Hathras Case: ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਲੜਕੀ ਨਾਲ ਵਾਪਰੀ ਦਰਿੰਦਗੀ ਦੀ ਘਟਨਾ ਤੋਂ ਬਾਅਦ ਪੂਰਾ ਦੇਸ਼ ਗੁੱਸੇ ਵਿੱਚ ਹੈ ਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰ ਰਿਹਾ ਹੈ। ਉਧਰ, ਇਸ ਮਾਮਲੇ ਵਿੱਚ, ਉੱਤਰ ਪ੍ਰਦੇਸ਼ ਸਰਕਾਰ ਇਹ ਕਹਿ ਰਹੀ ਹੈ ਕਿ ਪੀੜਤ ਲੜਕੀ ਨਾਲ ਬਲਾਤਕਾਰ ਨਹੀਂ ਹੋਇਆ ਪਰ ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ 'ਤੇ ਇਸ ਮਾਮਲੇ ਵਿੱਚ ਚੁੱਪ ਰਹਿਣ ਲਈ ਦਬਾਅ ਬਣਾਇਆ ਜਾ ਰਿਹਾ ਹੈ।

ਪੀੜਤ ਲੜਕੀ ਦੀ ਪੋਸਟ ਮਾਰਟਮ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਲੜਕੀ ਦੀ ਰੀੜ੍ਹ ਦੀ ਹੱਡੀ 'ਤੇ ਵੀ ਸੱਟਾਂ ਲੱਗੀਆਂ ਸੀ ਤੇ ਉਸ ਦੇ ਪ੍ਰਾਈਵੇਟ ਅੰਗਾਂ ਨੂੰ ਵੀ ਨੁਕਸਾਨਿਆ ਗਿਆ ਸੀ, ਪਰ ਉਸ ਦੀ ਪੋਸਟ ਮਾਰਟਮ ਰਿਪੋਰਟ ਵਿੱਚ ਇਹ ਦੱਸਿਆ ਗਿਆ ਹੈ ਕਿ ਲੜਕੀ ਨਾਲ ਬਲਾਤਕਾਰ ਨਹੀਂ ਕੀਤਾ ਗਿਆ।

ਉੱਤਰ ਪ੍ਰਦੇਸ਼ ਦੇ ਏਡੀਜੀ ਪ੍ਰਸ਼ਾਂਤ ਕੁਮਾਰ ਦਾ ਦਾਅਵਾ ਹੈ ਕਿ ਪੀੜਤ ਦੇ ਸਰੀਰ ਵਿੱਚ ਕੋਈ ਸ਼ੁਕਰਾਣੂ ਨਹੀਂ ਮਿਲਿਆ ਹੈ ਤੇ ਇਸ ਲਈ ਬਲਾਤਕਾਰ ਦੀ ਪੁਸ਼ਟੀ ਨਹੀਂ ਹੋ ਸਕਦੀ। ਇਸ ਦੇ ਅਧਾਰ 'ਤੇ ਉਨ੍ਹਾਂ ਕਿਹਾ ਕਿ ਫੋਰੈਂਸਿਕ ਰਿਪੋਰਟ ਸਾਬਤ ਕਰਦੀ ਹੈ ਕਿ ਪੀੜਤਾ ਨਾਲ ਬਲਾਤਕਾਰ ਨਹੀਂ ਹੋਇਆ ਸੀ।

ਪੋਸਟ ਮਾਰਟਮ ਰਿਪੋਰਟ ਵਿੱਚ ਦਾਅਵਾ ਨਹੀਂ ਹੋਇਆ ਬਲਾਤਕਾਰ
ਲੜਕੀ ਦੀ ਪੋਸਟ ਮਾਰਟਮ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ ਉਸ ਦੇ ਪ੍ਰਾਈਵੇਟ ਅੰਗ ਨੁਕਸਾਨੇ ਗਏ ਹਨ। ਪਰ ਇਸ ਦੇ ਅਧਾਰ ‘ਤੇ ਇਹ ਨਹੀਂ ਕਿਹਾ ਜਾ ਸਕਦਾ ਕਿ ਉਸ ਨਾਲ ਬਲਾਤਕਾਰ ਹੋਇਆ ਹੋਵੇਗਾ। ਦਰਅਸਲ, ਪੋਸਟ ਮਾਰਟਮ ਰਿਪੋਰਟ ਵਿੱਚ ਲਿਖਿਆ ਗਿਆ ਹੈ ਕਿ ਪੀੜਤ ਦੀ ਗਰਦਨ ਟੁੱਟੀ ਹੋਈ ਸੀ, ਉਸ ਦੇ ਸਰੀਰ ਦੀਆਂ ਕਈ ਹੱਡੀਆਂ ਟੁੱਟੀਆਂ ਸੀ ਅਤੇ ਪੀੜਤ ਦੇ ਗਲੇ 'ਤੇ ਸੱਟਾਂ ਦੇ ਨਿਸ਼ਾਨ ਸਾਬਤ ਕਰਦੇ ਹਨ ਕਿ ਉਸਦਾ ਗ਼ਲਾ ਘੁਟਣ ਦੀ ਵੀ ਕੋਸ਼ਿਸ਼ ਵੀ ਕੀਤੀ ਗਈ ਸੀ।

ਪੀੜਤ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨਾਂ 'ਚ ਇੰਨਫੈਕਸ਼ਨ ਹੋਣਾ ਸ਼ੁਰੂ ਹੋ ਗਿਆ ਸੀ ਅਤੇ ਸਰੀਰ ਵੀ ਸੜਨ ਲੱਗਾ ਸੀ। ਪੀੜਤ ਦੀ ਮੌਤ ਮਗਰੋਂ, ਪੋਸਟਮਾਰਟਮ ਰਿਪੋਰਟ 'ਚ ਇਹ ਦੱਸਿਆ ਗਿਆ ਕਿ ਉਸਦੀ ਮੌਤ ਦਿਲ ਦੇ ਦੌਰੇ ਨਾਲ ਹੋਈ ਹੈ।