ਸਿਰਸਾ: ਥਾਣਾ ਰਾਣੀਆ ਅਧੀਨ ਪੈਂਦੇ ਪਿੰਡ ਸੰਤਨਗਰ ਨੇੜੇ ਢਾਣੀ ਚੌਲੀ ਵਾਲੀ ਵਿੱਚ ਤਿੰਨ ਭਰਾਵਾਂ ਵਿਚਕਾਰ ਹੋਏ ਜ਼ਮੀਨ ਨੂੰ ਲੈ ਕੇ ਝਗੜਾ ਹੋਇਆ। ਜਿਸ ਵਿੱਚ ਉਨ੍ਹਾਂ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਕੁਝ ਪੰਨੇ ਫਾੜ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ। ਇਸ 'ਤੇ ਵਿਵਾਦ ਖੜਾ ਹੋਣ ਮਗਰੋਂ ਡੀਐਸਪੀ ਐਲਨਾਬਾਦ ਜਗਤ ਸਿੰਘ ਮੌਕੇ ’ਤੇ ਪਹੁੰਚੇ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰ ਤੁਰੰਤ ਕਾਰਵਾਈ ਦੇ ਹੁਕਮ ਦੇ ਉਨ੍ਹਾਂ ਨੇ ਮਾਮਲੇ ਨੂੰ ਸ਼ਾਂਤ ਕੀਤਾ।




ਉਧਰ ਘਟਨਾ ਦੀ ਜਾਣਕਾਰੀ ਮਿਲਣ 'ਤੇ ਸਿੱਖ ਸਮਾਜ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਜਗਸੀਰ ਸਿੰਘ ਨਿਵਾਸੀ ਜੰਡਵਾਲਾ ਜੱਟਾਂ ਅਤੇ ਪੰਜ ਪਿਆਰਿਆਂ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ।



ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਨੇ ਦੱਸਿਆ ਕਿ ਇਸ ਮਾਮਲੇ ਦੀ ਸ਼ਿਕਾਇਤ ਵਿੱਚ ਜਗਸੀਰ ਸਿੰਘ ਨੇ ਦੱਸਿਆ ਕਿ ਢਾਣੀ ਚੈਲੇ ਵਾਲੀ ਵਿੱਚ ਰਹਿੰਦੇ ਜਸਵੀਰ ਸਿੰਘ, ਜਸਵੰਤ ਸਿੰਘ ਪੁੱਤਰ ਹਰਦੀਪ ਸਿੰਘ ਅਤੇ ਸਿਮਰਜੀਤ ਕੌਰ ਪਤਨੀ ਜਸਵੰਤ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਦੇ ਪੰਨੇ ਫਾੜ ਦਿੱਤੇ ਅਤੇ ਰਾਤ ਨੂੰ ਗਲੀ ਵਿੱਚ ਸੁੱਟ ਦਿੱਤੇ ਕੇ ਗੂਰੁ ਗ੍ਰੰਥ ਸਾਹਿਬ ਦੀ ਬੇਅਦਬੀ ਕੀਤਾ। ਜਿਸ ਕਾਰਨ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।



ਨਾਲ ਹੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਤਿੰਨਾਂ ਭਰਾਵਾਂ 'ਚ ਪੁਸ਼ਤੇਨੀ ਜ਼ਮੀਨ ਬਾਰੇ ਝਗੜਾ ਚਲ ਰਿਹਾ ਹੈ, ਜਿਸ ਮੁਤਾਬਕ ਉਨ੍ਹਾਂ ਨੇ ਸੋਚੀ ਸਮਝੀ ਚਾਲ ਮੁਤਾਬਕ ਇਸ ਘਟਨਾ ਨੂੰ ਅੰਜਾਮ ਦਿੱਤਾ ਤਾਂ ਜੋ ਇੱਕ ਦੂਜੇ 'ਤੇ ਦਬਾਅ ਬਣਾਇਆ ਜਾ ਸਕੇ। ਇਸ ਮਾਮਲੇ ਦੀ ਸੁਣਵਾਈ ਕਰ ਰਹੇ ਡੀਐਸਪੀ ਜਗਤ ਸਿੰਘ ਦੇ ਸਾਹਮਣੇ ਸਿੱਖ ਸਮਾਜ ਦੇ ਪੰਜ ਪਿਆਰਿਆਂ ਨੇ ਆਪਣਾ ਬਿਆਨ ਦਿੰਦੇ ਹੋਏ ਕਿਹਾ ਕਿ ਨਿਸ਼ਾਨ ਸਾਹਿਬ ਨੂੰ ਅਸਲ ਥਾਂ ਤੋਂ ਉਖਾੜ ਕੇ ਗਿੱਲੀ ਜ਼ਮੀਨ 'ਤੇ ਲਾਇਆ ਗਿਆ ਸੀ ਜੋ ਸਿੱਖ ਧਰਮ ਦੇ ਨਿਯਮਾਂ ਦੇ ਉਲਟ ਹੈ, ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੇ 12 ਪੰਨੇ ਗੱਲੀ 'ਚ ਸੁੱਟੇ ਜੋ ਕਿ ਸਿੱਖ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ।

ਸਿੱਖ ਸੁਸਾਇਟੀ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਤੋਂ ਬਾਅਦ ਡੀਐਸਪੀ ਜਗਤ ਸਿੰਘ ਨੇ ਠਾਣਾ ਇੰਚਾਰਜ ਸੁਭਾਸ਼ ਚੰਦਰ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਦਿਆਂ ਦੋਸ਼ੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਥਾਣਾ ਇੰਚਾਰਜ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਲੋਕਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904