ਪੜਚੋਲ ਕਰੋ

JP Dalal in Japan: ਜਾਪਾਨ ਦੀ ਖੇਤੀ ਤਕਨੀਕ ਵਰਤੇਗਾ ਹਰਿਆਣਾ, ਖੇਤੀਬਾੜੀ ਮੰਤਰੀ ਪਹੁੰਚੇ ਟੋਕੀਓ

Agriculture minister JP Dalal in Japan - ਜੇ ਪੀ ਦਲਾਲ ਨੇ ਕਿਹਾ ਕਿ ਇਸ ਮੰਡੀ ਵਿਚ ਜਿਆਦਾਤਰ ਕੰਮ ਮਸ਼ੀਨਾਂ ਵੱਲੋਂ ਕੀਤਾ ਜਾਂਦਾ ਹੈ ਅਤੇ ਉਤਪਾਦ ਦੀ ਗੁਣਵੱਤਾ ਦਾ ਵੀ ਪੂਰਾ ਧਿਆਨ ਰੱਖਿਆ ਜਾਂਦਾ ਹੈ। ਇਹ ਜਾਪਾਨ ਦੀ ਸੱਭ ਤੋਂ ਵੱਡੀ ਮਾਰਕਿਟ

Agriculture minister JP Dalal in Japan - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ  ਜੈਯ ਪ੍ਰਕਾਸ਼ ਦਲਾਲ ਨੇ ਅਧਿਕਾਰੀਆਂ ਤੇ ਕਿਸਾਨਾਂ ਦੇ ਵਫਦ ਦੇ ਨਾਲ ਆਪਣੇ 7 ਦਿਨਾਂ ਦੌਰੇ ਦੇ ਪਹਿਲੇ ਦਿਨ ਜਾਪਾਨ ਦੇ ਟੋਕਿਓ ਵਿਚ ਸਬਜੀ-ਫੱਲ ਮੰਡੀ ਦਾ ਦੌਰਾ ਕੀਤਾ। ਵਫਦ ਨੇ ਮੰਡੀ ਵਿਚ ਉਤਪਾਦਾਂ ਦੀ ਸੋਰਟਿੰਗ, ਬ੍ਰਾਂਡਿੰਗ ਅਤੇ ਪੈਕੇਜਿੰਗ ਦੇ ਬਾਰੇ ਵਿਚ ਸੰਪੂਰਣ ਜਾਣਕਾਰੀ ਹਾਸਲ ਕੀਤੀ।

 ਜੇ ਪੀ ਦਲਾਲ ਨੇ ਕਿਹਾ ਕਿ ਇਸ ਮੰਡੀ ਵਿਚ ਜਿਆਦਾਤਰ ਕੰਮ ਮਸ਼ੀਨਾਂ ਵੱਲੋਂ ਕੀਤਾ ਜਾਂਦਾ ਹੈ ਅਤੇ ਉਤਪਾਦ ਦੀ ਗੁਣਵੱਤਾ ਦਾ ਵੀ ਪੂਰਾ ਧਿਆਨ ਰੱਖਿਆ ਜਾਂਦਾ ਹੈ। ਇਹ ਜਾਪਾਨ ਦੀ ਸੱਭ ਤੋਂ ਵੱਡੀ ਮਾਰਕਿਟ ਹੈ, ਇੱਥੇ ਲਗਭਗ 17-18 ਹਜਾਰ ਕਰੋੜ ਰੁਪਏ ਸਾਲਾਨਾ ਦਾ ਕਾਰੋਬਾਰ ਹੁੰਦਾ ਹੈ। ਮੰਡੀ ਵਿਚ ਸਵੱਛਤਾ ਦਾ ਵੀ ਪੂਰਾ ਧਿਆਨ ਰੱਖਿਆ ਜਾਂਦਾ ਹੈ।

2023 ਤਕ ਬਾਗਬਾਨੀ ਖੇਤਰ ਨੂੰ 22 ਲੱਖ ਏਕੜ ਕਰਨ ਦਾ ਟੀਚਾ 

 ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਅਤੇ ਰੁਜਗਾਰ ਵਧਾਉਣ ਲਈ ਜਾਪਾਨ ਦਾ ਇਹ ਦੌਰਾ ਬਾਗਬਾਨੀ ਅਤੇ ਖੇਤੀਬਾੜੀ ਖੇਤਰ ਵਿਚ ਨਵੇਂ ਖੋਜ ਅਤੇ ਵਿਕਾਸ ਦੇ ਲਈ ਮੀਲ ਦਾ ਪੱਥਰ ਸਾਬਿਤ ਹੋਵੇਗਾ। ਇਸ ਨਾਲ ਬਾਗਬਾਨੀ ਦੇ ਵੱਲ ਫਸਲ ਵਿਵਿਧੀਕਰਣ ਵਿਚ ਬਹੁਤ ਵੱਧ ਵਾਧਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਸਾਲ 2023 ਤਕ ਬਾਗਬਾਨੀ ਖੇਤਰ ਨੂੰ 22 ਲੱਖ ਏਕੜ ਕਰਨ ਤੇ ਉਤਪਾਦਨ ਨੂੰ ਤਿੰਨ ਗੁਣਾ ਕਰਨ ਦਾ ਟੀਚਾ ਨਿਰਧਾਰਿਤ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਦੇਸ਼ਾਂ ਵਿਚ ਬਾਗਬਾਨੀ ਦੇ ਖੇਤਰ ਵਿਚ ਅਪਣਾਈ ਜਾ ਰਹੀ ਤਕਨੀਕਾਂ ਦਾ ਅਧਿਐਨ ਕਰ ਅਸੀਂ ਹਰਿਆਣਾ ਵਿਚ ਵੀ ਇੰਨ੍ਹਾਂ ਤਕਨੀਕਾਂ ਨੂੰ ਅਪਣਾਵਾਂਗੇ, ਤਾਂ ਜੋ ਸੂਬੇ ਦੇ ਕਿਸਾਨ ਵੀ ਉਦਮੀ ਬਨਣ ਦੇ ਵੱਲ ਵੱਧਣ ਅਤੇ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋਵੇ। ਇਸ ਤਰ੍ਹਾ ਦੀ ਨਵੀਂ-ਨਵੀਂ ਤਕਨੀਕਾਂ ਨਾਲ ਨਾ ਸਿਰਫ ਕਿਸਾਨਾਂ ਨੂੰ ਲਾਭ ਹੋਵੇਗਾ ਸਗੋ ਹਰਿਆਣਾ ਵਿਚ ਵੀ ਬਾਗਬਾਨੀ ਦੇ ਖੇਤਰ ਵਿਚ ਇਕ ਵੱਖ ਪਹਿਚਾਣ ਬਣੇਗੀ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਲਗਾਤਾਰ ਬਾਗਬਾਨੀ ਫਸਲਾਂ ਨੂੰ ਪ੍ਰੋਤਸਾਹਨ ਦੇਣ ਲਈ ਕਿਸਾਨਾਂ ਨੂੰ ਪ੍ਰੋਤਸਾਹਿਤ ਕਰ ਰਹੀ ਹੈ, ਤਾਂ ਜੋ ਕਿਸਾਨ ਰਿਵਾਇਤੀ ਫਸਲਾਂ ਦੀ ਖੇਤੀ ਨੂੰ ਛੱਡ ਕੇ ਫਸਲ ਵਿਵਿਧੀਕਰਣ ਦੇ ਵੱਲ ਵੱਧਣ। ਇਸ ਦੇ ਲਈ ਸੂਬਾ ਸਰਕਾਰ ਵੱਖ-ਵੱਖ ਯੋਜਨਾਵਾਂ ਵਿਚ ਸਬਸਿਡੀ ਵੀ ਪ੍ਰਦਾਨ ਕਰ ਰਹੀ ਹੈ। ਇੰਨ੍ਹਾਂ ਹੀ ਨਹੀਂ, ਸੂਬੇ ਵਿਚ ਫੱਲ, ਫੁੱਲ, ਸਬਜੀਆਂ ਲਈ ਵੱਖ ਤੋਂ ਮੰਡੀਆਂ ਬਣਾ ਰਹੀ ਹੈ। ਹੁਣ ਹਾਲ ਹੀ ਵਿਚ ਸੋਨੀਪਤ ਦੇ ਗਨੌਰ ਵਿਚ ਇੰਡੀਆ ਇੰਟਰਨੈਸ਼ਨਲ ਹੋਰਟੀਕਲਚਰ ਮਾਰਕਿਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਇਸ ਮਾਰਕਿਟ ਦੇ ਬਨਣ ਨਾਲ ਕਿਸਾਨ ਨਾ ਸਿਰਫ ਪੂਰੇ ਦੇਸ਼ ਵਿਚ ਸਗੋ ਵਿਦੇਸ਼ਾਂ ਵਿਚ ਹੁਣ ਆਪਣੀ ਉਪਜ ਤੇ ਉਤਪਾਦ ਸਿੱਧੇ ਵੇਚ ਸਕਣਗੇ।

JP Dalal in Japan: ਜਾਪਾਨ ਦੀ ਖੇਤੀ ਤਕਨੀਕ ਵਰਤੇਗਾ ਹਰਿਆਣਾ, ਖੇਤੀਬਾੜੀ ਮੰਤਰੀ ਪਹੁੰਚੇ ਟੋਕੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Advertisement
ABP Premium

ਵੀਡੀਓਜ਼

CM ਮਾਨ ਨੇ ਲੋਕਾਂ ਨੂੰ ਗੱਲਾਂ ਨਾਲ ਕਿਵੇਂ ਜਿੱਤਿਆ?Salman Khan ਨੂੰ ਧਮਕੀ ਦੇਣ ਵਾਲਾ ਪੁਲਿਸ ਨੇ ਕੀਤਾ ਗ੍ਰਿਫਤਾਰRavneet Bittu ਨੂੰ Raja Warring 'ਤੇ ਕਿਉ ਆਇਆ ਗੁੱਸਾ? Abp sanjhaਮੰਡੀ 'ਚ ਰਾਤ ਕੱਟਣੀ Raja Warring ਨੂੰ ਹੁਣ ਕਿਉਂ ਯਾਦ ਆਈ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ

Embed widget