ਹਰਿਆਣਾ 'ਚ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਾਰਨ ਅਕਤੂਬਰ ਮਹੀਨੇ 'ਚ ਵੀ ਅੱਤ ਦੀ ਗਰਮੀ ਦਾ ਕਹਿਰ ਜਾਰੀ ਹੈ। ਬੀਤੇ ਚਾਰ ਦਿਨਾਂ ਵਿੱਚ ਵੱਧ ਤੋਂ ਵੱਧ ਦਿਨ ਦੇ ਤਾਪਮਾਨ ਵਿੱਚ 3.5 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਕਾਰਨ ਪਾਰਾ 39.0 ਡਿਗਰੀ ਤੱਕ ਪਹੁੰਚ ਗਿਆ ਹੈ। ਸਿਰਸਾ 39.2 ਡਿਗਰੀ ਦੇ ਨਾਲ ਸਭ ਤੋਂ ਗਰਮ ਰਿਹਾ।
ਹੁਣ ਇਸ ਵਿਚਾਲੇ ਹੀ ਹਰਿਆਣਾ ਵਸਿਆ ਲਈ ਇਕ ਰਾਹਤ ਭਰੀ ਖਬਰ ਸਾਹਮਣੇ ਆਈ ਹੈ। 4 ਅਕਤੂਬਰ ਤੋਂ ਮੌਸਮ ਇਕ ਵਾਰ ਫਿਰ ਬਦਲ ਜਾਵੇਗਾ।ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਦੌਰਾਨ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਹਲਕੀ ਬੂੰਦਾਬਾਂਦੀ ਦੀ ਵੀ ਸੰਭਾਵਨਾ ਹੈ ਜਿਸ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਨਿਜਾਤ ਮਿਲੇਗੀ।
ਇਹ ਵੀ ਪੜ੍ਹੋ: ਟੈਨਿੰਗ ਅਤੇ ਡੈੱਡ ਸਕਿਨ ਨੂੰ ਦੂਰ ਕਰੇਗਾ ਇਹ ਖਾਸ ਫੇਸ ਪੈਕ, ਕਰਵਾ ਚੌਥ 'ਤੇ ਮਿਲੇਗੀ ਗਲੋਇੰਗ ਸਕਿਨ
ਮੌਸਮ ਵਿਭਾਗ ਅਨੁਸਾਰ ਸੂਬੇ ਦੇ ਜਿਨ੍ਹਾਂ ਜ਼ਿਲ੍ਹਿਆਂ ਵਿੱਚ 4 ਅਕਤੂਬਰ ਤੋਂ ਮੌਸਮ ਵਿੱਚ ਤਬਦੀਲੀ ਦੀ ਸੰਭਾਵਨਾ ਹੈ, ਉਨ੍ਹਾਂ ਵਿੱਚ ਯਮੁਨਾਨਗਰ, ਸਿਰਸਾ, ਝੱਜਰ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਫਰੀਦਾਬਾਦ, ਪਲਵਲ, ਮੇਵਾਤ ਸ਼ਾਮਲ ਹਨ। ਤਿੰਨ ਦਿਨਾਂ ਤੋਂ ਲਗਾਤਾਰ ਧੁੱਪ ਕਾਰਨ ਦਿਨ ਦਾ ਤਾਪਮਾਨ ਵਧਦਾ ਜਾ ਰਿਹਾ ਹੈ। ਇਸ ਵਾਰ ਮਾਨਸੂਨ ਹੁਣ ਤੱਕ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਕੋਟਾ ਪੂਰਾ ਨਹੀਂ ਕਰ ਸਕਿਆ ਪਰ ਕਰਨਾਲ, ਯਮੁਨਾਨਗਰ ਅਤੇ ਪੰਚਕੂਲਾ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ