ਪੜਚੋਲ ਕਰੋ

Haryana Panchayat election 2022: ਹਰਿਆਣਾ ਵਿੱਚ ਪੰਚਾਇਤੀ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਵੋਟਿੰਗ, ਸੁਰੱਖਿਆ ਦੇ ਸਖ਼ਤ ਪ੍ਰਬੰਧ

Haryana Panchayat Election News: ਹਰਿਆਣਾ ਪੰਚਾਇਤੀ ਚੋਣਾਂ ਦੇ ਪਹਿਲੇ ਪੜਾਅ ਵਿੱਚ, 1,273 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ ਹਨ ਅਤੇ 1,651 ਪੋਲਿੰਗ ਸਟੇਸ਼ਨ ਬਹੁਤ ਸੰਵੇਦਨਸ਼ੀਲ ਹਨ। ਪੰਚਾਇਤੀ ਚੋਣਾਂ ਤਿੰਨੇ ਪੜਾਵਾਂ ਵਿੱਚ ਹੋਣਗੀਆਂ।

Haryana Panchayat Election News 2022: ਹਰਿਆਣਾ ਦੇ 22 ਵਿੱਚੋਂ 9 ਜ਼ਿਲ੍ਹਿਆਂ ਵਿੱਚ ਪੰਚਾਇਤੀ ਚੋਣਾਂ ਦੇ ਪਹਿਲੇ ਪੜਾਅ ਲਈ ਮਤਦਾਨ ਦੇ ਨਾਲ-ਨਾਲ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ 30 ਅਕਤੂਬਰ ਨੂੰ ਅਤੇ ਸਰਪੰਚਾਂ ਅਤੇ ਪੰਚਾਂ ਲਈ 2 ਨਵੰਬਰ ਨੂੰ ਵੋਟਾਂ ਪੈਣਗੀਆਂ। ਤਿੰਨ-ਪੜਾਵੀ ਚੋਣਾਂ ਦੇ ਪਹਿਲੇ ਪੜਾਅ ਵਿੱਚ ਜਿਨ੍ਹਾਂ 9 ਜ਼ਿਲ੍ਹਿਆਂ ਵਿੱਚ ਵੋਟਾਂ ਪੈਣਗੀਆਂ, ਉਹ ਹਨ ਭਿਵਾਨੀ, ਝੱਜਰ, ਜੀਂਦ, ਕੈਥਲ, ਮਹਿੰਦਰਗੜ੍ਹ, ਨੂਹ, ਪੰਚਕੂਲਾ, ਪਾਣੀਪਤ ਅਤੇ ਯਮੁਨਾਨਗਰ।

ਇਕ ਅਧਿਕਾਰੀ ਨੇ ਦੱਸਿਆ ਕਿ ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਸਰਪੰਚਾਂ, ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਈਵੀਐਮ ਦੀ ਵਰਤੋਂ ਕੀਤੀ ਜਾਵੇਗੀ। ਪੰਚਾਂ ਲਈ ਬੈਲਟ ਪੇਪਰਾਂ ਦੀ ਵਰਤੋਂ ਕੀਤੀ ਜਾਵੇਗੀ। ਹਰਿਆਣਾ ਰਾਜ ਚੋਣ ਕਮਿਸ਼ਨਰ ਧਨਪਤ ਸਿੰਘ ਨੇ ਪਹਿਲਾਂ ਕਿਹਾ ਸੀ ਕਿ 2 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਨੌਂ ਜ਼ਿਲ੍ਹਿਆਂ ਵਿੱਚ 133 ਸਰਪੰਚ ਅਤੇ 17,158 ਪੰਚ ਬਿਨਾਂ ਮੁਕਾਬਲਾ ਚੁਣੇ ਗਏ ਹਨ।

ਸਿੰਘ ਨੇ ਦੱਸਿਆ ਸੀ ਕਿ ਪੰਚਾਇਤ ਸੰਮਤੀਆਂ ਲਈ ਸਰਬਸੰਮਤੀ ਨਾਲ 56 ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ। ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇੱਕ ਨੇਤਾ ਨੇ ਦੱਸਿਆ ਕਿ ਚੋਣਾਂ ਦੇ ਪਹਿਲੇ ਪੜਾਅ ਵਿੱਚ ਪਾਰਟੀ ਤਿੰਨ ਜ਼ਿਲ੍ਹਿਆਂ ਪੰਚਕੂਲਾ, ਯਮੁਨਾਨਗਰ ਅਤੇ ਨੂਹ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਲਈ ਚੋਣ ਲੜ ਰਹੀ ਹੈ।

19,175 ਪੁਰਸ਼ ਅਤੇ 15,196 ਮਹਿਲਾ ਉਮੀਦਵਾਰ

ਮੁੱਖ ਵਿਰੋਧੀ ਪਾਰਟੀ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ’ਤੇ ਪੰਚ, ਸਰਪੰਚ, ਬਲਾਕ ਸੰਮਤੀ ਮੈਂਬਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਵਿੱਚੋਂ ਕਿਸੇ ਲਈ ਵੀ ਚੋਣ ਨਹੀਂ ਲੜ ਰਹੀ। ਪਹਿਲੇ ਪੜਾਅ ਵਿੱਚ ਪੰਚ, ਸਰਪੰਚ ਅਤੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਲਈ 34,371 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚੋਂ 19,175 ਪੁਰਸ਼ ਅਤੇ 15,196 ਔਰਤਾਂ ਹਨ।

ਚੋਣ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ 1,273 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ ਅਤੇ 1,651 ਪੋਲਿੰਗ ਸਟੇਸ਼ਨ ਅਤਿ ਸੰਵੇਦਨਸ਼ੀਲ ਹਨ। ਪੰਚਾਇਤੀ ਚੋਣਾਂ ਦੇ ਤਿੰਨ ਪੜਾਵਾਂ ਵਿੱਚ 1.20 ਕਰੋੜ ਤੋਂ ਵੱਧ ਵੋਟਰ, ਜਿਨ੍ਹਾਂ ਵਿੱਚੋਂ 56 ਲੱਖ ਤੋਂ ਵੱਧ ਔਰਤਾਂ ਹਨ, ਆਪਣੀ ਵੋਟ ਦਾ ਇਸਤੇਮਾਲ ਕਰਨਗੇ।

ਹਰਿਆਣਾ ਵਿੱਚ 22 ਜ਼ਿਲ੍ਹਾ ਪ੍ਰੀਸ਼ਦਾਂ ਹਨ ਜਿਨ੍ਹਾਂ ਵਿੱਚ 411 ਮੈਂਬਰ ਹਨ

ਸਿੰਘ ਨੇ ਪਹਿਲਾਂ ਦੱਸਿਆ ਸੀ ਕਿ ਹਰਿਆਣਾ ਵਿੱਚ 22 ਜ਼ਿਲ੍ਹਾ ਪ੍ਰੀਸ਼ਦ ਹਨ ਜਿਨ੍ਹਾਂ ਦੇ 411 ਮੈਂਬਰ ਹਨ। ਸਰਪੰਚ ਅਤੇ ਪੰਚ ਦੇ ਚੋਣ ਨਤੀਜਿਆਂ ਦਾ ਐਲਾਨ ਹਰੇਕ ਪੜਾਅ ਦੀ ਪੋਲਿੰਗ ਦੇ ਅੰਤ 'ਤੇ ਕੀਤਾ ਜਾਵੇਗਾ, ਜਦਕਿ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀ ਮੈਂਬਰਾਂ ਦੀ ਚੋਣ ਦੇ ਨਤੀਜੇ 27 ਨਵੰਬਰ ਨੂੰ ਐਲਾਨੇ ਜਾਣਗੇ।

ਦੂਜੇ ਪੜਾਅ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਲਈ 9 ਨਵੰਬਰ ਅਤੇ ਸਰਪੰਚਾਂ-ਪੰਚਾਂ ਲਈ 12 ਨਵੰਬਰ ਨੂੰ ਵੋਟਾਂ ਪੈਣਗੀਆਂ। ਦੂਜੇ ਪੜਾਅ ਵਿੱਚ ਅੰਬਾਲਾ, ਚਰਖੀ ਦਾਦਰੀ, ਗੁਰੂਗ੍ਰਾਮ, ਕਰਨਾਲ, ਕੁਰੂਕਸ਼ੇਤਰ, ਰੇਵਾੜੀ, ਰੋਹਤਕ, ਸਿਰਸਾ ਅਤੇ ਸੋਨੀਪਤ ਜ਼ਿਲ੍ਹਿਆਂ ਵਿੱਚ ਵੋਟਾਂ ਪੈਣਗੀਆਂ।

ਤੀਜੇ ਅਤੇ ਆਖਰੀ ਪੜਾਅ ਦੀਆਂ ਚੋਣਾਂ ਹਿਸਾਰ, ਪਲਵਲ, ਫਰੀਦਾਬਾਦ ਅਤੇ ਫਤਿਹਾਬਾਦ ਵਿੱਚ ਹੋਣਗੀਆਂ। ਇਨ੍ਹਾਂ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਦੀ ਚੋਣ ਲਈ 22 ਨਵੰਬਰ ਅਤੇ ਸਰਪੰਚਾਂ ਤੇ ਪੰਚਾਂ ਦੀ ਚੋਣ ਲਈ 25 ਨਵੰਬਰ ਨੂੰ ਵੋਟਾਂ ਪੈਣਗੀਆਂ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਿਟਰਨਿੰਗ ਅਫ਼ਸਰ, ਵਧੀਕ ਚੋਣ ਅਫ਼ਸਰ, ਨਿਗਰਾਨੀ ਕਰਮਚਾਰੀ, ਪ੍ਰੀਜ਼ਾਈਡਿੰਗ ਅਫ਼ਸਰ, ਪੋਲਿੰਗ ਅਫ਼ਸਰ ਅਤੇ ਸੁਰੱਖਿਆ ਮੁਲਾਜ਼ਮਾਂ ਸਮੇਤ 38,000 ਪੋਲਿੰਗ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Embed widget