ਹਾਥਰਸ: ਹਾਥਰਸ ਮਾਮਲੇ ਵਿੱਚ ਪੀੜਤ ਲੜਕੀ ਦੇ ਪਿਤਾ ਨੇ ਦੋਸ਼ ਲਾਇਆ ਕਿ ਸਰਕਾਰੀ ਅਧਿਕਾਰੀ ਉਸ ‘ਤੇ ਦਬਾਅ ਪਾ ਰਹੇ ਹਨ। ਉਸ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਪਰਿਵਾਰ ਨੇ ਦੋਸ਼ ਲਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ’ਤੇ ਵਾਰ-ਵਾਰ ਆਪਣੇ ਬਿਆਨ ਬਦਲਣ ਲਈ ਦਬਾਅ ਪਾ ਰਿਹਾ ਹੈ।
ਪੀੜਤਾ ਦੇ ਪਿਤਾ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਉਸ ‘ਤੇ ਥਾਣੇ ਜਾਣ ਲਈ ਦਬਾਅ ਪਾਇਆ ਗਿਆ, ਜਿੱਥੇ ਜ਼ਿਲ੍ਹਾ ਮੈਜਿਸਟਰੇਟ ਤੇ ਪੁਲਿਸ ਅਧਿਕਾਰੀਆਂ ਨੇ ਉਸ ਦੇ ਪਰਿਵਾਰ ਦੇ ਤਿੰਨ ਮੈਂਬਰਾਂ ਤੋਂ ਕੁਝ ਦਸਤਾਵੇਜ਼ਾਂ ‘ਤੇ ਦਸਤਖ਼ਤ ਕਰਵਾਏ।
ਉਧਰ, ਟਵਿੱਟਰ 'ਤੇ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਵੱਲੋਂ ਲੜਕੀ ਦੇ ਪਿਤਾ ਦੀ ਸਾਂਝੀ ਕੀਤੀ ਗਈ ਵੀਡੀਓ ਵਿੱਚ ਲੜਕੀ ਦੇ ਪਿਤਾ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ, "ਅਸੀਂ ਇਸ ਤੋਂ ਸੰਤੁਸ਼ਟ ਨਹੀਂ ਹਾਂ। ਮੇਰੀ ਬੇਟੀ ਦੇ ਕੇਸ ਦੀ ਜਾਂਚ ਸੀਬੀਆਈ ਤੋਂ ਹੋਣੀ ਚਾਹੀਦੀ ਹੈ ਤੇ ਸੁਪਰੀਮ ਕੋਰਟ ਦੇ ਜੱਜਾਂ ਨੂੰ ਇਸ ਦੀ ਨਿਗਰਾਨੀ ਕਰਨੀ ਚਾਹੀਦੀ ਹੈ। ਸਾਡੇ 'ਤੇ ਅਧਿਕਾਰੀਆਂ ਦਾ ਦਬਾਅ ਹੈ ਤੇ ਸਾਨੂੰ ਨਜ਼ਰਬੰਦ ਕੀਤਾ ਗਿਆ ਹੈ। ਮੀਡੀਆ ਨੂੰ ਸਾਡੇ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।"
ਇਹ ਇੱਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਹੋਇਆ ਜਿਸ ਵਿੱਚ ਹਾਥਰਸ ਦੇ ਜ਼ਿਲ੍ਹਾ ਮੈਜਿਸਟਰੇਟ ਪ੍ਰਵੀਨ ਕੁਮਾਰ ਲਕਸ਼ਕਰ ਨੇ ਲੜਕੀ ਦੇ ਪਿਤਾ ਨੂੰ ਕਥਿਤ ਤੌਰ 'ਤੇ ਦੱਸਿਆ ਸੀ ਕਿ ਕੀ ਉਹ ਇਹ ਬਿਆਨ ਬਰਕਰਾਰ ਰੱਖਣਾ ਚਾਹੁੰਦੇ ਹਨ ਜਾਂ ਇਸ ਨੂੰ ਬਦਲਣਾ ਚਾਹੁੰਦੇ ਹਨ, ਇਸ ਬਾਰੇ ਮੁੜ ਇੱਕ ਵਾਰ ਸੋਚੋ।"
ਸੋਸ਼ਲ ਮੀਡੀਆ 'ਤੇ ਵੀਡੀਓ ਮੁਤਾਬਕ, ਜ਼ਿਲ੍ਹਾ ਮੈਜਿਸਟ੍ਰੇਟ ਨੇ ਪੀੜਤਾ ਦੇ ਪਿਤਾ ਨੂੰ ਕਿਹਾ, "ਆਪਣੀ ਭਰੋਸੇਯੋਗਤਾ ਨੂੰ ਖ਼ਤਮ ਨਾ ਕਰੋ। ਮੀਡੀਆ ਵਾਲੇ (ਦੇ ਬਾਰੇ), ਮੈਂ ਤੁਹਾਨੂੰ ਦੱਸ ਦੇਵਾਂ ਕਿ ਅੱਜ ਅੱਧਾ ਚਲੇ ਗਿਆ ਹੈ, ਅੱਧੇ ਕੱਲ੍ਹ ਸਵੇਰੇ ਤੱਕ ਚਲੇ ਜਾਣਗੇ ਤੇ…ਅਸੀਂ ਹੀ ਬੱਸ ਖੜ੍ਹੇ ਹਾਂ, ਤੁਹਾਡੇ ਨਾਲ, ਠੀਕ ਹੈ। ਹੁਣ ਤੁਹਾਡੀ ਇੱਛਾ, ਨਹੀਂ ਬਦਲਣਾ ਹੈ।"
ਪੋਸਟ ਮਾਰਟਮ ਦੀ ਰਿਪੋਰਟ ਸਾਹਮਣੇ ਆਈ:
ਇਸ ਦੌਰਾਨ ਅਹਿਮ ਗੱਲ ਇਹ ਹੈ ਕਿ ਹਾਥਰਸ ਸਮੂਹਕ ਬਲਾਤਕਾਰ ਪੀੜਤ ਦੀ ਪੋਸਟ ਮਾਰਟਮ ਦੀ ਰਿਪੋਰਟ ਸਾਹਮਣੇ ਆਈ ਹੈ। ਰਿਪੋਰਟ ਮੁਤਾਬਕ ਪੀੜਤਾ ਦੇ ਗਰਦਨ 'ਤੇ ਜ਼ਖਮਾਂ ਦੇ ਨਿਸ਼ਾਨ ਤੇ ਹੱਡੀਆਂ ਵੀ ਟੁੱਟੀਆਂ ਹਨ। ਪੋਸਟ ਮਾਰਟਮ ਦੀ ਰਿਪੋਰਟ ਤੋਂ ਪਤਾ ਚੱਲਦਾ ਹੈ ਕਿ ਪੀੜਤਾ ਨਾਲ ਕਿਸ ਤਰ੍ਹਾਂ ਦੀ ਦਰਿੰਦਗੀ ਨਹੀਂ ਕੀਤੀ ਗਈ।
ਪੋਸਟ ਮਾਰਟਮ ਦੀ ਰਿਪੋਰਟ ਮੁਤਾਬਕ ਦੋਸ਼ੀ ਨੇ ਮ੍ਰਿਤਕਾ ਦੀ ਜੀਭ ਕੱਟ ਦਿੱਤੀ ਸੀ ਤੇ ਉਸ ਦੇ ਗਲੇ, ਰੀੜ੍ਹ ਦੀ ਹੱਡੀ ਵੀ ਤੋੜ ਦਿੱਤੀ ਸੀ। ਇਹ ਰਿਪੋਰਟ ਦਿੱਲੀ ਦੇ ਸਫਦਰਜੰਗ ਹਸਪਤਾਲ ਨੇ ਜਾਰੀ ਕੀਤੀ ਹੈ। ਪੋਸਟ ਮਾਰਟਮ ਰਿਪੋਰਟ ਮੁਾਤਬਕ ਇੱਕ ਵਾਰ ਨਹੀਂ, ਕਈ ਵਾਰ ਪੀੜਤਾ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਹਾਥਰਸ ਕੇਸ: ਪੀੜਤ ਪਰਿਵਾਰ ਨੇ ਸੀਬੀਆਈ ਜਾਂਚ ਮੰਗੀ, ਪ੍ਰਸ਼ਾਸਨ ‘ਤੇ ਦਬਾਅ ਬਣਾਉਣ ਦਾ ਇਲਜ਼ਾਮ
ਏਬੀਪੀ ਸਾਂਝਾ
Updated at:
02 Oct 2020 11:55 AM (IST)
ਪੀੜਤਾ ਦੇ ਪਿਤਾ ਨੇ ਦਾਅਵਾ ਕੀਤਾ ਕਿ ਉਸ ‘ਤੇ ਪੁਲਿਸ ਕੋਲ ਜਾਣ ਲਈ ਦਬਾਅ ਪਾਇਆ ਗਿਆ ਸੀ। ਉੱਥੇ ਜ਼ਿਲ੍ਹਾ ਅਧਿਕਾਰੀ ਤੇ ਪੁਲਿਸ ਅਧਿਕਾਰੀਆਂ ਨੇ ਤਿੰਨ ਪਰਿਵਾਰਕ ਮੈਂਬਰਾਂ ਤੋਂ ਕੁਝ ਦਸਤਾਵੇਜ਼ਾਂ 'ਤੇ ਦਸਤਖਤ ਕਰਵਾਏ।
- - - - - - - - - Advertisement - - - - - - - - -