਿਹਾ ਸੀ। ਹੁਣ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਢਾਹੁਣ ਦੀ ਮੁਹਿੰਮ ਨੂੰ ਰੋਕ ਦਿੱਤਾ ਗਿਆ ਹੈ। ਡੀਸੀ ਨੇ ਸਬੰਧਤ ਅਧਿਕਾਰੀਆਂ ਨੂੰ ਨਾਜਾਇਜ਼ ਉਸਾਰੀਆਂ ’ਤੇ ਕਾਰਵਾਈ ਰੋਕਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: Nuh Communal Clash: ਹੁਣ ਨੂਹ 'ਚ ਨਹੀਂ ਚੱਲੇਗਾ CM ਖੱਟਰ ਦਾ ਬੁਲਡੋਜ਼ਰ, ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਲਗਾਈ ਪਾਬੰਦੀ