ਝੱਜਰ: ਸ਼ੁੱਕਰਵਾਰ ਨੂੰ ਹਰਿਆਣਾ ਦੇ ਝੱਜਰ ਵਿੱਚ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਪਹੁੰਚਣ ਤੋਂ ਪਹਿਲਾਂ ਹੀ ਪੁਲਿਸ ਤੇ ਕਿਸਾਨ ਆਹਮੋ-ਸਾਹਮਣੇ ਹੋ ਗਏ। ਕਾਲੇ ਝੰਡੇ ਫੜ ਤੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਨਾਅਰੇ ਲਗਾਉਂਦੇ ਹੋਏ ਕਿਸਾਨਾਂ ਨੂੰ ਉਪ ਮੁੱਖ ਮੰਤਰੀ ਦੇ ਸਮਾਗਮ ਵਾਲੇ ਸਥਾਨ ਤੋਂ ਥੋੜ੍ਹੀ ਦੂਰੀ 'ਤੇ ਹੀ ਪੁਲਿਸ ਨੇ ਰੋਕ ਲਿਆ।
ਇਸ ਤੋਂ ਬਾਅਦ ਕਿਸਾਨਾਂ ਨਾਲ ਪੁਲਿਸ ਦਾ ਮਾਮੂਲੀ ਝਗੜਾ ਹੋਇਆ। ਜਦੋਂ ਵਿਰੋਧ ਕਰ ਰਹੇ ਕਿਸਾਨ ਨਾ ਰੁਕੇ ਤਾਂ ਪੁਲਿਸ ਨੇ ਉਨ੍ਹਾਂ 'ਤੇ ਹਲਕੀ ਵਾਟਰ ਕੈਨਨ ਦੀ ਵਰਤੋਂ ਕੀਤੀ। ਸਥਿਤੀ ਤਣਾਅਪੂਰਨ ਹੋਣ ਤੋਂ ਬਾਅਦ ਡੀਸੀ ਸ਼ਿਆਮ ਲਾਲ ਪੂਨੀਆ ਤੇ ਐਸਪੀ ਰਾਜੇਸ਼ ਦੁੱਗਲ ਕਿਸਾਨਾਂ ਨੂੰ ਮਨਾਉਣ ਲਈ ਪਹੁੰਚੇ।
ਇਸ ਘਟਨਾ ਦੇ ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪ ਹੋ ਰਹੀ ਹੈ। ਕੁਝ ਹੀ ਦੇਰ ਵਿੱਚ ਪੁਲਿਸ ਉੱਥੇ ਪਹੁੰਚ ਗਈ ਤੇ ਪਾਣੀ ਦੀ ਤੋਪਾਂ ਨਾਲ ਕਿਸਾਨਾਂ ਦੀ ਭੀੜ ਨੂੰ ਖਿੰਡਾਉਣ ਦੀ ਕੋਸ਼ਿਸ਼ ਕੀਤੀ। ਇਸ ਦੇ ਬਾਵਜੂਦ ਕਿਸਾਨ ਅੱਗੇ ਵਧਦੇ ਰਹੇ। ਪੁਲਿਸ ਨੇ ਉਨ੍ਹਾਂ ਦੀਆਂ ਸੜਕਾਂ 'ਤੇ ਬੈਰੀਕੇਡਿੰਗ ਵੀ ਕੀਤੀ ਹੋਈ ਸੀ ਪਰ ਕਿਸਾਨਾਂ ਨੇ ਉਸ ਨੂੰ ਵੀ ਹਟਾ ਦਿੱਤਾ।
ਉਧਰ, ਡੀਸੀ ਨੇ ਕਿਸਾਨਾਂ ਨੂੰ ਜਮਹੂਰੀ ਢੰਗ ਨਾਲ ਪ੍ਰੋਗਰਾਮ ਤੋਂ ਦੂਰ ਰਹਿ ਕੇ ਵਿਰੋਧ ਕਰਨ ਦੀ ਬੇਨਤੀ ਕੀਤੀ। ਦੁਸ਼ਯੰਤ ਚੌਟਾਲਾ ਦੇ ਪ੍ਰੋਗਰਾਮ ਦੇ ਕਾਰਨ ਝੱਜਰ ਵਿੱਚ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ। ਦਰਅਸਲ, ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੂੰ ਬਾਇਓਮੈਟ੍ਰਿਕ ਉਪਕਰਣ ਮੁਹੱਈਆ ਕਰਵਾਉਣ ਲਈ ਕੁਝ ਸਮੇਂ ਬਾਅਦ ਝੱਜਰ ਸਥਿਤ ਨਹਿਰੂ ਕਾਲਜ ਦੇ ਆਡੀਟੋਰੀਅਮ ਪਹੁੰਚਣਾ ਹੈ। ਉਪ ਮੁੱਖ ਮੰਤਰੀ ਦੀ ਫੇਰੀ ਦੇ ਮੱਦੇਨਜ਼ਰ ਝੱਜਰ ਪੁਲਿਸ ਨੇ ਘਟਨਾ ਸਥਾਨ ਤੋਂ ਇਲਾਵਾ ਭਾਰੀ ਪੁਲਿਸ ਬਲ ਤਾਇਨਾਤ ਕੀਤਾ। ਇਸ ਦੇ ਨਾਲ ਹੀ ਬੈਰੀਕੇਡਸ ਵੀ ਲਗਾਏ ਗਏ।
ਇਸ ਦੌਰਾਨ 200 ਤੋਂ ਵੱਧ ਕਿਸਾਨਾਂ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸਥਾਨ ਵੱਲ ਮਾਰਚ ਕੀਤਾ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਰਸਤੇ ਵਿੱਚ ਬੈਰੀਕੇਡ ਲਗਾ ਦਿੱਤੇ ਸਨ। ਪੁਲਿਸ ਤੇ ਸੁਰੱਖਿਆ ਬਲਾਂ ਨਾਲ ਲੰਮੀ ਬਹਿਸ ਤੋਂ ਬਾਅਦ, ਕਿਸਾਨਾਂ ਨੇ ਬੈਰੀਕੇਡ ਹਟਾਏ ਤੇ ਅੱਗੇ ਵਧੇ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਵਾਟਰ ਕੈਨਨ ਦੀ ਵਰਤੋਂ ਕੀਤੀ। ਖ਼ਬਰ ਲਿਖੇ ਜਾਣ ਤੱਕ ਵੀ ਸਥਿਤੀ ਤਣਾਅਪੂਰਨ ਬਣੀ ਹੋਈ ਹੈ।
ਇਸ ਦੇ ਨਾਲ ਹੀ ਡੀਸੀ ਸ਼ਿਆਮ ਲਾਲ ਪੂਨੀਆ ਅਤੇ ਐਸਪੀ ਰਾਜੇਸ਼ ਦੁੱਗਲ ਵਿਰੋਧ ਕਰ ਰਹੇ ਕਿਸਾਨਾਂ ਵਿੱਚ ਪਹੁੰਚੇ। ਡੀਸੀ ਸ਼ਿਆਮ ਲਾਲ ਪੂਨੀਆ ਨੇ ਕਿਸਾਨਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਇਹ ਇੱਕ ਸਮਾਜਿਕ ਸੰਸਥਾ ਦਾ ਪ੍ਰੋਗਰਾਮ ਹੈ। ਤੁਹਾਨੂੰ ਇਸ ਸਥਾਨ ਤੋਂ ਦੂਰ ਰਹਿ ਕੇ ਆਪਣਾ ਵਿਰੋਧ ਜਮਹੂਰੀ ਢੰਗ ਨਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਵੀ ਤੁਹਾਡੇ ਬੱਚੇ ਹਾਂ ਅਤੇ ਸਰਕਾਰ ਦੀ ਡਿਊਟੀ ਕਰ ਰਹੇ ਹਾਂ। ਡਿਊਟੀ ਵਿੱਚ ਵਿਘਨ ਨਾ ਪਾਓ।
ਇਹ ਵੀ ਪੜ੍ਹੋ:Amazon Great Indian Festival Sale: ਸਿਰਫ 100 ਰੁਪਏ 'ਚ ਮਿਊਜ਼ਿਕ ਅਸੈਸਰੀਜ਼, ਐਮਜ਼ੌਨ 'ਤੇ ਆ ਰਹੀ ਸਭ ਤੋਂ ਵੱਡੀ ਸੇਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin