ਨਵੀਂ ਦਿੱਲੀ: ਸਾਲ 2002 ਦੇ ਗੁਜਰਾਤ ਦੰਗਿਆਂ ਦੌਰਾਨ ਸੂਬੇ 'ਚ ਉਸ ਵੇਲੇ ਤਤਕਾਲੀ ਮੁੱਖ ਮੰਤਰੀ ਨਰੇਂਦਰ ਮੋਦੀ ਨੂੰ ਕਲੀਨ ਚਿੱਟ ਦਿੱਤੇ ਜਾਣ ਖ਼ਿਲਾਫ਼ ਦਾਇਰ ਪਟੀਸ਼ਨ 'ਤੇ ਅੱਜ ਸੁਣਵਾਈ ਟਲ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਅਗਲੇ ਸਾਲ ਜਨਵਰੀ 'ਚ ਹੋਵੇਗੀ।
ਇਹ ਪਟੀਸ਼ਨ ਕਾਂਗਰਸ ਦੇ ਸੰਸਦ ਮੈਂਬਰ ਰਹੇ ਅਹਿਸਾਨ ਜਾਫ਼ਰੀ ਦੀ ਪਤਨੀ ਜ਼ਾਕੀਆ ਜਾਫ਼ਰੀ ਨੇ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਜਨਵਰੀ 'ਚ ਕਰਨ ਦਾ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਗੁਜਰਾਤ ਹਾਈਕੋਰਟ ਨੇ ਸੁਪਰੀਮ ਕੋਰਟ 'ਚ ਮੋਦੀ ਤੇ 59 ਹੋਰਾਂ ਨੂੰ ਕਲੀਨ ਚਿੱਟ ਦਿੱਤੇ ਜਾਣ ਦੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਜ਼ਾਕੀਆ ਜਾਫ਼ਰੀ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਸੁਪਰੀਮ ਕੋਰਟ ਦਾ ਰੁੱਖ ਕੀਤਾ ਸੀ।