ਦੇਸ਼ ਭਰ ਵਿੱਚ ਮੀਂਹ ਦਾ ਕਹਿਰ, ਕਿਸਾਨਾਂ ਦੀ ਮਿਹਨਤ ‘ਤੇ ਫਿਰਿਆ ਪਾਣੀ, ਕਈ ਸੂਬਿਆਂ ਵਿੱਚ ਹਾਈ ਅਲਰਟ !
ਦੇਸ਼ ਦੇ ਕਈ ਸੂਬਿਆਂ ਵਿੱਚ ਪੈ ਰਹੇ ਮੀਂਹ ਨਾਲ ਹੜ੍ਹ ਵਰਗੇ ਹਲਾਤ ਬਣੇ ਹੋਏ ਹਨ ਤੇ ਕਈ ਥਾਵਾਂ 'ਤੇ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਨਵੀਂ ਦਿੱਲੀ: ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿੱਚ ਇਨ੍ਹਾਂ ਦਿਨਾਂ ਵਿੱਚ ਚੋਖਾ ਮੀਂਹ ਪੈ ਰਿਹਾ, ਜਿਸ ਲਈ ਕਈ ਥਾਵਾਂ ‘ਤੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ। ਇੰਨਾ ਹੀ ਨਹੀਂ ਕਈ ਸੂਬਿਆਂ ਵਿੱਚ ਤਾਂ ਹੜ੍ਹ ਵਰਗੇ ਹਲਾਤ ਬਣੇ ਹੋਏ ਹਨ। ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਤਾਮਿਲਨਾਡੂ ਤੇ ਹੋਰ ਸੂਬਿਆਂ ਵਿੱਚ ਆਮ ਨਾਲੋਂ ਜ਼ਿਆਦਾ ਮੀਂਹ ਪੈਣ ਕਾਰਨ ਲੋਕਾਂ ਨੂੰ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ। ਮੀਂਹ ਦੇ ਨਾਲ ਕਈ ਨਦੀਆਂ ਵਿੱਚ ਪਾਣੀ ਦੀ ਪੱਧਰ ਖ਼ਤਰੇ ਦੇ ਨਿਸ਼ਾਨ ਤੱਕ ਪਹੁੰਚ ਗਿਆ ਹੈ।
ਭਾਰਤ ‘ਚ ਹਰ 30 ਮਿੰਟ ਵਿੱਚ ਘਰੇਲੂ ਔਰਤ ਕਰਦੀ ਹੈ ਖੁਦਕੁਸ਼ੀ, ਜਾਣੋ ਕੀ ਹੈ ਕਾਰਨ
ਉੱਤਰ ਪ੍ਰਦੇਸ਼ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਮੀਂਹ ਨੇ ਹਾਹਾਕਾਰ ਮਚਾਈ ਹੋਈ ਹੈ। ਸੂਬੇ ਵਿੱਚ ਗੰਗਾ, ਯਮੁਨਾ, ਚੰਬਲ, ਬੇਤਵਾ ਤੇ ਕੇਨ ਸਹਿਤ ਕਈ ਨਦੀਆਂ ਉਫਾਨ ‘ਤੇ ਹਨ ਤੇ ਪਾਣੀ ਦੇ ਪੱਧਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇੱਥੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਲਾਤ ਬਣੇ ਹੋਏ ਹਨ, ਹੁਣ ਤੱਕ ਕਈ ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜ ਦਿੱਤਾ ਗਿਆ ਹੈ ਕਿਓਂਕਿ ਹੜ੍ਹ ਨਾਲ ਪ੍ਰਯਾਗਰਾਜ ਵਿੱਚ ਹਲਾਤ ਬੇਕਾਬੂ ਹੋ ਰਹੇ ਹਨ। ਨੇੜਲੇ ਪਿੰਡਾਂ ਦੇ ਲੋਕਾਂ ਨੂੰ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉੱਤਰ ਤੋਂ ਲੈ ਕੇ ਦੱਖਣ ਤੱਕ ਹਾਲਤ ਬਦਤਰ
ਉੱਥੇ ਹੀ ਜੇ ਗੱਲ ਦੱਖਣੀ ਭਾਰਤ ਦੀ ਕੀਤੀ ਜਾਵੇ ਤਾਂ ਤਾਮਿਲਨਾਡੂ ਦੇ ਮਦੁਰੈ ਵਿੱਚ ਵੀ ਹਲਾਤ ਲਗਾਤਾਰ ਵਿਗੜ ਰਹੇ ਹਨ। ਵੈਗਈ ਬੰਨ੍ਹ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਉੱਥੇ ਹੀ ਬੈਂਗਲੁਰੂ ਦੇ ਕਈ ਵੀ ਹਿੱਸਿਆ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਨਾਲ ਸੜਕਾਂ ‘ਤੇ ਪਾਣੀ ਜਮ੍ਹਾ ਹੋਣ ਨਾਲ ਵਾਹਨਾਂ ਦੀਆਂ ਵੱਡੀਆਂ-ਵੱਡੀਆਂ ਕਤਾਰਾਂ ਵੇਖੀਆਂ ਜਾ ਰਹੀਆਂ ਹਨ। ਕਈ ਥਾਵਾਂ ਤੇ ਦਰੱਖਤ ਜੜ੍ਹੋਂ ਉੱਖੜ ਗਏ ਹਨ ਤੇ ਇਸ ਦੌਰਾਨ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।
ਪਹਾੜਾਂ ਵਿੱਚ ਵੀ ਮੀਂਹ ਦੀ ਦਹਿਸ਼ਤ !
ਪਹਾੜੀ ਸੂਬੇ ਉੱਤਰਖੰਡ ਤੇ ਹਿਮਾਚਲ ਵਿੱਚ ਵੀ ਮੀਂਹ ਨੇ ਭਾਰੀ ਨੁਕਸਾਨ ਕੀਤਾ ਹੈ। ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਸਮੇਤ ਕਈ ਜ਼ਿਲ੍ਹਿਆ ਵਿੱਚ ਮੀਂਹ ਦਾ ਪਾਣੀ ਭਰ ਗਿਆ ਹੈ ਜਿਸ ਨਾਲ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨਾ ਹੀ ਨਹੀਂ ਦੇਹਰਾਦੂਨ ਵਿੱਚ ਲੰਘੇ ਸੋਮਵਾਰ ਨੂੰ ਮੀਂਹ ਦੇ ਕਾਰਨ ਇੱਕ ਘਰ ਢਹਿਣ ਨਾਲ ਦੋ ਔਰਤਾਂ ਸਮੇਤ ਇੱਕ ਬੱਚੇ ਦੀ ਮੌਤ ਹੋ ਗਈ ਸੀ। ਦੂਜੇ ਪਾਸੇ ਹਿਮਾਚਲ ਵਿੱਚ ਵੀ ਅਗਲੇ ਦੋ ਦਿਨਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ।
ਫ਼ਸਲ ‘ਤੇ ਮੀਂਹ ਨੇ ਫੇਰਿਆ ਪਾਣੀ
ਦੇਸ਼ ਭਰ ਵਿੱਚ ਪੈ ਰਹੇ ਮੀਂਹ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਵੀ ਬਹੁਤ ਨੁਕਸਾਨ ਹੋਇਆ ਹੈ। ਖੇਤਾਂ ਵਿੱਚ ਪਾਣੀ ਖੜ੍ਹਾ ਹੋਣ ਨਾਲ ਫ਼ਸਲਾਂ ਸੜ ਕੇ ਬਰਬਾਦ ਹੋ ਗਈਆਂ ਹਨ। ਇਸ ਦੇ ਨਾਲ ਹੀ ਪਸ਼ੂਆਂ ਦੇ ਚਾਰੇ ਦਾ ਵੀ ਕਾਫੀ ਜਿਆਦਾ ਨੁਕਸਾਨ ਹੋਇਆ ਹੈ। ਕਿਸਾਨਾਂ ਵੱਲੋਂ ਸਰਕਾਰ ਤੋਂ ਖ਼ਰਾਬੇ ਲਈ ਮੁਆਵਜ਼ੇ ਦੀ ਮੰਗ ਵੀ ਕੀਤੀ ਜਾ ਰਹੀ ਹੈ।