(Source: ECI/ABP News/ABP Majha)
ਹਰਿਆਣਾ ਦੇ ਸਕੂਲਾਂ 'ਚ 21 ਜਨਵਰੀ ਤੱਕ ਵਧੀਆਂ ਸਰਦੀਆਂ ਦੀਆਂ ਛੁੱਟੀਆਂ, ਕੜਾਕੇ ਦੀ ਠੰਡ ਕਾਰਨ ਲਿਆ ਫ਼ੈਸਲਾ
ਸ਼ੁੱਕਰਵਾਰ ਨੂੰ ਹਰਿਆਣਾ ਦੇ ਕਈ ਹਿੱਸਿਆਂ ਵਿਚ ਹਲਕੀ ਬਾਰਿਸ਼ ਹੋਈ ਅਤੇ ਘੱਟੋ-ਘੱਟ ਤਾਪਮਾਨ ਆਮ ਸੀਮਾਵਾਂ ਦੇ ਨੇੜੇ ਰਿਹਾ। ਮੌਸਮ ਵਿਭਾਗ ਨੇ ਦੱਸਿਆ ਕਿ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Haryana School Winter Holidays: ਹਰਿਆਣਾ ਸਰਕਾਰ ਨੇ ਸ਼ੁੱਕਰਵਾਰ ਨੂੰ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 21 ਜਨਵਰੀ ਤੱਕ ਵਧਾ ਦਿੱਤੀਆਂ ਹਨ। ਹਰਿਆਣਾ ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਇੱਕ ਅਧਿਕਾਰਤ ਹੁਕਮ ਵਿੱਚ ਕਿਹਾ ਹੈ ਕਿ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 21 ਜਨਵਰੀ ਤੱਕ ਬੰਦ ਰਹਿਣਗੇ। ਸਕੂਲ 23 ਜਨਵਰੀ ਨੂੰ ਮੁੜ ਖੁੱਲ੍ਹਣਗੇ। ਹਾਲਾਂਕਿ, 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਮੱਦੇਨਜ਼ਰ, ਕਲਾਸਾਂ ਪਹਿਲਾਂ ਤੋਂ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਚੱਲਣਗੀਆਂ।
ਹਰਿਆਣਾ ਸਿੱਖਿਆ ਡਾਇਰੈਕਟੋਰੇਟ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ 1 ਜਨਵਰੀ ਤੋਂ ਸਰਦੀਆਂ ਦੀਆਂ ਛੁੱਟੀਆਂ ਦਿੱਤੀਆਂ ਸਨ, ਜੋ 15 ਜਨਵਰੀ ਤੱਕ ਚੱਲਣੀਆਂ ਸਨ। ਇਸ ਦੌਰਾਨ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਠੰਢ ਵਧਣ ਦੀ ਚੇਤਾਵਨੀ ਤੋਂ ਬਾਅਦ ਛੁੱਟੀਆਂ ਵਧਾ ਦਿੱਤੀਆਂ ਹਨ। ਅਜਿਹੇ 'ਚ ਸੂਬੇ 'ਚ 21 ਜਨਵਰੀ ਨੂੰ ਫਿਰ ਤੋਂ ਸਕੂਲ ਖੁੱਲ੍ਹਣਗੇ।
ਡੀਪੀਆਰ ਹਰਿਆਣਾ ਨੇ ਦਿੱਤੀ ਜਾਣਕਾਰੀ
ਇਸ ਬਾਰੇ ਡੀਪੀਆਰ ਹਰਿਆਣਾ ਨੇ ਟਵੀਟ ਕੀਤਾ, “ਹਰਿਆਣਾ ਸਰਕਾਰ ਨੇ ਸਖ਼ਤ ਸਰਦੀ ਦੇ ਕਾਰਨ ਰਾਜ ਦੇ ਸਾਰੇ ਸਕੂਲਾਂ (ਸਰਕਾਰੀ ਅਤੇ ਪ੍ਰਾਈਵੇਟ) ਵਿੱਚ ਸਰਦੀਆਂ ਦੀਆਂ ਛੁੱਟੀਆਂ 21 ਜਨਵਰੀ, 2023 ਤੱਕ ਵਧਾ ਦਿੱਤੀਆਂ ਹਨ, ਇਸ ਸਮੇਂ ਦੌਰਾਨ ਸਾਰੇ ਸਕੂਲ ਬੰਦ ਰਹਿਣਗੇ। ਮਿਤੀ 23 ਜਨਵਰੀ 2023 ਤੋਂ ਸਕੂਲ ਦੁਬਾਰਾ ਖੋਲ੍ਹੇ ਜਾਣਗੇ।
ਹਰਿਆਣਾ 'ਚ ਸ਼ੁੱਕਰਵਾਰ ਨੂੰ ਹਲਕੀ ਬਾਰਿਸ਼ ਹੋਈ
ਇਸ ਦੌਰਾਨ ਸ਼ੁੱਕਰਵਾਰ ਨੂੰ ਹਰਿਆਣਾ ਦੇ ਕਈ ਹਿੱਸਿਆਂ ਵਿਚ ਹਲਕੀ ਬਾਰਿਸ਼ ਹੋਈ ਅਤੇ ਘੱਟੋ-ਘੱਟ ਤਾਪਮਾਨ ਆਮ ਸੀਮਾਵਾਂ ਦੇ ਨੇੜੇ ਰਿਹਾ। ਮੌਸਮ ਵਿਭਾਗ ਨੇ ਦੱਸਿਆ ਕਿ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਹਰਿਆਣਾ ਦੇ ਨਾਰਨੌਲ ਵਿੱਚ ਘੱਟੋ-ਘੱਟ ਤਾਪਮਾਨ 9.5 ਡਿਗਰੀ ਸੈਲਸੀਅਸ, ਕਰਨਾਲ 10.6 ਡਿਗਰੀ ਸੈਲਸੀਅਸ, ਰੋਹਤਕ 11.2 ਡਿਗਰੀ ਸੈਲਸੀਅਸ ਅਤੇ ਅੰਬਾਲਾ ਵਿੱਚ 11.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦੇ ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ ਅਤੇ ਸਿਰਸਾ ਵਿੱਚ ਘੱਟੋ-ਘੱਟ ਤਾਪਮਾਨ 7.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।