ਪੜਚੋਲ ਕਰੋ
Advertisement
Haryana Vocational Teachers : ਖੱਟਰ ਸਰਕਾਰ ਦੀ ਵੱਡੀ ਸੌਗਾਤ , ਹੁਣ ਵੋਕੇਸ਼ਨਲ ਅਧਿਆਪਕਾਂ ਨੂੰ ਮਿਲੇਗਾ 5 ਫ਼ੀਸਦ ਜ਼ਿਆਦਾ ਮਾਣ ਭੱਤਾ , ਜਾਣੋ ਨਵਾਂ ਆਦੇਸ਼
Haryana Vocational Teachers Salary Iincreased : ਹਰਿਆਣਾ ਸਰਕਾਰ ਨੇ ਇਸ ਸਾਲ ਦੀ ਸ਼ੁਰੂਆਤ ਵਿੱਚ ਹੀ ਰਾਜ ਦੇ ਵੋਕੇਸ਼ਨਲ ਅਧਿਆਪਕਾਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ। ਦਰਅਸਲ, ਸੀਐਮ ਮਨੋਹਰ ਲਾਲ ਖੱਟਰ ਦੀ ਸਰਕਾਰ ਨੇ ਮੰਗਲਵਾਰ ਨੂੰ ਹਰਿਆਣਾ ਵੋਕੇਸ਼ਨਲ ਟੀਚਰਾਂ ਦੀ
Haryana Vocational Teachers Salary Iincreased : ਹਰਿਆਣਾ ਸਰਕਾਰ ਨੇ ਇਸ ਸਾਲ ਦੀ ਸ਼ੁਰੂਆਤ ਵਿੱਚ ਹੀ ਰਾਜ ਦੇ ਵੋਕੇਸ਼ਨਲ ਅਧਿਆਪਕਾਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ। ਦਰਅਸਲ, ਸੀਐਮ ਮਨੋਹਰ ਲਾਲ ਖੱਟਰ ਦੀ ਸਰਕਾਰ ਨੇ ਮੰਗਲਵਾਰ ਨੂੰ ਹਰਿਆਣਾ ਵੋਕੇਸ਼ਨਲ ਟੀਚਰਾਂ ਦੀ ਤਨਖ਼ਾਹ (Haryana Vocational Teachers Salary) ਵਿੱਚ 5 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਐਲਾਨ ਤੋਂ ਬਾਅਦ ਵੋਕੇਸ਼ਨਲ ਅਧਿਆਪਕਾਂ (Vocational Teachers) ਵਿੱਚ ਖੁਸ਼ੀ ਦਾ ਮਾਹੌਲ ਹੈ। ਸੂਬਾ ਸਰਕਾਰ ਦੇ ਤਾਜ਼ਾ ਹੁਕਮਾਂ ਅਨੁਸਾਰ ਵੋਕੇਸ਼ਨਲ ਅਧਿਆਪਕਾਂ ਦੇ ਮਾਣ ਭੱਤੇ ਵਿੱਚ 5 ਫੀਸਦੀ ਵਾਧਾ ਕੀਤਾ ਗਿਆ ਹੈ। ਇਸ ਐਲਾਨ ਤੋਂ ਪਹਿਲਾਂ ਵੋਕੇਸ਼ਨਲ ਅਧਿਆਪਕਾਂ ਨੂੰ 30,500 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਂਦਾ ਸੀ, ਜਿਸ ਨੂੰ ਵਧਾ ਕੇ 32,025 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਹਾਲਾਂਕਿ ਇਹ ਫੈਸਲਾ 1 ਅਪ੍ਰੈਲ 2023 ਤੋਂ ਲਾਗੂ ਹੋਵੇਗਾ।
ਇਹ ਵੀ ਪੜ੍ਹੋ : ਦਲੇਰ ਮਹਿੰਦੀ ਦੀ ਅਰਜ਼ੀ 'ਤੇ ਹਾਈ ਕੋਰਟ ਨੇ ਵਿਦੇਸ਼ ਮੰਤਰਾਲਾ ਨੂੰ ਜਾਰੀ ਕੀਤਾ ਨੋਟਿਸ, ਜਵਾਬ ਦਾਖਲ ਕਰਨ ਦਾ ਹੁਕਮ
ਇਸ ਤੋਂ ਪਹਿਲਾਂ 23 ਦਸੰਬਰ 2021 ਨੂੰ ਮੁੱਖ ਮੰਤਰੀ ਮਨੋਹਰ ਲਾਲ ਨੇ ਹਰਿਆਣਾ ਵੋਕੇਸ਼ਨਲ ਟੀਚਰਜ਼ ਐਸੋਸੀਏਸ਼ਨ ਵੱਲੋਂ 59 ਦਿਨਾਂ ਤੱਕ ਹੜਤਾਲ ਜਾਰੀ ਰੱਖਣ ਤੋਂ ਬਾਅਦ ਵੋਕੇਸ਼ਨਲ ਅਧਿਆਪਕਾਂ ਦੇ ਮਾਣ ਭੱਤੇ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਸੀ ਪਰ ਮੁੱਖ ਮੰਤਰੀ ਦੇ ਇਸ ਐਲਾਨ ਨੂੰ ਮਾਰਚ 2022 ਵਿੱਚ ਲਾਗੂ ਕਰ ਦਿੱਤਾ ਗਿਆ ਸੀ। ਯਾਨੀ ਕਿ ਹਰਿਆਣਾ ਸਰਕਾਰ ਨੇ ਕਰੀਬ ਇੱਕ ਸਾਲ ਪਹਿਲਾਂ ਅਧਿਆਪਕਾਂ ਦੇ ਮਾਣ ਭੱਤੇ ਵਿੱਚ 7,259 ਰੁਪਏ ਦਾ ਵਾਧਾ ਕੀਤਾ ਸੀ। ਇੱਕ ਸਾਲ ਪਹਿਲਾਂ ਵਾਧੇ ਤੋਂ ਬਾਅਦ ਵੋਕੇਸ਼ਨਲ ਅਧਿਆਪਕਾਂ ਦਾ ਮਾਣ ਭੱਤਾ 23,241 ਰੁਪਏ ਤੋਂ ਵਧ ਕੇ 30 ਹਜ਼ਾਰ 500 ਰੁਪਏ ਪ੍ਰਤੀ ਮਹੀਨਾ ਹੋ ਗਿਆ ਸੀ। ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਵੋਕੇਸ਼ਨਲ ਅਧਿਆਪਕਾਂ ਦੇ ਮਾਣਭੱਤੇ ਵਿੱਚ ਹਰ ਸਾਲ 5 ਫੀਸਦੀ ਵਾਧੇ ਦਾ ਐਲਾਨ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸੇ ਐਲਾਨ ਨੂੰ ਲਾਗੂ ਕਰਦਿਆਂ ਖੱਟਰ ਸਰਕਾਰ ਨੇ ਵੋਕੇਸ਼ਨਲ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਪੰਜ ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਆਵਾਰਾ ਕੁੱਤਿਆਂ ਦਾ ਕਹਿਰ! ਹਾਈ ਕੋਰਟ ਨੇ ਲਿਆ ਸਖਤ ਨੋਟਿਸ, ਪੰਜਾਬ ਸਰਕਾਰ ਤੇ AWBI ਤੋਂ ਜਵਾਬ ਤਲਬ
10 ਮਹੀਨੇ ਪਹਿਲਾਂ ਵੀ ਵਧਾਈ ਗਈ ਸੀ ਤਨਖਾਹ
ਐਚਐਸਐਸਪੀਪੀ ਦੇ ਸਟੇਟ ਪ੍ਰੋਜੈਕਟ ਡਾਇਰੈਕਟਰ ਅੰਸ਼ਜ ਸਿੰਘ ਵੱਲੋਂ ਇਸ ਸਬੰਧ ਵਿੱਚ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਵਿੱਚ ਹੁਣ ਤੱਕ ਵੋਕੇਸ਼ਨਲ ਅਧਿਆਪਕਾਂ (ਹਰਿਆਣਾ ਵੋਕੇਸ਼ਨਲ ਟੀਚਰਸ ਸੈਲਰੀ) ਨੂੰ 30,500 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਮਿਲਦਾ ਹੈ। ਤਾਜ਼ਾ ਆਰਡਰ ਰਾਹੀਂ ਇਸ ਨੂੰ ਵਧਾ ਕੇ 32,025 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੱਕ ਸਾਲ ਪਹਿਲਾਂ ਵੀ ਵੋਕੇਸ਼ਨਲ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਭਾਰੀ ਵਾਧਾ ਹੋਇਆ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਾਲੀਵੁੱਡ
Advertisement