Road Accident: ਰਾਜਸਥਾਨ ਦੇ ਜੈਪੁਰ ਵਿਚ ਸ਼ਨੀਵਾਰ ਅੱਧੀ ਰਾਤ ਨੂੰ ਇੱਕ ਦਿਲ-ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ਜਿਸ ਵਿੱਚ ਮਿੰਨੀ ਟਰੱਕ ਅਤੇ ਲਗਜ਼ਰੀ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।


ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜਾ ਲਿਆ।ਨੌਜਵਾਨਾਂ ਦੀਆਂ ਲਾਸ਼ਾਂ ਨੂੰ ਸਥਾਨਕ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਮੁਤਾਬਕ ਇਹ ਹਾਦਸਾ ਸ਼ਨੀਵਾਰ ਅੱਧੀ ਰਾਤ ਕਰੀਬ 1 ਵਜੇ ਜਗਤਪੁਰਾ ਇਲਾਕੇ ‘ਚ ਵਾਪਰਿਆ। ਐਨਆਰਆਈ ਚੌਰਾਹੇ ਉਤੇ ਇਕ ਤੇਜ਼ ਰਫ਼ਤਾਰ ਸਕੋਡਾ ਕਾਰ ਦੀ ਇੱਕ ਮਿੰਨੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਕਾਰ ਵਿਚ ਤਿੰਨ ਨੌਜਵਾਨ ਸਵਾਰ ਸਨ। ਹਾਦਸੇ ਵਿੱਚ ਤਿੰਨਾਂ ਦੀ ਮੌਤ ਹੋ ਗਈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਾਰ ਅਕਸ਼ੈਪਾਤਰ ਵਾਲੇ ਪਾਸਿਓਂ ਆਈ ਸੀ ਅਤੇ ਬਾਅਦ ਵਿੱਚ ਮਿੰਨੀ ਟਰੱਕ ਨਾਲ ਟਕਰਾ ਗਈ।



ਇਸ ਸੜਕ ਹਾਦਸੇ ਵਿੱਚ ਮਰਨ ਵਾਲੇ ਤਿੰਨੇ ਨੌਜਵਾਨ ਕਾਲਜ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ। ਉਹ ਜਗਤਪੁਰਾ ਇਲਾਕੇ ਵਿੱਚ ਸਥਿਤ ਇੱਕ ਪ੍ਰਾਈਵੇਟ ਕਾਲਜ ਵਿੱਚ ਪੜ੍ਹਦੇ ਸੀ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਥਾਣਾ ਸਦਰ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਜਿਸ ਮਿੰਨੀ ਟਰੱਕ ਨਾਲ ਕਾਰ ਦੀ ਟੱਕਰ ਹੋਈ, ਉਹ ਸਬਜ਼ੀਆਂ ਨਾਲ ਲੱਦਿਆ ਹੋਇਆ ਸੀ।


ਇਹ ਨੌਜਵਾਨ ਕਿੱਥੋਂ ਆ ਰਹੇ ਸਨ ਅਤੇ ਕਿੱਥੇ ਜਾ ਰਹੇ ਸਨ, ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਉਨ੍ਹਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਹੈ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ। ਬਾਅਦ ਵਿੱਚ ਨੁਕਸਾਨੀ ਕਾਰ ਨੂੰ ਉਥੋਂ ਹਟਾ ਦਿੱਤਾ ਗਿਆ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ।



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।