Haryana-Punjab Weather Update: ਹਰਿਆਣਾ 'ਚ ਪੈ ਰਹੀ ਭਿਆਨਕ ਗਰਮੀ ਤੋਂ ਬਾਅਦ ਇਸ ਹਫਤੇ ਕੁਝ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਅਨੁਸਾਰ 4 ਜੂਨ ਤੋਂ ਇੱਕ ਨਵਾਂ ਪੱਛਮੀ ਗੜਬੜ ਐਕਟਿਵ ਹੋਣ ਜਾ ਰਿਹਾ ਹੈ, ਜਿਸ ਕਰਕੇ ਸੂਬੇ ਵਿੱਚ 3 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਤੋਂ ਬਾਅਦ ਵੀ ਗਰਮੀ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਤਾਪਮਾਨ ਵਿੱਚ ਮਾਮੂਲੀ ਗਿਰਾਵਟ ਨੇ ਯਕੀਨੀ ਤੌਰ 'ਤੇ ਰਾਹਤ ਦਿੱਤੀ ਹੈ। 


ਮੌਸਮ ਵਿਭਾਗ ਨੇ 4 ਜੂਨ ਨੂੰ ਪੰਜਾਬ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 5 ਜੂਨ ਨੂੰ ਵੀ ਕੁਝ ਰਾਹਤ ਮਿਲਣ ਵਾਲੀ ਹੈ। ਪੱਛਮੀ ਗੜਬੜੀ ਦੇ ਜ਼ੋਰ ਫੜਨ ਕਰਕੇ ਮੀਂਹ ਪੈਣ ਦੀ ਸੰਭਾਵਨਾ ਜਾਪਦੀ ਹੈ। ਮੌਸਮ ਵਿਭਾਗ ਨੇ ਮਾਨਸਾ, ਲੁਧਿਆਣਾ ਅਤੇ ਬਰਨਾਲਾ ਜ਼ਿਲ੍ਹਿਆਂ ਲਈ ਹੀਟਵੇਵ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਫਾਜ਼ਿਲਕਾ, ਬਠਿੰਡਾ, ਮੋਗਾ, ਮੁਕਤਸਰ, ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਜ਼ਿਲ੍ਹਿਆਂ ਵਿੱਚ ਗਰਮੀ ਦੇ ਨਾਲ-ਨਾਲ ਤੇਜ਼ ਹਨੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ 5 ਅਤੇ 6 ਜੂਨ ਨੂੰ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਤੱਕ ਡਿੱਗਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ: Sangrur: ਭਗਵੰਤ ਮਾਨ ਦੇ ਜਿਲ੍ਹੇ 'ਚ ਲੜਕੀ ਨਾਲ ਗਲਤ ਕੰਮ, ਕੱਪੜੇ ਖਰੀਦਣ ਆਈ ਨੂੰ ਦੁਕਾਨਦਾਰ ਨੇ ਬਣਾਇਆ ਨਿਸ਼ਾਨਾ


ਹਰਿਆਣਾ 'ਚ ਇਦਾਂ ਰਹੇਗਾ ਮੌਸਮ 
4 ਜੂਨ ਨੂੰ ਹਰਿਆਣਾ 'ਚ ਪੱਛਮੀ ਗੜਬੜੀ ਦੇ ਐਕਟਿਵ ਹੋਣ ਕਰਕੇ ਮੌਸਮ 'ਚ ਬਦਲਾਅ ਹੋਵੇਗਾ। 4 ਤੋਂ 6 ਜੂਨ ਤੱਕ ਤੇਜ਼ ਹਵਾਵਾਂ ਦੇ ਨਾਲ-ਨਾਲ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਪੈਣ ਦੀ ਵੀ ਸੰਭਾਵਨਾ ਹੈ।


ਹਰਿਆਣਾ ਦੇ ਸਿਰਸਾ ਵਿੱਚ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਹਰਿਆਣਾ ਵਿੱਚ ਸਿਰਸਾ ਸਭ ਤੋਂ ਗਰਮ ਰਿਹਾ। ਸੂਬੇ ਵਿੱਚ ਹੋਰ ਕਿਤੇ, ਭਿਵਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 45.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਰੋਹਤਕ ਵਿੱਚ ਵੱਧ ਤੋਂ ਵੱਧ ਤਾਪਮਾਨ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਅੰਬਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 42.3 ਡਿਗਰੀ ਸੈਲਸੀਅਸ, ਹਿਸਾਰ ਵਿੱਚ 42.7 ਡਿਗਰੀ ਸੈਲਸੀਅਸ, ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਕ੍ਰਮਵਾਰ 42.5 ਡਿਗਰੀ ਅਤੇ 43.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 42.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਪੰਜਾਬ ਦੇ ਜ਼ਿਲ੍ਹਿਆਂ 'ਚ ਕਿੰਨਾ ਰਹੇਗਾ ਤਾਪਮਾਨ


ਪੰਜਾਬ ਦੇ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 45.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 42.2 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਸੈਲਸੀਅਸ ਰਿਹਾ। ਗੁਰਦਾਸਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 43.4 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਸੈਲਸੀਅਸ ਰਿਹਾ।


ਇਹ ਵੀ ਪੜ੍ਹੋ: Weather Report: ਚੰਡੀਗੜ੍ਹ 'ਚ 4 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਲੂ ਦਾ ਅਲਰਟ, ਤਾਪਮਾਨ 'ਚ ਆਈ ਮਾਮੂਲੀ ਗਿਰਾਵਟ