MSP 'ਤੇ ਵਿਕੇਗੀ ਝੋਨੇ ਦੀ ਪਰਾਲੀ, ਕਿਸਾਨਾਂ ਨੂੰ ਹੋਏਗਾ ਵੱਡਾ ਫਾਇਦਾ, ਹਰਿਆਣਾ ਸਰਕਾਰ ਕਰ ਰਹੀ ਇਹ ਪਲਾਨਿੰਗ
ਹਰਿਆਣਾ ਸਰਕਾਰ ਪਰਾਲੀ ਸਾੜਨ ਦੀ ਸਮੱਸਿਆ ਦਾ ਸਥਾਈ ਹੱਲ ਕੱਢਣ ਦੀ ਯੋਜਨਾ ਬਣਾ ਰਹੀ ਹੈ। ਇਸ ਹੱਲ ਬਾਰੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੰਗਲਵਾਰ ਨੂੰ ਕਿਹਾ ਕਿ ਹਰਿਆਣਾ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) 'ਤੇ ਝੋਨੇ ਦੀ ਪਰਾਲੀ ਨੂੰ ਖਰੀਦਣ ਦੀ ਯੋਜਨਾ 'ਤੇ ਕੰਮ ਕਰ ਰਹੀ ਹੈ।
Haryana Paddy Straw on MSP: ਹਰਿਆਣਾ ਸਰਕਾਰ ਪਰਾਲੀ ਸਾੜਨ ਦੀ ਸਮੱਸਿਆ ਦਾ ਸਥਾਈ ਹੱਲ ਕੱਢਣ ਦੀ ਯੋਜਨਾ ਬਣਾ ਰਹੀ ਹੈ। ਇਸ ਹੱਲ ਬਾਰੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੰਗਲਵਾਰ ਨੂੰ ਕਿਹਾ ਕਿ ਹਰਿਆਣਾ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) 'ਤੇ ਝੋਨੇ ਦੀ ਪਰਾਲੀ ਨੂੰ ਖਰੀਦਣ ਦੀ ਯੋਜਨਾ 'ਤੇ ਕੰਮ ਕਰ ਰਹੀ ਹੈ। ਦਿੱਲੀ-ਐੱਨਸੀਆਰ ਖੇਤਰ 'ਚ ਹਵਾ ਪ੍ਰਦੂਸ਼ਣ ਕੰਟਰੋਲ 'ਤੇ ਹੋਈ ਬੈਠਕ 'ਚ ਸੀਐੱਮ ਖੱਟਰ ਨੇ ਇਹ ਬਿਆਨ ਦਿੱਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਭੂਪੇਂਦਰ ਯਾਦਵ ਮੌਜੂਦ ਸਨ।
ਇਸ ਮੀਟਿੰਗ ਵਿੱਚ ਮੁੱਖ ਮੰਤਰੀ ਖੱਟਰ ਨੇ ਕਿਹਾ, "ਪਰਾਲੀ ਸਾੜਨ ਦੇ ਸਥਾਈ ਹੱਲ 'ਤੇ ਕੰਮ ਕਰਦੇ ਹੋਏ, ਹਰਿਆਣਾ ਸਰਕਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਪਰਾਲੀ ਖਰੀਦਣ ਦੀ ਵੀ ਯੋਜਨਾ ਬਣਾ ਰਹੀ ਹੈ। ਇਸ ਨਾਲ ਕਿਸਾਨਾਂ ਨੂੰ ਵਾਧੂ ਆਮਦਨ ਕਮਾਉਣ ਦਾ ਵਿਕਲਪ ਮਿਲਣ ਦੇ ਨਾਲ-ਨਾਲ ਸਿੱਧਾ ਲਾਭ ਮਿਲੇਗਾ। "" ਤੁਹਾਨੂੰ ਦੱਸ ਦੇਈਏ ਕਿ ਹਰ ਸਾਲ ਅਕਤੂਬਰ ਅਤੇ ਨਵੰਬਰ ਵਿੱਚ ਦਿੱਲੀ-ਐਨਸੀਆਰ ਖੇਤਰ ਵਿੱਚ ਹਵਾ ਪ੍ਰਦੂਸ਼ਣ ਵਿੱਚ ਚਿੰਤਾਜਨਕ ਵਾਧਾ ਹੋਣ ਪਿੱਛੇ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨਾ ਇੱਕ ਮੁੱਖ ਕਾਰਨ ਹੈ।
केंद्रीय पर्यावरण, वन एवं जलवायु परिवर्तन मंत्री श्री @byadavbjp ने हरियाणा सरकार द्वारा फसल अवशेष प्रबंधन की दिशा में की जा रही गतिविधियों की सराहना की। pic.twitter.com/aPw99tCgge
— CMO Haryana (@cmohry) October 11, 2022
ਇਸ ਦੇ ਨਾਲ ਹੀ ਕੇਂਦਰੀ ਮੰਤਰੀ ਭੂਪੇਂਦਰ ਯਾਦਵ ਨੇ ਕਿਹਾ ਕਿ ਪਰਾਲੀ ਸਾੜਨ ਦੇ ਗ੍ਰਾਫ ਨੂੰ ਘਟਾਉਣ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਜਿਸ ਵਿੱਚ ਸੀਐਮ ਖੱਟਰ ਅਤੇ ਭੂਪੇਂਦਰ ਯਾਦਵ ਤੋਂ ਇਲਾਵਾ ਦਿੱਲੀ, ਪੰਜਾਬ ਅਤੇ ਰਾਜਸਥਾਨ ਦੇ ਵੱਖ-ਵੱਖ ਵਿਭਾਗਾਂ ਦੇ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਨੇ ਸ਼ਿਰਕਤ ਕੀਤੀ।
ਹਰਿਆਣਾ ਘੱਟੋ-ਘੱਟ ਸਮਰਥਨ ਮੁੱਲ 'ਤੇ 14 ਫਸਲਾਂ ਦੀ ਖਰੀਦ ਕਰਦਾ ਹੈ, ਜਿਸ ਵਿੱਚ ਝੋਨਾ, ਕਣਕ, ਮੱਕੀ, ਬਾਜਰਾ, ਸੂਰਜਮੁਖੀ ਅਤੇ ਮੂੰਗ ਸ਼ਾਮਲ ਹਨ। ਇਸ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਪਰਾਲੀ ਸਾੜਨ ਨੂੰ ਰੋਕਣ ਲਈ ਉਨ੍ਹਾਂ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਨਤੀਜੇ ਸਾਹਮਣੇ ਆ ਰਹੇ ਹਨ। ਇਸ ਸੀਜ਼ਨ ਵਿੱਚ ਹੁਣ ਤੱਕ ਸੂਬੇ ਵਿੱਚ ਖੇਤਾਂ ਨੂੰ ਅੱਗ ਲੱਗਣ ਦੇ ਸਿਰਫ਼ 81 ਮਾਮਲੇ ਦਰਜ ਹੋਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪ੍ਰਦੂਸ਼ਣ ਨੂੰ ਰੋਕਣ ਲਈ ਸੂਬੇ ਵਿੱਚ ਸਿਰਫ਼ ਗਰੀਨ ਪਟਾਕਿਆਂ ਦੀ ਵਰਤੋਂ ਅਤੇ ਵਿਕਰੀ ਦੀ ਇਜਾਜ਼ਤ ਹੋਵੇਗੀ।