Ambala Stone Pelting: ਕਿਸਾਨਾਂ ਵਲੋਂ 13 ਫਰਵਰੀ ਨੂੰ ਪੰਜਾਬ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕੂਚ ਕਰ ਕੀਤਾ ਗਿਆ ਸੀ। ਪਰ ਹਰਿਆਣਾ ਪੁਲਿਸ ਨੇ ਕਿਸਾਨਾਂ ਸ਼ੰਭੂ ਬਾਰਡਰ 'ਤੇ ਬੈਰੀਕੇਡ ਲਗਾ ਕੇ ਰੋਕਿਆ ਹੋਇਆ ਹੈ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ ਅਤੇ ਪੈਲੇਟ ਗੰਨ ਦੀ ਵਰਤੋਂ ਕਰ ਰਹੀ ਹੈ। ਜਿਸ ਕਾਰਨ ਕਈ ਕਿਸਾਨ ਗੰਭੀਰ ਜ਼ਖ਼ਮੀ ਵੀ ਹੋਏ।
ਉੱਥੇ ਹੀ ਦੂਜੇ ਪਾਸੇ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ 'ਤੇ ਪਥਰਾਅ ਦੇ 2 ਵੀਡੀਓ ਜਾਰੀ ਕੀਤੇ ਹਨ। ਪੁਲਿਸ ਨੇ ਨੌਜਵਾਨਾਂ ਦੀ ਪਛਾਣ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਇਹ ਵੀਡੀਓ 13 ਅਤੇ 14 ਫਰਵਰੀ ਦੇ ਹਨ। ਜਦੋਂ ਪੁਲਿਸ ਕਿਸਾਨਾਂ ਨੂੰ ਸਰਹੱਦ ਪਾਰ ਕਰਨ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਸੀ ਤਾਂ ਕੁਝ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ 'ਤੇ ਪੱਥਰ ਸੁੱਟੇ। ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਪੁਲਿਸ ਨੇ ਇਹ ਵੀ ਐਲਾਨ ਕੀਤਾ ਹੈ ਕਿ ਇਹਨਾਂ ਨੌਜਵਾਨਾਂ ਦੀ ਪਛਾਣ ਦੱਸਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਤੇ ਇਨਾਮ ਵੀ ਦਿੱਤਾ ਜਾਵੇਗਾ
ਉਧਰ, ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਖ਼ੁਦ ਪਥਰਾਅ ਕਰਵਾ ਕੇ ਅੰਦੋਲਨ ਨੂੰ ਫੇਲ੍ਹ ਕਰਵਾਉਣਾ ਚਾਹੁੰਦੀ ਹੈ। ਖਨੌਰੀ ਸਰਹੱਦ 'ਤੇ ਵੀ ਇੱਕ ਪੁਲਿਸ ਮੁਲਾਜ਼ਮ ਨੂੰ ਵੀ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ।
ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਕਿਹਾ ਸੀ ਕਿ ਇਸ ਅੰਦੋਲਨ ਦੌਰਾਨ ਜੋ ਵੀ ਨੁਕਸਾਨ ਹੋਵੇਗਾ, ਉਹ ਸ਼ਰਾਰਤੀ ਅਨਸਰਾਂ ਤੋਂ ਹੀ ਵਸੂਲਿਆ ਜਾਵੇਗਾ। ਇਸੇ ਸਬੰਧ ਵਿੱਚ ਵੀਡੀਓਜ਼ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial