Monsoon updates: ਇਨ੍ਹਾਂ ਸੂਬਿਆਂ ਵਿਚ ਮੀਂਹ ਕਾਰਨ ਭਾਰੀ ਤਬਾਹੀ, ਹੜ੍ਹਾਂ ਵਰਗੇ ਬਣੇ ਹਾਲਾਤ
ਕਈ ਸਾਲਾਂ ਬਾਅਦ ਦੱਖਣ-ਪੱਛਮੀ ਮਾਨਸੂਨ ਇਸ ਸਾਲ ਦੱਖਣ ਅਤੇ ਉੱਤਰ-ਪੂਰਬੀ ਭਾਰਤ ਵਿੱਚ ਇੱਕੋ ਸਮੇਂ ਸਰਗਰਮ ਹੋਇਆ। ਇਸ ਦੇ ਪ੍ਰਭਾਵ ਕਾਰਨ ਦੇਸ਼ ਦੇ ਦੋਵਾਂ ਹਿੱਸਿਆਂ ਵਿੱਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ।
Monsoon Report: ਚੇਨਈ ਤੋਂ ਤਿਰੂਵਨੰਤਪੁਰਮ ਤੱਕ ਭਾਰੀ ਬਾਰਸ਼ ਹੋ ਰਹੀ ਹੈ। ਇਸ ਦੇ ਨਾਲ ਹੀ ਉੱਤਰ-ਪੂਰਬੀ ਰਾਜਾਂ ਵਿਚ ਮੀਂਹ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਸਿੱਕਮ, ਤ੍ਰਿਪੁਰਾ, ਆਸਾਮ ਵਰਗੇ ਰਾਜਾਂ ਵਿਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਉੱਤਰੀ ਸਿੱਕਮ ਵਿੱਚ 1600 ਸੈਲਾਨੀ ਫਸੇ ਹੋਏ ਹਨ। ਪਾਣੀ ਦੇ ਤੇਜ਼ ਵਹਾਅ ਜਾਂ ਜ਼ਮੀਨ ਖਿਸਕਣ ਨਾਲ ਸੜਕਾਂ ਰੁੜ੍ਹ ਗਈਆਂ ਹਨ। ਪੁਲ ਡਿੱਗਣ ਕਾਰਨ ਕੁਝ ਇਲਾਕਿਆਂ ਵਿਚ ਸੰਪਰਕ ਟੁੱਟ ਗਿਆ ਹੈ।
ਕਈ ਸਾਲਾਂ ਬਾਅਦ ਦੱਖਣ-ਪੱਛਮੀ ਮਾਨਸੂਨ ਇਸ ਸਾਲ ਦੱਖਣ ਅਤੇ ਉੱਤਰ-ਪੂਰਬੀ ਭਾਰਤ ਵਿੱਚ ਇੱਕੋ ਸਮੇਂ ਸਰਗਰਮ ਹੋਇਆ। ਇਸ ਦੇ ਪ੍ਰਭਾਵ ਕਾਰਨ ਦੇਸ਼ ਦੇ ਦੋਵਾਂ ਹਿੱਸਿਆਂ ਵਿੱਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ।ਹਾਲਾਤ ਇਹ ਹਨ ਕਿ ਖ਼ਰਾਬ ਮੌਸਮ ਕਾਰਨ ਰਾਹਤ ਅਤੇ ਬਚਾਅ ਕਾਰਜ ਵੀ ਸ਼ੁਰੂ ਨਹੀਂ ਹੋ ਰਹੇ ਹਨ।
ਚੇਰਾਪੁੰਜੀ 'ਚ ਭਾਰੀ ਬਾਰਿਸ਼
ਦੂਜੇ ਪਾਸੇ ਸਭ ਤੋਂ ਵੱਧ ਬਾਰਿਸ਼ ਲਈ ਮਸ਼ਹੂਰ ਚੇਰਾਪੁੰਜੀ 'ਚ ਭਾਰੀ ਬਾਰਿਸ਼ ਹੋ ਰਹੀ ਹੈ। ਹਾਲਾਤ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸਿਰਫ 3 ਘੰਟਿਆਂ 'ਚ 395 ਮਿਲੀਮੀਟਰ ਮੀਂਹ ਪਿਆ। ਚੇਰਾਪੁੰਜੀ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਗੁਆਂਢੀ ਦੇਸ਼ ਬੰਗਲਾਦੇਸ਼ ਦੀਆਂ ਨਦੀਆਂ ਅਤੇ ਨਾਲੇ ਵੀ ਓਵਰਫਲੋ ਹੋ ਗਏ ਹਨ। ਸਿਲਹਟ ਵਿੱਚ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਬੰਗਲਾਦੇਸ਼ ਦੇ ਮੌਸਮ ਵਿਗਿਆਨੀ ਇਸ ਦਾ ਕਾਰਨ ਚੇਰਾਪੁੰਜੀ 'ਚ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਦਾ ਹਵਾਲਾ ਦੇ ਰਹੇ ਹਨ। ਫਿਲਹਾਲ ਚੇਰਾਪੁੰਜੀ ਦੇ ਲੋਕਾਂ ਨੂੰ ਮੀਂਹ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਜ਼ਰ ਨਹੀਂ ਆ ਰਹੀ ਹੈ।
ਬੁੱਧਵਾਰ ਨੂੰ ਵੀ ਗਰਜ਼-ਤੂਫਾਨ ਦੇ ਨਾਲ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਇਸ ਪੂਰੇ ਹਫ਼ਤੇ ਚੇਰਾਪੁੰਜੀ ਦੇ ਲੋਕਾਂ ਨੂੰ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਤੋਂ ਰਾਹਤ ਨਹੀਂ ਮਿਲਣ ਵਾਲੀ ਹੈ। ਸ਼ਨੀਵਾਰ ਨੂੰ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਵੀ ਭਾਰੀ ਮੀਂਹ ਦਾ ਦੌਰ ਜਾਰੀ ਰਹੇਗਾ।
ਭਾਰੀ ਮੀਂਹ ਕਾਰਨ ਆਮ ਜਨਜੀਵਨ ਲੀਹੋਂ ਲੱਥਾ
ਚੇਰਾਪੁੰਜੀ ਅਤੇ ਮਾਸੀਨਰਾਮ ਤੋਂ ਇਲਾਵਾ ਮੇਘਾਲਿਆ ਦੇ ਹੋਰ ਇਲਾਕਿਆਂ 'ਚ ਵੀ ਲਗਾਤਾਰ ਬਾਰਿਸ਼ ਹੋ ਰਹੀ ਹੈ। ਭਾਰੀ ਮੀਂਹ ਕਾਰਨ ਆਮ ਜਨਜੀਵਨ ਲੀਹੋਂ ਲੱਥ ਗਿਆ ਹੈ। ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਖਰੀਦ ਲਈ ਵੀ ਕਾਫੀ ਮੁਸ਼ੱਕਤ ਕਰਨੀ ਪੈ ਰਹੀ ਹੈ। ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਕਈ ਸੰਚਾਰ ਮਾਰਗ ਪ੍ਰਭਾਵਿਤ ਹੋਏ ਹਨ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਮੇਘਾਲਿਆ ਦੇ ਪੱਛਮੀ ਗਾਰੋ ਜ਼ਿਲ੍ਹੇ ਵਿੱਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਦਰਜਨਾਂ ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ ਅਤੇ ਉਹ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਮੀਂਹ ਕਾਰਨ ਘੱਟੋ-ਘੱਟ 42 ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।