ਹਾਈਕੋਰਟ ਦੇ ਦਖ਼ਲ ਮਗਰੋਂ ਹਰਿਆਣਾ ਰੋਡਵੇਜ਼ ਦੀ ਹੜਤਾਲ ਖ਼ਤਮ
ਏਬੀਪੀ ਸਾਂਝਾ | 02 Nov 2018 04:39 PM (IST)
ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਦਖ਼ਲ ਦੇਣ ਪਿੱਛੋਂ ਹਰਿਆਣਾ ਰੋਡਵੇਜ਼ ਦੇ ਮੁਲਾਜ਼ਮਾਂ ਨੇ 18 ਦਿਨਾਂ ਬਾਅਦ ਆਪਣੀ ਹੜਤਾਲ ਖ਼ਤਮ ਕਰਨ ਦੀ ਸਹਿਮਤੀ ਜਤਾਈ ਹੈ। ਮੁਲਾਜ਼ਮ ਸ਼ਨੀਵਾਰ ਸਵੇਰੇ 10 ਵਜੇ ਆਪਣੀ ਹੜਤਾਲ ਖ਼ਤਮ ਕਰ ਦੇਣਗੇ। ਯਾਦ ਰਹੇ ਕਿ ਸੂਬੇ ਵਿੱਚ ਜਨਤਕ ਆਵਾਜਾਈ ਦੇ ਨਿੱਜੀਕਰਨ ਦੇ ਵਿਰੋਧ ਵਿੱਚ ਰੋਡਵੇਜ਼ ਮੁਲਾਜ਼ਮ 16 ਅਕਤੂਬਰ ਤੋਂ ਹੜਤਾਲ ਕਰ ਰਹੇ ਸਨ। ਇਸ ਮਾਮਲੇ ਸਬੰਧੀ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹੀ ਕੋਰਟ ਨੇ ਸੂਬਾ ਸਰਕਾਰ ਤੇ ਰੋਡਵੇਜ਼ ਮੁਲਾਜ਼ਮਾਂ ਨੂੰ ਆਪਸੀ ਸਹਿਮਤੀ ਨਾਲ ਇਹ ਮਾਮਲਾ ਸੁਲਝਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਤਕ ਹੜਤਾਲ ਕਰ ਰਹੇ ਮੁਲਾਜ਼ਮਾਂ ਖਿਲਾਫ ਕੋਈ ਵੀ ਕਾਰਵਾਈ ਨਾ ਕਰਨ ਦੇ ਹੁਕਮ ਦਿੱਤੇ ਹਨ। ਰੋਡਵੇਜ਼ ਦੀ ਹੜਤਾਲ ਕਰਕੇ ਆਮ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।