ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਸ਼ੁੱਕਰਵਾਰ ਕਿਹਾ ਕਿ ਭਾਰਤ ਦੁਨੀਆਂ ਕੋਰੋਨਾ ਵਾਇਰਸ ਨਾਲ ਸਭ ਤੋਂ ਘੱਟ ਇਨਫੈਕਸ਼ਨ ਤੇ ਘੱਟ ਮੌਤ ਦਰ ਵਾਲੇ ਦੇਸ਼ਾਂ 'ਚੋਂ ਇਕ ਹੈ। ਉਨ੍ਹਾਂ ਕਿਹਾ ਇੱਥੇ ਵਾਇਰਸ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਦਰ 64.45 ਫੀਸਦ ਹੈ ਤੇ ਮੌਤ ਦਰ 2.3 ਪ੍ਰਤੀਸ਼ਤ ਹੈ।


ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਇਸ ਦੌਰਾਨ ਦੇਸ਼ 'ਚ ਲਗਾਤਾਰ ਤੀਜੇ ਦਿਨ ਕੋਵਿਡ-19 ਤੋਂ ਠੀਕ ਹੋਏ ਲੋਕਾਂ ਦੀ ਸੰਖਿਆ 24 ਘੰਟੇ ਦੇ ਸਮੇਂ 'ਚ 34,602 ਦੇ ਰਿਕਾਰਡ ਪੱਧਰ 'ਤੇ ਪਹੁੰਚ ਗਈ। ਮੰਤਰਾਲੇ ਨੇ ਕਿਹਾ ਸਿਹਤਮੰਦ ਹੋਏ ਕੁੱਲ ਲੋਕਾਂ ਦੀ ਸੰਖਿਆ 8,17,208 ਹੋ ਗਈ ਹੈ।


ਕੋਰੋਨਾ ਵਾਇਰਸ ਖ਼ਿਲਾਫ਼ ਪੰਜਾਬ ਸਰਕਾਰ ਦਾ 10 ਜ਼ਿਲ੍ਹਿਆਂ 'ਚ ਵੱਡਾ ਉਪਰਾਲਾ


ਸਿਹਤ ਮੰਤਰਾਲੇ ਦੇ ਬਿਆਨ ਮੁਤਾਬਕ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਆਮ ਲੋਕਾਂ ਦੀ ਇਮਿਊਨਿਟੀ ਵਧਾਉਣ 'ਚ ਭਾਰਤੀ ਰਵਾਇਤੀ ਇਲਾਜ ਪ੍ਰਣਾਲੀ ਨੇ ਮਹੱਤਵਪੂਰਨ ਯੋਗਦਾਨ ਦਿੱਤਾ ਹੈ।


ਦੁਨੀਆਂ ਭਰ 'ਚ ਕੋਰੋਨਾ ਮਾਮਲਿਆਂ 'ਚ ਰਿਕਾਰਡ ਵਾਧਾ, ਇਕ ਦਿਨ 'ਚ ਪੌਣੇ ਤਿੰਨ ਲੱਖ ਤੋਂ ਵੱਧ ਕੇਸ


ਕੋਰੋਨਾ ਨੇ ਉਲਝਾਈ ਕੈਪਟਨ ਸਰਕਾਰ, ਹੁਣ ਆਪਣੇ ਬਣਾਏ ਨਿਯਮਾਂ ਖਿਲਾਫ ਹੀ ਜ਼ੁਰਮਾਨਾ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ