ਪੜਚੋਲ ਕਰੋ
Deep Sidhu Accident : ਦੀਪ ਸਿੱਧੂ ਮੌਤ ਮਾਮਲੇ 'ਚ ਟਰੱਕ ਡਰਾਈਵਰ ਗ੍ਰਿਫਤਾਰ, ਹਰਿਆਣਾ ਦਾ ਰਹਿਣ ਵਾਲਾ ਹੈ ਦੋਸ਼ੀ
ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪੁਲੀਸ ਨੇ ਟਰਾਲੀ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਡਰਾਈਵਰ ਕਾਸਿਮ ਹਰਿਆਣਾ ਦੇ ਨੂਹ ਜ਼ਿਲ੍ਹੇ ਦਾ ਰਹਿਣ ਵਾਲਾ ਹੈ।

Deep Sidhu death
Deep Sidhu Accident : ਪੰਜਾਬੀ ਗਾਇਕ ਤੇ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪੁਲੀਸ ਨੇ ਟਰਾਲੀ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਡਰਾਈਵਰ ਕਾਸਿਮ ਹਰਿਆਣਾ ਦੇ ਨੂਹ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਸ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਮੰਗਲਵਾਰ ਦੇਰ ਰਾਤ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦਰਅਸਲ, ਦੀਪ ਆਪਣੀ ਮੰਗੇਤਰ ਨਾਲ ਸਕਾਰਪੀਓ ਵਿੱਚ ਦਿੱਲੀ ਤੋਂ ਪੰਜਾਬ ਪਰਤ ਰਿਹਾ ਸੀ ਤਾਂ ਸੋਨੀਪਤ ਜ਼ਿਲ੍ਹੇ ਵਿੱਚ ਕੁੰਡਲੀ-ਮਾਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸਵੇਅ 'ਤੇ ਖਰਖੋਦਾ ਟੋਲ ਪਲਾਜ਼ਾ ਨੇੜੇ ਉਸਦੀ ਕਾਰ ਇੱਕ ਟਰਾਲੀ ਨਾਲ ਟਕਰਾ ਗਈ।
ਜਦੋਂ ਤੱਕ ਪੁਲੀਸ ਪਹੁੰਚੀ, ਉਦੋਂ ਤੱਕ ਦੀਪ ਸਿੱਧੂ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੀ ਮੰਗੇਤਰ ਰੀਨਾ ਰਾਏ ਦੀ ਹਾਲਤ ਗੰਭੀਰ ਬਣੀ ਹੋਈ ਸੀ, ਜਿਸ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ। ਦੱਸ ਦੇਈਏ ਕਿ ਦੀਪ ਸਿੱਧੂ ਉਸ ਸਮੇਂ ਸੁਰਖੀਆਂ 'ਚ ਆਏ ਸਨ ਜਦੋਂ ਉਨ੍ਹਾਂ ਨੇ ਦਿੱਲੀ ਸਰਹੱਦ 'ਤੇ ਕਿਸਾਨ ਅੰਦੋਲਨ ਦੌਰਾਨ ਲਾਲ ਕਿਲੇ 'ਤੇ ਧਾਰਮਿਕ ਝੰਡਾ ਲਹਿਰਾਇਆ ਸੀ। ਇਸ ਮਾਮਲੇ ਵਿੱਚ ਸਿੱਧੂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।
ਪਰਿਵਾਰ ਨੂੰ ਸਾਜ਼ਿਸ਼ ਦਾ ਸ਼ੱਕ
ਦੀਪ ਸਿੱਧੂ ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਦੋਸ਼ੀ ਸੀ ਅਤੇ ਕਈ ਸਿਆਸੀ ਪਾਰਟੀਆਂ ਨਾਲ ਉਸ ਦੀ ਫੁੱਟ ਦੀਆਂ ਗੱਲਾਂ ਵੀ ਸਾਹਮਣੇ ਆ ਰਹੀਆਂ ਸਨ। ਉਸ ਦੇ ਪਰਿਵਾਰ ਅਤੇ ਦੋਸਤਾਂ ਨੇ ਇਸ ਘਟਨਾ ਨੂੰ ਸਾਜ਼ਿਸ਼ ਕਰਾਰ ਦਿੱਤਾ ਹੈ। ਸਿੱਧੂ ਦੇ ਭਰਾ ਨੇ ਟਰਾਲੀ ਚਾਲਕ ਖਿਲਾਫ ਮਾਮਲਾ ਦਰਜ ਕਰਵਾਇਆ ਸੀ। ਉਦੋਂ ਤੋਂ ਹੀ ਪੁਲਿਸ ਗੱਡੀ ਦੇ ਡਰਾਈਵਰ ਦੀ ਭਾਲ ਕਰ ਰਹੀ ਸੀ।

ਪੰਜਾਬ ਚੋਣਾਂ ਵਿੱਚ ਸਰਗਰਮ ਸੀ ਦੀਪ ਸਿੱਧੂ
ਦੀਪ ਸਿੱਧੂ ਦਾ ਜਨਮ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਵਿੱਚ ਹੋਇਆ ਸੀ। ਉਸ ਦੇ ਕਰੀਅਰ ਦੀ ਸ਼ੁਰੂਆਤ ਮਾਡਲਿੰਗ ਨਾਲ ਹੋਈ ਸੀ। ਦੀਪ ਸਿੱਧੂ ਨੇ ਕਾਨੂੰਨ ਦੀ ਪੜ੍ਹਾਈ ਕੀਤੀ ਹੈ। ਉਹ ਪੰਜਾਬ ਚੋਣਾਂ ਵਿੱਚ ਦੀਪ ਸਿੱਧੂ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਲਈ ਵੀ ਚੋਣ ਪ੍ਰਚਾਰ ਕਰ ਰਹੇ ਸਨ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਤਕਨਾਲੌਜੀ
ਲੁਧਿਆਣਾ
ਸਿਹਤ
ਵਿਸ਼ਵ
Advertisement
ਟ੍ਰੈਂਡਿੰਗ ਟੌਪਿਕ