Din Dayal Lado Lakshmi Scheme Starts Today: ਹਰਿਆਣਾ ਦੀਆਂ ਮਹਿਲਾਵਾਂ ਲਈ 25 ਸਤੰਬਰ ਯਾਨੀਕਿ ਅੱਜ ਦਾ ਦਿਨ ਕਾਫੀ ਖਾਸ ਹੋਣ ਵਾਲਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਰਕਾਰ ਅੱਜ ਲੱਖਾਂ ਮਹਿਲਾਵਾਂ ਲਈ 'ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ' ਦੀ ਸ਼ੁਰੂਆਤ ਕਰ ਰਹੀ ਹੈ। ਇਸ ਯੋਜਨਾ ਦੇ ਤਹਿਤ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਹਰ ਮਹੀਨੇ 2100 ਰੁਪਏ ਜਮ੍ਹਾ ਕੀਤੇ ਜਾਣਗੇ। ਇਸ ਯੋਜਨਾ ਲਈ ਰਜਿਸਟ੍ਰੇਸ਼ਨ ਦਾ ਸ਼ੁਰੂਆਤ ਅੱਜ ਤੋਂ ਹੋ ਰਿਹਾ ਹੈ।

Continues below advertisement

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਚਕੂਲਾ ਤੋਂ ਇੱਕ ਮੋਬਾਈਲ ਐਪ ਲਾਂਚ ਕਰਨਗੇ, ਜਿਸ ਰਾਹੀਂ ਯੋਗ ਮਹਿਲਾਵਾਂ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਕਰ ਸਕਣਗੀਆਂ।

Continues below advertisement

ਕੁਝ ਸਮਾਂ ਪਹਿਲਾਂ ਲਾਡੋ ਲਕਸ਼ਮੀ ਯੋਜਨਾ ਦਾ ਨੋਟੀਫਿਕੇਸ਼ਨ ਜਾਰੀ

ਦੱਸ ਦੇਈਏ ਕਿ ਇਸ ਤੋਂ ਪਹਿਲਾਂ 28 ਅਗਸਤ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਕੈਬਨਿਟ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਇਹ ਫ਼ੈਸਲਾ ਲਿਆ ਗਿਆ ਸੀ ਕਿ ਇਹ ਯੋਜਨਾ 25 ਸਤੰਬਰ ਨੂੰ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਬਾਅਦ ਸਰਕਾਰ ਨੇ ਇਸ ਯੋਜਨਾ ਬਾਰੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ। ਹਰਿਆਣਾ ਦਿਵਸ 'ਤੇ 1 ਨਵੰਬਰ ਨੂੰ ਔਰਤਾਂ ਦੇ ਖਾਤਿਆਂ ਵਿੱਚ ਪਹਿਲੀ ਵਾਰ ₹2,100 ਆਉਣਗੇ। ਉਸ ਤੋਂ ਬਾਅਦ ਹਰ ਮਹੀਨੇ ₹2,100 ਔਰਤਾਂ ਦੇ ਖਾਤੇ ਵਿਚ ਜਮ੍ਹਾ ਹੁੰਦੇ ਰਹਿਣਗੇ।

 

ਪੰਜਾਬ 'ਚ ਕਦੋਂ ਮਿਲਣਗੇ ਔਰਤਾਂ ਨੂੰ 1100 ਰੁਪਏ

ਦੱਸ ਦਈਏ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮਾਨ ਸਰਕਾਰ ਨੇ ਔਰਤਾਂ ਨੂੰ ਹਰ ਮਹੀਨੇ 11000 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਇਸ ਵਾਅਦੇ ਨੂੰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੂਰਾ ਕਰਨ ਲਈ ਕਦਮ ਚੁੱਕੇ, ਪਰ ਕੁਝ ਕਾਰਨਾਂ ਕਰਕੇ ਇਹ ਪੂਰਾ ਨਹੀਂ ਹੋ ਸਕਿਆ। 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਲ ਦੇ ਵਿੱਚ ਇੱਕ ਇੰਟਰਵਿਊ ਦੇ ਵਿੱਚ ਐਲਾਨ ਕੀਤਾ ਗਿਆ ਹੈ ਕਿ ਸਰਕਾਰ ਜਲਦੀ ਹੀ ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਦੀ ਗ੍ਰਾਂਟ ਦੇਵੇਗੀ। ਇਹ ਪੈਸਾ ਅਗਲੇ ਸਾਲ ਮਾਰਚ ਵਿੱਚ ਬਜਟ ਸੈਸ਼ਨ ਦੌਰਾਨ ਲਾਂਚ ਕੀਤਾ ਜਾਵੇਗਾ। ਸਰਕਾਰ ਨੇ ਇਸ ਦੀਆਂ ਤਿਆਰੀਆਂ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਹਨ। ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਕਈ ਹੋਰ ਵਾਅਦੇ ਪਹਿਲਾਂ ਹੀ ਪੂਰੇ ਕੀਤੇ ਜਾ ਚੁੱਕੇ ਹਨ।