ਜੀਂਦ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਅੱਜ ਦੇਸ਼ ਭਰ 'ਚ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਤਹਿਤ ਕਿਸਾਨਾਂ ਨੂੰ ਵੱਖ-ਵੱਖ ਸੰਗਠਨਾਂ ਦਾ ਸਾਥ ਮਿਲ ਰਿਹਾ ਹੈ। ਓਧਰ ਬੰਦ ਦੇ ਮੱਦੇਨਜ਼ਰ ਹਰਿਆਣਾ ਰੋਡਵੇਜ਼ ਨੇ ਸ਼ਾਮ 6 ਵਜੇ ਤਕ ਆਪਣੀ ਬੱਸ ਸੇਵਾ ਬੰਦ ਕਰ ਦਿੱਤੀ ਹੈ। ਸਾਵਧਾਨੀ ਦੇ ਤੌਰ 'ਤੇ ਬੱਸ ਸੇਵਾ ਬੰਦ ਕੀਤੀ ਗਈ ਹੈ।


ਇਸ ਤੋਂ ਇਲਾਵਾ ਹਰਿਆਣਾ ਪ੍ਰਦੇਸ਼ ਵਪਾਰ ਮੰਡਲ ਕਿਸਾਨਾਂ ਦੇ ਸਮਰਥਨ 'ਚ ਉੱਤਰਿਆ ਹੈ। ਇਹ ਤਹਿਤ ਮੰਡਲ ਵੱਲੋਂ ਕਿਸਾਨਾਂ ਦੇ ਬੰਦ ਦੇ ਸਮਰਥਨ 'ਚ 12 ਵਜੇ ਤਕ ਪੂਰਨ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।


ਓਧਰ ਜੀਂਦ 'ਚ ਕਿਸਾਨਾਂ ਨੇ ਸਾਰੇ ਮੁੱਖ ਮਾਰਗ ਜਾਮ ਕਰ ਦਿੱਤੇ ਹਨ। ਸੰਗਰੂਰ ਤੋਂ ਦਿੱਲੀ ਜਾਣ ਵਾਲੇ ਰਾਹ ਖਟਕੜ 'ਚ ਰੋਡ ਜਾਮ ਕਰ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ: Bharat Bandh: ਸ਼੍ਰੋਮਣੀ ਕਮੇਟੀ ਵੱਲੋਂ 'ਭਾਰਤ ਬੰਦ' ਦੀ ਹਮਾਇਤ ਦਾ ਐਲਾਨ, ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਨਗਰ ਕੀਰਤਨ ਵੀ ਇੱਕ ਦਿਨ ਰੁਕੇਗਾ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904