Brij Bhushan Singh Case: ਬੀਜੇਪੀ ਸੰਸਦ ਮੈਂਬਰ ਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ਼ ਪਹਿਲਵਾਨਾਂ ਦਾ ਵਿਰੋਧ ਜ਼ਾਰੀ ਹੈ। ਕਈ ਮਹਿਲਾਂ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਸਿੰਘ 'ਤੇ ਜਿਨਸੀ ਸ਼ੋਸ਼ਣ ਅਤੇ ਹੋਰ ਦੋਸ਼ ਲਗਾਏ ਹਨ। ਦਿੱਲੀ ਪੁਲਿਸ ਨੇ ਇਸ ਮਾਮਲੇ ਸਬੰਧੀ 1500 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਦੀ ਹੁਣ ਸੁਣਵਾਈ ਹੋਣੀ ਹੈ। ਇਸ ਚਾਰਜਸ਼ੀਟ ਦੀ ਸੁਣਵਾਈ ਲਈ 27 ਜੂਨ ਨੂੰ ਦੁਪਹਿਰ 2 ਵਜੇ ਰਾਉਸ ਐਵੇਨਿਊ ਅਦਾਲਤ ਵਿੱਚ ਸੁਣਵਾਈ ਹੋਵੇਗੀ।
ਚਾਰਜਸ਼ੀਟ 'ਤੇ ਹੋਵੇਗੀ ਸੁਣਵਾਈ
ਸੀਐਮਐਮ ਮਹਿਮਾ ਰਾਏ ਸਿੰਘ ਨੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਬ੍ਰਿਜਭੂਸ਼ਨ ਸਿੰਘ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ ਅਤੇ ਕੇਸ ਨੂੰ MP/MLA ਅਦਾਲਤ ਵਿੱਚ ਟਰਾਂਸਫਰ ਕਰ ਦਿੱਤਾ ਹੈ। CMM ਮਹਿਮਾ ਰਾਏ ਸਿੰਘ ਨੇ ਮਾਮਲਾ ACMM ਹਰਜੀਤ ਸਿੰਘ ਜਸਪਾਲ ਨੂੰ ਭੇਜ ਦਿੱਤਾ ਹੈ। ਹੁਣ ਏਸੀਐੱਮਐੱਮ ਹਰਜੀਤ ਸਿੰਘ ਜਸਪਾਲ ਦੀ ਅਦਾਲਤ ਬ੍ਰਿਜ ਭੂਸ਼ਣ ਸਿੰਘ ਖਿਲਾਫ਼ ਦਾਇਰ ਚਾਰਜਸ਼ੀਟ 'ਤੇ ਨੋਟਿਸ ਲੈਂਦਿਆਂ ਸੁਣਵਾਈ ਕਰੇਗੀ।
ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ 'ਤੇ ਕਾਰਵਾਈ
ਦਿੱਲੀ ਪੁਲਿਸ ਨੇ 6 ਬਾਲਗ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ 'ਤੇ ਚਾਰਜਸ਼ੀਟ ਦਾਇਰ ਕੀਤੀ ਹੈ, ਮਹਿਲਾ ਪਹਿਲਵਾਨਾਂ ਨੇ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਸਨ ਅਤੇ ਲੰਬੇ ਸਮੇਂ ਤੋਂ ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਸਨ। ਜਿਸ ਤੋਂ ਬਾਅਦ ਬ੍ਰਿਜ ਭੂਸ਼ਣ ਖਿਲਾਫ਼ ਮਾਮਲਾ ਦਰਜ ਕੀਤਾ ਗਿਆ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਕਈ ਲੋਕਾਂ ਅਤੇ ਪੀੜਤਾਂ ਦੇ ਬਿਆਨ ਦਰਜ ਕੀਤੇ ਹਨ, ਜਿਨ੍ਹਾਂ ਨੂੰ ਕਰੀਬ 1500 ਪੰਨਿਆਂ ਦੀ ਚਾਰਜਸ਼ੀਟ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ