Food Poisoning in Noida: ਨੋਇਡਾ 'ਚ Food Poisoning ਕਾਰਨ 100 ਵਿਦਿਆਰਥੀਆਂ ਦੀ ਵਿਗੜੀ ਸਿਹਤ, ਹਸਪਤਾਲ 'ਚ ਦਾਖਲ
Greater Noida: ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਇੱਕ ਹੋਸਟਲ ਵਿੱਚ ਰਹਿਣ ਵਾਲੇ ਕਰੀਬ 100 ਵਿਦਿਆਰਥੀਆਂ ਦੀ ਸਿਹਤ ਵਿਗੜ ਗਈ ਹੈ। ਇਸ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਗ੍ਰੇਟਰ ਨੋਇਡਾ ਦੇ ਇੱਕ ਹੋਸਟਲ ਤੋਂ ਭੋਜਨ ਵਿੱਚ Food Poisoning ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਗਲਤ ਭੋਜਨ ਖਾਣ ਕਾਰਨ 100 ਦੇ ਕਰੀਬ ਵਿਦਿਆਰਥੀ ਬਿਮਾਰ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਨਾਲੇਜ ਪਾਰਕ ਥਾਣੇ ਦੇ ਅਨੁਸਾਰ ਹੁਣ ਸਾਰਿਆਂ ਦੀ ਸਿਹਤ ਠੀਕ ਹੈ।
ਜਾਣਕਾਰੀ ਮੁਤਾਬਕ ਮਾਮਲਾ ਨਾਲੇਜ ਪਾਰਕ ਥਾਣਾ ਖੇਤਰ ਦਾ ਹੈ। ਲੋਇਡ ਕਾਲਜ ਵਿੱਚ ਆਰੀਅਨ ਰੈਜ਼ੀਡੈਂਸੀ ਨਾਮ ਦਾ ਇੱਕ ਹੋਸਟਲ ਹੈ। ਬਿਮਾਰ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ 100 ਦੇ ਕਰੀਬ ਹੈ। ਸਾਰੇ ਵਿਦਿਆਰਥੀਆਂ ਨੂੰ ਵੱਖ-ਵੱਖ ਹਸਪਤਾਲਾਂ ਅਤੇ ਕਲੀਨਿਕਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਵਿਦਿਆਰਥੀਆਂ ਦਾ ਇਲਾਜ ਚੱਲ ਰਿਹਾ ਹੈ। ਹੋਸਟਲ ਵੱਲੋਂ ਵਿਦਿਆਰਥੀਆਂ ਨੂੰ ਗਲਤ ਖਾਣਾ ਪਰੋਸਿਆ ਗਿਆ ਸੀ। ਵਿਦਿਆਰਥੀਆਂ ਨੇ ਹੋਸਟਲ ਸੰਚਾਲਕ 'ਤੇ ਕਈ ਦੋਸ਼ ਲਾਏ ਹਨ।
ਪੁਲਿਸ ਨੇ ਦੱਸਿਆ ਕਿ ਮਾਮਲਾ ਨਾਲੇਜ ਪਾਰਕ ਥਾਣੇ ਦੀ ਪੁਲਿਸ ਦੇ ਧਿਆਨ 'ਚ ਹੈ, ਵਿਦਿਆਰਥੀਆਂ ਨੇ 8 ਮਾਰਚ ਦੀ ਸ਼ਾਮ ਨੂੰ ਖਾਣਾ ਖਾਧਾ ਸੀ। ਜਿਸ ਕਾਰਨ ਵਿਦਿਆਰਥੀਆਂ ਦੇ ਪੇਟ ਖਰਾਬ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਸਾਰੇ ਵਿਦਿਆਰਥੀਆਂ ਦੀ ਹਾਲਤ ਠੀਕ ਹੈ, ਅਮਨ-ਸ਼ਾਂਤੀ ਬਣੀ ਹੋਈ ਹੈ। ਨਾਲੇਜ ਪਾਰਕ ਥਾਣੇ ਦੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਵਿਦਿਆਰਥੀ ਮਹਾਸ਼ਿਵਰਾਤਰੀ ਦੇ ਮੌਕੇ 'ਤੇ ਵਰਤ ਰੱਖ ਰਹੇ ਸਨ। ਉਸ ਤੋਂ ਬਾਅਦ ਸ਼ਾਮ ਨੂੰ ਛੋਲਿਆਂ ਦੇ ਆਟੇ ਤੋਂ ਬਣਿਆ ਖਾਣਾ ਖਾਧਾ। ਇਸ ਤੋਂ ਬਾਅਦ ਵਿਦਿਆਰਥੀਆਂ ਦੀ ਸਿਹਤ ਵਿਗੜ ਗਈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਖਾਣੇ 'ਚ ਕੀ ਗਲਤੀ ਸੀ ਅਤੇ ਇਸ ਲਈ ਕੌਣ ਜ਼ਿੰਮੇਵਾਰ ਹੈ। ਦੂਜੇ ਪਾਸੇ ਲੋਇਡ ਕਾਲਜ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਹੋਸਟਲ ਨਾਲ ਸਾਡਾ ਕੋਈ ਲੈਣਾ-ਦੇਣਾ ਨਹੀਂ ਹੈ। ਹੋਸਟਲ ਨੂੰ ਨਿੱਜੀ ਪੱਧਰ 'ਤੇ ਕੋਈ ਹੋਰ ਚਲਾ ਰਿਹਾ ਹੈ।
PM Kisan : ਜਾਰੀ ਹੋਈ ਕਿਸਾਨ ਸਨਮਾਨ ਨਿਧੀ ਦੀ 16ਵੀਂ ਕਿਸ਼ਤ, ਤੁਹਾਡੇ ਖਾਤੇ ਵਿੱਚ ਪੈਸੇ ਆਏ ਜਾਂ ਨਹੀਂ, ਇੰਝ ਕਰੋ ਚੈੱਕ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :