ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਦਾ ਸੋਮਵਾਰ ਨੂੰ ਕੋਵਿਡ-19 ਦਾ ਟੈਸਟ ਪੌਜ਼ੇਟਿਵ ਆਇਆ। ਦੱਸ ਦਈਏ ਕਿ ਇਸ ਦੀ ਜਾਣਕਾਰੀ ਸਿਹਤ ਮੰਤਰੀ ਅਨਿਲ ਵਿਜ ਨੇ ਦਿੱਤੀ। ਗਿਆਨਚੰਦ ਗੁਪਤਾ ਨੇ ਅਪੀਲ ਕੀਤੀ ਕਿ ਜਿਹੜਾ ਵੀ ਉਨ੍ਹਾਂ ਦੇ ਸੰਪਰਕ ਵਿੱਚ ਆਇਆ ਹੈ, ਉਹ ਆਪਣੇ ਆਪ ਨੂੰ ਆਈਸੋਲੇਟ ਕਰਨ ਤੇ ਕੋਵਿਡ ਟੈਸਟ ਕਰਵਾਉਣ।


ਵਿਜ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ। ਉਨ੍ਹਾਂ ਨੇ ਦੱਸਿਆ, “ਵਿਧਾਨ ਸਭਾ ਦੇ ਸਪੀਕਰ ਤੇ ਦੋ ਹੋਰ ਵਿਧਾਇਕਾਂ ਦਾ ਕੋਰੋਨਾਵਾਇਰਸ ਟੈਸਟ ਪੌਜ਼ੇਟਿਵ ਆਇਆ ਹੈ।" ਖਾਸ ਗੱਲ ਇਹ ਹੈ ਕਿ ਸਪੀਕਰ ਨੇ 26 ਅਗਸਤ ਨੂੰ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ ਪੌਜ਼ੇਟਿਵ ਆਏ ਹਨ।

ਇਸ ਕਰਕੇ ਹੁਣ ਡਿਪਟੀ ਸਪੀਕਰ ਰਣਬੀਰ ਗੰਗਵਾ ਸਦਨ ਦੀ ਕਾਰਵਾਈ ਦੀ ਪ੍ਰਧਾਨਗੀ ਕਰਨਗੇ। ਇਸ ਤੋਂ ਇਲਾਵਾ ਹਰਿਆਣਾ ਵਿਧਾਨ ਸਭਾ ਦੇ 6 ਮੁਲਾਜ਼ਮ ਵੀ ਕੋਰੋਨਾ ਪੀੜਤ ਪਾਏ ਗਏ ਹਨ। ਵਿਧਾਨ ਸਭਾ 'ਚ ਐਂਟਰੀ ਤੋਂ ਪਹਿਲਾਂ ਸਾਰੇ ਵਿਧਾਇਕਾਂ ਤੇ ਸਟਾਫ ਨੂੰ ਕੋਵਿਡ ਟੈਸਟ ਕਰਵਾਉਣਾ ਲਾਜ਼ਮੀ ਹੈ।

ਯੂਜੀਸੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੰਤਮ ਸਾਲ ਦੀਆਂ ਪ੍ਰੀਖਿਆਵਾਂ ਬਾਰੇ ਅੱਜ ਸੁਪਰੀਮ ਕੋਰਟ ਸੁਣਾ ਸਕਦੀ ਹੈ ਫੈਸਲਾ

ਅਕਾਲ ਤਖ਼ਤ ਸਾਹਿਬ 'ਤੇ ਪੰਜ ਸਿੰਘ ਸਹਿਬਾਨ ਦੀ ਮੀਟਿੰਗ, ਵੱਡੇ ਫੈਸਲੇ ਹੋਣ ਦੇ ਆਸਾਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904