Heat Wave In India : ਛੱਤੀਸਗੜ੍ਹ ਵਿੱਚ ਮੌਸਮ ਵਿਭਾਗ ਨੇ ਰਾਜ ਵਿੱਚ ਹੀਟਵੇਵ ਨੂੰ ਲੈ ਕੇ 18 ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਆਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ 24 ਅਤੇ 48 ਘੰਟਿਆਂ ਦੌਰਾਨ ਇਨ੍ਹਾਂ ਜ਼ਿਲ੍ਹਿਆਂ ਵਿੱਚ ਭਿਆਨਕ ਗਰਮੀ ਦੀ ਲਹਿਰ ਅਤੇ ਗਰਮ ਰਾਤ ਹੋਣ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ।
 
ਇੱਕ ਰੀਲੀਜ਼ ਦੇ ਅਨੁਸਾਰ ਰਾਜ ਦੇ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਲਈ ਸਰਗੁਜਾ, ਜਸ਼ਪੁਰ, ਬਿਲਾਸਪੁਰ, ਮੁੰਗੇਲੀ, ਕੋਰਬਾ, ਜੰਜਗੀਰ, ਰਾਏਪੁਰ, ਬਲੋਦਾਬਾਜ਼ਾਰ, ਮਹਾਸਮੁੰਦ, ਦੁਰਗ ਅਤੇ ਰਾਜਨੰਦਗਾਓਂ ਜ਼ਿਲ੍ਹਿਆਂ ਦੇ ਇੱਕ ਜਾਂ ਦੋ ਹਿੱਸਿਆਂ ਵਿੱਚ ਗੰਭੀਰ ਗਰਮੀ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ।
 
ਦੂਜੇ ਪਾਸੇ ਕੋਰੀਆ ਦੇ ਕੁਝ ਹਿੱਸਿਆਂ, ਸੂਰਜਪੁਰ, ਬਲਰਾਮਪੁਰ, ਰਾਏਗੜ੍ਹ, ਬਲੋਦ, ਬੇਮੇਤਾਰਾ ਅਤੇ ਕਾਂਕੇਰ ਜ਼ਿਲ੍ਹਿਆਂ ਵਿੱਚ ਹੀਟਵੇਵ ਚੱਲ ਸਕਦੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
 
ਇਸ ਦੇ ਨਾਲ ਹੀ ਅਗਲੇ 48 ਘੰਟਿਆਂ ਤੱਕ ਸੁਰਗੁਜਾ, ਜਸ਼ਪੁਰ, ਬਿਲਾਸਪੁਰ, ਰਾਏਗੜ੍ਹ, ਮੁੰਗੇਲੀ, ਕੋਰਬਾ, ਜੰਜਗੀਰ, ਰਾਏਪੁਰ, ਬਲੋਦਾਬਾਜ਼ਾਰ, ਮਹਾਸਮੁੰਦ, ਦੁਰਗ ਅਤੇ ਰਾਜਨੰਦਗਾਓਂ ਜ਼ਿਲ੍ਹਿਆਂ ਦੇ ਇੱਕ ਜਾਂ ਦੋ ਹਿੱਸਿਆਂ ਵਿੱਚ ਹੀਟਵੇਵ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ :  ਇਮਰਾਨ ਖਾਨ ਦੇ ਨਾਲ ਉਨ੍ਹਾਂ ਦੀ ਭੈਣ 'ਤੇ ਵੀ ਲਟਕੀ ਗ੍ਰਿਫਤਾਰੀ ਦੀ ਤਲਵਾਰ ! ਜ਼ਮੀਨ ਘੁਟਾਲੇ ਵਿੱਚ ਸੰਮਨ

ਇਹ ਵੀ ਪੜ੍ਹੋ : ਮੁੰਬਈ ਬੰਬ ਧਮਾਕਿਆਂ ਦਾ ਮੋਸਟ ਵਾਂਟੇਡ ਅੱਤਵਾਦੀ ਬਸ਼ੀਰ ਕੈਨੇਡਾ 'ਚ ਗ੍ਰਿਫਤਾਰ , ਪਾਕਿਸਤਾਨ ਨੇ ਦਿੱਤੀ ਸੀ ਟ੍ਰੇਨਿੰਗ, ਹੁਣ ਲਿਆਂਦਾ ਜਾਵੇਗਾ ਭਾਰਤ !

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ