ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
Corruption: ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਸੋਨੀਆ ਅਗਰਵਾਲ ਅਤੇ ਉਸ ਦੇ ਡਰਾਈਵਰ ਕੁਲਬੀਰ ਨੂੰ ਸੂਬੇ ਦੀ ਭ੍ਰਿਸ਼ਟਾਚਾਰ ਰੋਕੂ ਬਿਊਰੋ (ACB) ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ।
Corruption: ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਸੋਨੀਆ ਅਗਰਵਾਲ ਅਤੇ ਉਸ ਦੇ ਡਰਾਈਵਰ ਕੁਲਬੀਰ ਨੂੰ ਸੂਬੇ ਦੀ ਭ੍ਰਿਸ਼ਟਾਚਾਰ ਰੋਕੂ ਬਿਊਰੋ (ACB) ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਏਸੀਬੀ ਦੀ ਟੀਮ ਨੇ ਕੁਲਬੀਰ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਦੇ ਬੁਲਾਰੇ ਮੁਤਾਬਕ, ਏਸੀਬੀ ਟੀਮ ਨੂੰ ਸ਼ਿਕਾਇਤ ਮਿਲੀ ਸੀ ਜਿਸ ਵਿੱਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਅਧਿਆਪਕ ਹੈ ਅਤੇ ਉਸ ਦਾ ਵਿਆਹ ਝੱਜਰ ਜ਼ਿਲ੍ਹੇ ਦੇ ਇੱਕ ਪਿੰਡ ਦੀ ਔਰਤ ਨਾਲ ਹੋਇਆ ਸੀ।
ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਦੀ ਪਤਨੀ ਹਰਿਆਣਾ ਪੁਲਿਸ ਵਿੱਚ ਸਬ-ਇੰਸਪੈਕਟਰ ਹੈ। ਵਿਆਹ ਮਗਰੋਂ ਦੋਵਾਂ ਵਿੱਚ ਪਰਿਵਾਰਕ ਵਿਵਾਦ ਹੋ ਗਿਆ। ਇਸ ਤੋਂ ਬਾਅਦ ਸ਼ਿਕਾਇਤਕਰਤਾ ਦੀ ਪਤਨੀ ਨੇ ਉਸ ਖ਼ਿਲਾਫ਼ (25 ਨਵੰਬਰ) ਹਰਿਆਣਾ ਮਹਿਲਾ ਕਮਿਸ਼ਨ ਕੋਲ ਅਰਜ਼ੀ ਦਿੱਤੀ। ਇਸ ਅਰਜ਼ੀ ਤੋਂ ਬਾਅਦ ਸੋਨੀਆ ਅਗਰਵਾਲ ਨੇ ਉਸ ਨੂੰ ਉਪਰੋਕਤ ਵਿਵਾਦ ਸਬੰਧੀ ਵੱਖ-ਵੱਖ ਤਰੀਕਾਂ ਦੌਰਾਨ ਕਈ ਵਾਰ ਬੁਲਾਇਆ। ਇਸ ਦੌਰਾਨ ਅਗਰਵਾਲ ਦੇ ਡਰਾਈਵਰ ਨੇ ਸ਼ਿਕਾਇਤਕਰਤਾ ਨੂੰ ਮਾਮਲਾ ਸੁਲਝਾਉਣ ਲਈ ਰਿਸ਼ਵਤ ਦੀ ਮੰਗ ਕੀਤੀ।
ਇਸ ਤੋਂ ਬਾਅਦ ਉਨ੍ਹਾਂ ਨੇ ਸ਼ਿਕਾਇਤ ਬਿਊਰੋ ਨੂੰ ਦਿੱਤੀ ਅਤੇ ਉਨ੍ਹਾਂ ਨੇ ਸੋਨੀਆ ਅਗਰਵਾਲ ਅਤੇ ਉਸ ਦੇ ਡਰਾਈਵਰ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ।