Haryana Sarpanch Firing Video: ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿੱਚ ਹਵਾਈ ਫਾਇਰਿੰਗ ਕਰਦੇ ਹੋਏ ਇੱਕ ਨਵੇਂ ਚੁਣੇ ਸਰਪੰਚ ਦਾ ਡਾਂਸ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਮਾਮਲੇ 'ਚ ਕਾਰਵਾਈ ਕਰਦੇ ਹੋਏ ਹਰਿਆਣਾ ਪੁਲਿਸ ਨੇ ਹੁਣ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਮਹਿਲਾ ਦੇ ਖਿਲਾਫ ਆਰਮਜ਼ ਐਕਟ ਅਤੇ ਆਈ.ਟੀ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਜਿਸ ਮਹਿਲਾ ਸਰਪੰਚ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਉਹ ਸਿਰਸਾ ਜ਼ਿਲ੍ਹੇ ਦੇ ਪਿੰਡ ਦੜਬਾ ਦੀ ਨਵਨਿਯੁਕਤ ਸਰਪੰਚ ਸੰਤੋਸ਼ ਬੈਨੀਵਾਲ ਹੈ।
ਮਹਿਲਾ ਸਰਪੰਚ ਪਿਸਤੌਲ ਨਾਲ ਕਰ ਰਹੀ ਹੈ ਹਵਾਈ ਫਾਇਰ
ਨਾਥੂਸਰੀ ਚੌਪਾਟਾ ਪੁਲਿਸ ਮੁਤਾਬਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਕਾਰਵਾਈ ਕਰਦੇ ਹੋਏ ਮਹਿਲਾ ਸਰਪੰਚ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਏਐਸਆਈ ਸੁਭਾਸ਼ ਚੰਦਰ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਪਿੰਡ ਦੜਬਾ ਦੇ ਨਵੇਂ ਚੁਣੇ ਗਏ ਸਰਪੰਚ ਸੰਤੋਸ਼ ਬੈਨੀਵਾਲ ਪਿੰਡ ਦੀਆਂ ਦੋ ਕੁੜੀਆਂ ਨਾਲ ਡੀਜੇ ਦੇ ਗੀਤਾਂ 'ਤੇ ਨੱਚਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਹ ਆਪਣੇ ਸੱਜੇ ਹੱਥ ਨਾਲ ਪਿਸਤੌਲ ਨਾਲ ਹਵਾ ਵਿੱਚ ਫਾਇਰਿੰਗ ਕਰ ਰਹੀ ਹੈ। ਜੋ ਕਿ ਸਰਕਾਰੀ ਹੁਕਮਾਂ ਦੀ ਉਲੰਘਣਾ ਹੈ ਅਤੇ ਇਸ ਲਈ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਦੇਖੋ ਮਹਿਲਾ ਸਰਪੰਚ ਦੀ ਵਾਇਰਲ ਵੀਡੀਓ
ਪੁਰਾਣਾ ਦੱਸਿਆ ਜਾ ਰਿਹਾ ਹੈ ਵਾਇਰਲ ਹੋ ਰਿਹਾ ਵੀਡੀਓ
ਦੂਜੇ ਪਾਸੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ ਹੈ, ਇਸ ਦੌਰਾਨ ਮਹਿਲਾ ਸਰਪੰਚ ਦੀ ਵਾਇਰਲ ਹੋ ਰਹੀ ਵੀਡੀਓ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਵੀਡੀਓ ਬਹੁਤ ਪੁਰਾਣੀ ਹੈ। ਇਸ ਤੋਂ ਇਲਾਵਾ ਮੁਲਜ਼ਮ ਧਿਰ ਵੀ ਜਲਦੀ ਹੀ ਮੀਡੀਆ ਸਾਹਮਣੇ ਆਪਣਾ ਪੱਖ ਪੇਸ਼ ਕਰੇਗੀ, ਮਹਿਲਾ ਸਰਪੰਚ ਸੰਤੋਸ਼ ਬੈਣੀਵਾਲ ਸਾਬਕਾ ਵਿਧਾਇਕ ਭਰਤ ਸਿੰਘ ਬੈਣੀਵਾਲ ਦੇ ਭਰਾ ਨੰਦਲਾਲ ਦੀ ਪਤਨੀ ਹੈ। ਹਾਲਾਂਕਿ ਵੀਡੀਓ ਵਾਇਰਲ ਹੋਣ 'ਤੇ ਪੁਲਸ ਨੇ ਚੌਕਸੀ ਦਿਖਾਉਂਦੇ ਹੋਏ ਕਾਰਵਾਈ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਨੂੰ ਜਨਤਕ ਸੁਰੱਖਿਆ ਲਈ ਖਤਰਾ ਦੱਸਦਿਆਂ ਧਾਰਾ 285,188 ਆਈਪੀਸੀ 25/54/59 (9) ਆਰਐਮਐਸ ਐਕਟ ਅਤੇ 67 ਸੀ ਆਈਟੀ ਐਕਟ ਤਹਿਤ ਕੇਸ ਦਰਜ ਕੀਤਾ ਹੈ।