Hathras Gang-Rape: ਹਾਥਰਸ ਗੈਂਗਰੇਪ 'ਚ CBI ਜਾਂਚ ਦੇ ਆਦੇਸ਼
ਏਬੀਪੀ ਸਾਂਝਾ | 03 Oct 2020 08:43 PM (IST)
Hathras Case: ਹਾਥਰਸ ਕੇਸ 'ਚ ਹੁਣ CBI ਜਾਂਚ ਹੋਏਗੀ।ਯੂਪੀ ਦੀ ਯੋਗੀ ਸਰਕਾਰ ਨੇ CBI ਜਾਂਚ ਦੀ ਸਿਫਾਰਿਸ਼ ਕੀਤੀ ਹੈ।
Hathras Case:ਹਾਥਰਸ ਮਾਮਲੇ ਵਿੱਚ ਰਾਜ ਦੀ ਯੋਗੀ ਆਦਿੱਤਿਆਨਾਥ ਸਰਕਾਰ ਨੇ ਸੀਬੀਆਈ ਜਾਂਚ ਦੀ ਸਿਫਾਰਸ਼ ਕੀਤੀ ਹੈ। ਪੀੜਤ ਲੜਕੀ ਦੇ ਪਿਤਾ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ, ਜਿਸ ਨੂੰ ਯੂਪੀ ਦੇ ਸੀਐਮ ਨੇ ਸਵੀਕਾਰ ਕਰ ਲਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿਚ ਵਾਪਰੇ ਜਬਰ ਜਨਾਹ ਦੁਖਾਂਤ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਸੀ। ਹਾਥਰਸ ਕੇਸ 'ਚ ਹੁਣ CBI ਜਾਂਚ ਹੋਏਗੀ।ਯੂਪੀ ਦੀ ਯੋਗੀ ਸਰਕਾਰ ਨੇ CBI ਜਾਂਚ ਦੀ ਸਿਫਾਰਿਸ਼ ਕੀਤੀ ਹੈ।ਰਾਹੁਲ ਅਤੇ ਪ੍ਰਿਯੰਕਾ ਨੇ ਪੀੜਤਾ ਦੇ ਭਰਾ, ਪਿਤਾ ਅਤੇ ਮਾਂ ਨਾਲ ਕਾਫ਼ੀ ਸਮੇਂ ਬੰਦ ਕਮਰੇ ਵਿੱਚ ਗੱਲਬਾਤ ਕੀਤੀ।ਇਸ ਦੌਰਾਨ ਉਨ੍ਹਾਂ ਨਾਲ ਕਾਂਗਰਸੀ ਨੇਤਾ ਅਧੀਰ ਰੰਜਨ ਚੌਧਰੀ ਵੀ ਮੌਜੂਦ ਸੀ। ਦੱਸ ਦੇਈਏ ਕਿ ਹੁਣ ਤੱਕ ਇਸ ਕੇਸ ਵਿੱਚ ਕੁੱਲ੍ਹ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਯੂਪੀ ਸਰਕਾਰ ਨੇ ਸਖ਼ਤੀ ਦਿਖਾਉਂਦੇ ਹੋਏ ਜ਼ਿਲ੍ਹੇ ਦੇ ਐਸਪੀ ਸਣੇ ਪੰਜ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ।